ਅਕਾਲ ਗਲੈਕਸੀ ਸਕੂਲ ’ਚ ਵਰਕਸ਼ਾਪ ਲਗਾਈ
ਅਕਾਲ ਗਲੈਕਸੀ ਸਕੂਲ ਵਿੱਚ NCF ਸੰਬੰਧੀ ਵਰਕਸ਼ਾਪ ਲਗਾਈ
Publish Date: Sun, 22 Feb 2026 09:08 PM (IST)
Updated Date: Sun, 22 Feb 2026 09:10 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਚ ਪ੍ਰਿੰਸੀਪਲ ਮੋਨਾ ਘਈ ਦੀ ਅਗਵਾਈ ਵਿਚ ਸੀਬੀਐੱਸਈ ਵੱਲੋਂ ਐੱਨਈਪੀ 2020, ਨੈਸ਼ਨਲ ਕਰੀਕਲਮ ਫਰੇਮਵਰਕ : ਫਾਰ ਸਕੂਲ ਐਜੂਕੇਸ਼ਨ ਸਬੰਧੀ ਇਕ ਦਿਨਾ ਵਰਕਸ਼ਾਪ ਲਗਾਈ ਗਈ। ਇਹ ਵਰਕਸ਼ਾਪ ਡਾ. ਰੋਮਾ ਦੁੱਲਤ ਪ੍ਰਿੰਸੀਪਲ ਐੱਲਐੱਮਜੇ ਪਬਲਿਕ ਸਕੂਲ ਫਗਵਾੜਾ, ਕਪੂਰਥਲਾ ਤੇ ਸ਼੍ਰੀਮਤੀ ਰਾਜਵਿੰਦਰ ਪਾਲ ਪ੍ਰਿੰਸੀਪਲ ਐੱਮਜੀਐੱਨ ਪਬਲਿਕ ਸਕੂਲ ਅਰਬਨ ਅਸਟੇਟ ਫੇਜ਼ II, ਜਲੰਧਰ ਵੱਲੋਂ ਸੰਚਾਲਿਤ ਕੀਤੀ ਗਈ ਜਿਸ ਵਿਚ ਐੱਨਈਪੀ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ, ਜਿਸ ਅਧੀਨ ਵਿਦਿਆਰਥੀਆਂ ਤੇ ਅਧਿਆਪਕਾਂ ਦੋਵਾਂ ਦੇ ਵਿਕਾਸ ਲਈ ਉਤਸ਼ਾਹ ਤੇ ਮਜ਼ਬੂਤ ਪ੍ਰਤੀਬੱਧਤਾ ਲਿਆਉਣ, ਵਿਦਿਆਰਥੀਆਂ ਦੀਆਂ ਵਿਭਿੰਨ ਰੁਚੀਆਂ ਤੇ ਲੋੜਾਂ ਨੂੰ ਪੂਰਾ ਕਰਨ ਵਾਲੀਆਂ ਦਿਲਚਸਪ ਤੇ ਨਵੀਨਤਾਕਾਰੀ ਗਤੀਵਿਧੀਆਂ ਸਬੰਧੀ ਵਿਚਾਰ ਪੇਸ਼ ਕੀਤੇ, ਜਿਨ੍ਹਾਂ ਨਾਲ਼ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਦੀ ਸਹੀ ਵਰਤੋਂ ਕਰਕੇ ਸੁਚੱਜੀ ਵਿੱਦਿਆ ਹਾਸਲ ਕਰਨ ਲਈ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਪ੍ਰਿੰਸੀਪਲ ਮੋਨਾ ਘਈ ਨੇ ਡਾ. ਰੋਮਾ ਦੁੱਲਤ ਤੇ ਸ਼੍ਰੀਮਤੀ ਰਾਜਵਿੰਦਰ ਪਾਲ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਦੱਸਿਆ ਕਿ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਚ ਐੱਨਈਪੀ-2020 ਸਬੰਧੀ ਸਮੇਂ-ਸਮੇਂ ’ਤੇ ਅਜਿਹੀਆਂ ਇਕ ਜਾਂ ਦੋ ਦਿਨਾ ਵਰਕਸ਼ਾਪਸ ਆਯੋਜਿਤ ਕੀਤੀਆਂ ਜਾਂਦੀਆਂ ਹੀ ਰਹਿੰਦੀਆਂ ਹਨ, ਜਿਨ੍ਹਾਂ ਰਾਹੀਂ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਨਵੀਂ ਸਿੱਖਿਆ ਪ੍ਰਣਾਲੀ ਵਿਚ ਆਉਣ ਵਾਲੇ ਬਦਲਾਅ ਤੇ ਨਵੀਆਂ ਤਕਨੀਕਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਵੱਲੋਂ ਅਧਿਆਪਕਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਤੇ ਐੱਨਈਪੀ-2020 ਅਧੀਨ ਅਧਿਆਪਕਾਂ ਨੂੰ ਭਵਿੱਖ ਲਈ ਤਿਆਰ ਰਹਿਣ ਲਈ ਉਤਸ਼ਾਹਿਤ ਕੀਤਾ। ਪ੍ਰਿੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ) ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਵੱਲੋਂ ਦਿੱਤੀ ਜਾਣਕਾਰੀ ਦੀ ਸ਼ਲਾਘਾ ਕੀਤੀ ਗਈ। ਇਸ ਵਰਕਸ਼ਾਪ ਦੀ ਖ਼ਾਸ ਗੱਲ ਇਹ ਰਹੀ ਕਿ ਅਧਿਆਪਕਾਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਪੜ੍ਹਾਉਣ ਦੇ ਤਰੀਕਿਆਂ ਨੂੰ ਜਾਣਿਆ। ਇਸ ਮੌਕੇ ਅਕਾਲ ਗਰੁੱਪ ਆਫ ਇੰਸਟੀਚਿਊਟਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ, ਵਾਇਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਪ੍ਰਿੰਸੀਪਲ ਮੈਡਮ ਮਧੂ ਸ਼ਰਮਾ (ਜੂਨੀਅਰ ਵਿੰਗ), ਮੈਨੇਜਮੈਂਟ ਮੈਂਬਰ ਪ੍ਰਗਟ ਸਿੰਘ ਜੱਜ, ਸਕੂਲ ਕੋਰਆਰਡੀਨੇਟਰਸ, ਹਾਊਸ ਇੰਚਾਰਜ, ਐਕਟਵਿਟੀ ਇੰਚਾਰਜ ਤੇ ਸਟਾਫ਼ ਮੈਂਬਰ ਵੀ ਮੌਜੂਦ ਸਨ।