ਡਾ. ਕਾਲੜਾ ਅਕਾਲੀ ਦਲ ਕਪੂਰਥਲਾ ਕੋਰ ਕਮੇਟੀ ਦੇ ਚੇਅਰਮੈਨ ਬਣੇ ਸ਼੍ਰੋਮਣੀ ਅਕਾਲੀ ਦਲ ਦੀਆ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਰਕਰ : ਐਚਐਸ ਵਾਲੀਆ
Publish Date: Mon, 27 Jul 2026 09:05 PM (IST)
Updated Date: Mon, 27 Jul 2026 09:06 PM (IST)
ਪਰਮਜੀਤ ਸਿੰਘ ਦੁਆਬਾ ਕੋ-ਚੇਅਰਮੈਨ ਨਿਯੁਕਤ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਰਕਰ : ਵਾਲੀਆ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਦਿਸ਼ਾ-ਨਿਰਦੇਸ਼ ਦੇ ਤਹਿਤ ਲਗਾਤਾਰ ਕੀਤੇ ਜਾ ਸੰਗਠਨ ਵਿਸਤਾਰ ਦੇ ਤਹਿਤ ਸੋਮਵਾਰ ਨੂੰ ਡਾਕਟਰ ਦਵਿੰਦਰ ਸਿੰਘ ਕਾਲੜਾ ਨੂੰ ਸ਼੍ਰੋਮਣੀ ਅਕਾਲੀ ਦਲ ਹਲਕਾ ਕਪੂਰਥਲਾ ਕੋਰ ਕਮੇਟੀ ਦਾ ਚੇਅਰਮੈਨ ਤੇ ਪਰਮਜੀਤ ਸਿੰਘ ਦੁਆਬਾ ਨੂੰ ਕੋ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਵੇਲੇ ਕੀਤੇ ਗਏ ਕੰਮਾਂ ਨੂੰ ਘਰ-ਘਰ ਪਹੁੰਚਾਉਣ ਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਕਿਹਾ। ਵਾਲੀਆ ਨੇ ਕਿਹਾ ਕਿ ਜਲਦੀ ਹੀ ਬੂਥ ਪੱਧਰ ’ਤੇ ਕਮੇਟੀਆਂ ਕਾਇਮ ਕਰ ਕੇ ਹਰ ਵਰਗ ਤੇ ਸਮਾਜ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਭਰੋਸਾ ਜਤਾਇਆ ਕਿ ਸੰਗਠਨਾਤਮਕ ਮਜ਼ਬੂਤੀ ਤੇ ਵਰਕਰਾਂ ਦੀ ਇਕਜੁੱਟਤਾ ਦੇ ਆਧਾਰ ’ਤੇ ਹਲਕਾ ਕਪੂਰਥਲਾ ਵਿੱਚ ਪਾਰਟੀ ਨੂੰ ਨਵੀਂ ਤਾਕਤ ਮਿਲੇਗੀ ਤੇ ਆਉਣ ਵਾਲੀਆਂ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਅਕਾਲੀ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਤੇ ਪਿਛਲੀ ਅਕਾਲੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਬਾਰੇ ਪ੍ਰਚਾਰ ਕਰਨ ਲਈ ਕਿਹਾ ਤਾਂ ਜੋ 2027 ਵਿੱਚ ਮੁੜ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਇਸ ਵੇਲੇ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ ਅਮਨ ਕਾਨੂੰਨ ਦੀ ਵਿਗੜ ਰਹੀ ਵਿਵਸਥਾ, ਕਿਸਾਨੀ ਸੰਕਟ, ਨੌਜਵਾਨਾਂ ਵਿੱਚ ਵਧ ਰਹੀ ਬੇਰੁਜ਼ਗਾਰੀ ਤੇ ਨਸ਼ਿਆਂ ਦਾ ਮਸਲਾ ਸ਼ਾਮਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਵਿੱਚ ਨਾਕਾਮ ਰਹੀ ਹੈ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਕਪੂਰਥਲਾ ਕੋਰ ਕਮੇਟੀ ਦੇ ਨਵਨਿਯੁਕਤ ਚੇਅਰਮੈਨ ਡਾ. ਦਵਿੰਦਰ ਸਿੰਘ ਕਾਲੜਾ ਤੇ ਕੋ ਚੇਅਰਮੈਨ ਪਰਮਜੀਤ ਸਿੰਘ ਦੁਆਬਾ ਨੇ ਕਿਹਾ ਕਿ ਨੌਜਵਾਨ ਵਰਗ ਸ਼੍ਰੋਮਣੀ ਅਕਾਲੀ ਦਲ ਨਾਲ ਮਜ਼ਬੂਤੀ ਨਾਲ ਜੁੜਿਆ ਹੋਇਆ ਹੈ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦਾ ਇੱਕ-ਇੱਕ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਮੈਦਾਨ ਵਿੱਚ ਡਟ ਕੇ ਕੰਮ ਕਰੇਗਾ।