ਟੈਲੀ ਸਾਫਟਵੇਅਰ ਸਬੰਧੀ ਵਰਕਸ਼ਾਪ ਲਗਾਈ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਟੈਲੀ ਸਾਫਟਵੇਅਰ ਸਬੰਧੀ ਵਰਕਸ਼ਾਪ ਦਾ ਆਯੋਜਨ
Publish Date: Sat, 12 Sep 2026 07:33 PM (IST)
Updated Date: Sat, 12 Sep 2026 07:35 PM (IST)
ਕੁਲਵਿੰਦਰ ਸਿੰਘ, ਪੰਜਾਬੀ ਜਾਗਰਣ ਫੱਤੂਢੀਂਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ, ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਦੀ ਰਹਿਨੁਮਾਈ ਤੇ ਪ੍ਰੋ. ਡਾ. ਸਰੋਜ ਅਰੋੜਾ, ਡੀਨ ਕਾਲਜ ਵਿਕਾਸ ਕੌਂਸਲ ਦੀ ਅਗਵਾਈ ਵਿੱਚ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਦੇ ਕਾਮਰਸ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਟੈਲੀ ਸਾਫਟਵੇਅਰ ਸਬੰਧੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦੌਰਾਨ ਪੰਕਜ ਸ਼ਰਮਾ ਵੱਲੋਂ ਵਿਦਿਆਰਥੀਆਂ ਨੂੰ ਟੈਲੀ ਦੀਆਂ ਬੁਨਿਆਦੀ ਤੇ ਪੇਸ਼ੇਵਰ ਵਰਤੋਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੁਖੀ ਕਾਮਰਸ ਵਿਭਾਗ ਡਾ. ਪਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਹੁਨਰ-ਅਧਾਰਿਤ ਵਰਕਸ਼ਾਪਾਂ ਵਿੱਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਟੈਲੀ ਵਰਗੇ ਸਾਫਟਵੇਅਰ ਦਾ ਵਿਹਾਰਕ ਗਿਆਨ ਵਿਦਿਆਰਥੀਆਂ ਲਈ ਭਵਿੱਖ ਵਿੱਚ ਰੋਜ਼ਗਾਰ ਦੇ ਮੌਕੇ ਵਧਾਉਣ ਵਿੱਚ ਸਹਾਇਕ ਹੋਵੇਗਾ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕਾਮਰਸ ਵਿਭਾਗ ਵੱਲੋਂ ਕਰਵਾਈ ਗਈ ਇਸ ਵਰਕਸ਼ਾਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪਾਠਕ੍ਰਮ ਦੇ ਨਾਲ-ਨਾਲ ਵਿਹਾਰਕ ਤੇ ਉਦਯੋਗਿਕ ਹੁਨਰ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ।