ਜੀ.ਡੀ.ਆਰ ਕਾਨਵੈਂਟ ਸੀ. ਸੈ. ਸਕੂਲ ’ਚ ਮਨਾਇਆ 'ਵਿਸ਼ਵ ਧਰਤੀ ਦਿਵਸ'
ਜੀ.ਡੀ.ਆਰ ਕਾਨਵੈਂਟ ਸੀ. ਸੈ. ਸਕੂਲ, ਹੁਸ਼ਿਆਰਪੁਰ ਰੋਡ, ਫਗਵਾੜਾ ਵਿਖੇ ਮਨਾਇਆ ਗਿਆ 'ਵਿਸ਼ਵ ਧਰਤੀ ਦਿਵਸ'
Publish Date: Wed, 22 Apr 2026 06:39 PM (IST)
Updated Date: Thu, 23 Apr 2026 04:04 AM (IST)

ਕੈਪਸ਼ਨ-22ਪੀਐਚਜੀ9 ਜੀ.ਡੀ.ਆਰ ਕਾਨਵੈਂਟ ਸੀ. ਸੈ. ਸ਼ਕੂਲ ਵਲੋਂ ਕਰਵਾਏ ਸਮਾਗਮ ਦੀਆਂ ਵੱਖ ਵੱਖ ਤਸਵੀਰਾਂ। ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : ਜੀ.ਡੀ.ਆਰ ਕਾਨਵੈਂਟ ਸੀ. ਸੈ. ਸਕੂਲ, ਹੁਸ਼ਿਆਰਪੁਰ ਰੋਡ, ਫਗਵਾੜਾ ਵਿਖੇ ਡੈਫੋਡਿਲ ਹਾਊਸ ਦੇ ਇੰਚਾਰਜ ਮੈਡਮ ਗੁਰਜਿੰਦਰ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਸਭਾ ਦੀ ਸ਼ੁਰੂਆਤ ਗਾਇਤਰੀ ਮੰਤਰ ਨਾਲ ਕੀਤੀ ਗਈ। ਸੱਤਵੀਂ ਜਮਾਤ ਦੇ ਵਿਦਿਆਰਥੀ ਗੁਣਤਾਜ ਗੰਗੜ ਨੇ ਸਵੇਰ ਦਾ ਵਿਚਾਰ ਪੇਸ਼ ਕੀਤਾ। ਇਸ ਦੇ ਨਾਲ ਹੀ ਦਸਵੀਂ ਜਮਾਤ ਦੀ ਸਿਮਰਨ ਦੁਆਰਾ ਵਿਸ਼ਵ ਧਰਤੀ ਦਿਵਸ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਬੱਚਿਆਂ ਨੂੰ ਦੱਸਿਆ ਕਿ ਧਰਤੀ ਉੱਤੇ ਪ੍ਰਦੂਸ਼ਣ ਦਿਨੋ ਦਿਨ ਵਧਦਾ ਜਾ ਰਿਹਾ ਹੈ, ਜੋ ਕਿ ਸਾਡੀ ਹੀ ਲਾਪਰਵਾਹੀ ਦਾ ਨਤੀਜਾ ਹੈ। ਧਰਤੀ ਨੂੰ ਹਰਾ-ਭਰਾ ਰੱਖਣਾ ਸਾਡੀ ਜ਼ਿੰਮੇਵਾਰੀ ਹੈ । ਜਮਾਤ ਦਸਵੀਂ ਦੀ ਜਸਮੀਤ ਕੌਰ ਨੇ ਵਿਸ਼ਵ ਧਰਤੀ ਦਿਵਸ ਸੰਬੰਧੀ ਇੱਕ ਕਵਿਤਾ ਪੇਸ਼ ਕੀਤੀ। ਸਕੂਲ ’ਚ ਬਹੁਤ ਸਾਰੀਆਂ ਗਤੀਵਿਧੀਆਂ ਕੀਤੀਆਂ ਗਈਆਂ। ਇਨ੍ਹਾਂ ਗਤੀਵਿਧੀਆਂ ’ਚ ਬੱਚਿਆਂ ਨੇ ਬਹੁਤ ਜੋਸ਼ ਤੇ ਉਤਸ਼ਾਹ ਨਾਲ ਹਿੱਸਾ ਲਿਆ। ਸਕੂਲ ਦੇ ਬੱਚਿਆਂ ਨੂੰ ਸੀਵਰੇਜ ਵਾਟਰ ਟਰੀਟਮੈਂਟ ਪਲਾਂਟ ਦਾ ਦੌਰਾ ਕਰਵਾਇਆ ਗਿਆ। ਇੱਥੇ ਵੇਸਟ ਮੈਨਜਮੈਂਟ ਤੇ ਪਾਣੀ ਦੀ ਸੰਭਾਲ ਸਬੰਧੀ ਵਿਦਿਆਰਥੀਆਂ ਨੂੰ ਦੱਸਿਆ ਗਿਆ ਤੇ ਵਾਤਾਵਰਣ ਨੂੰ ਸਾਫ ਰੱਖਣ ਲਈ ਪੌਦੇ ਵੀ ਲਗਾਏ ਗਏ। ਪਿੰਡ ਰਾਮਗੜ੍ਹ ਵਿਖੇ ਜਾਗਰੂਕਤਾ ਅਭਿਆਨ ਸੰਬੰਧੀ ਰੈਲੀ ਕੱਢਦੇ ਹੋਏ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਲੋਕਾਂ ਨਾਲ ਮਿਲਾਇਆ ਗਿਆ, ਜਿਸ ’ਚ ਪਲਾਸਟਿਕ ਦੀ ਵਰਤੋਂ ਨੂੰ ਘੱਟ ਕਰਨ ਸੰਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ। ਪਿੰਡ ਦੇ ਲੋਕਾਂ ਵਿੱਚ ਪੌਦੇ ਵੀ ਵੰਡੇ ਗਏ। ਵਿਦਿਆਰਥੀਆਂ ਵਲੋਂ ਜਗਜੀਤਪੁਰ ਵਿੱਚ ਵੱਖ ਵੱਖ ਛਾਂਦਾਰ ਪੌਦੇ ਲਗਾਏ ਗਏ ਅਤੇ ਰੈਲੀ ਵੀ ਕੱਢੀ ਗਈ। ਪਿੰਡ ਖਾਟੀ ਅਤੇ ਖੁਰਮਪੁਰ ਵਿੱਚ ਵਿਿਦਆਰਥੀਆਂ ਵਲੋਂ ਵਿਸ਼ਵ ਧਰਤੀ ਦਿਵਸ ਨੂੰ ਮਨਾਉਂਦੇ ਹੋਏ ਬਹੁਤ ਸਾਰੇ ਪੌਦੇ ਲਗਾਏ ਗਏ ਅਤੇ ਲੋਕਾਂ ਵਿੱਚ ਵੰਡੇ ਗਏ । ਜੀ.ਡੀ.ਆਰ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਪੌਦੇ ਵੰਡੇ ਗਏ ਅਤੇ ਸਕੂਲ ਵਿੱਚ ਬਹੁਤ ਛਾਂਦਾਰ ਪੌਦੇ ਲਗਾਏ ਗਏ। ਇਸ ਸਾਰੇ ਪ੍ਰੋਗਰਾਮ ਦੀ ਰੂਪ ਰੇਖਾ ਆਮਿਰ ਖਾਨ ਸਰ ਵੱਲੋਂ ਤਿਆਰ ਕੀਤੀ ਗਈ। ਸਕੂਲ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਵਿੱਚ ਵਾਤਾਵਰਣ ਨੂੰ ਸੰਭਾਲਣ ਦਾ ਸੰਕਲਪ ਲਿਆ। ਆਪਣੇ ਵਾਤਾਵਰਣ ਨੂੰ ਸੰਭਾਲਣ ਅਤੇ ਹਰਿਆ-ਭਰਿਆ ਰੱਖਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਪਿੰਡ ਅਤੇ ਸ਼ਹਿਰ ਵਿੱਚ ਬਹੁਤ ਸਾਰੀਆਂ ਥਾਵਾਂ ਉੱਪਰ ਪੌਦੇ ਲਗਾਏ ਗਏ। ਇਸਦੇ ਨਾਲ ਹੀ ਆਪਣੇ ਵਾਤਾਵਰਣ ਨੂੰ ਸਾਫ਼ ਰੱਖਣ ਲਈ ਵੀ ਸੰਦੇਸ਼ ਦਿੱਤਾ। ਇਸ ਦੌਰਾਨ ਮਿਨਿਸਟਰੀ ਆਫ ਐਜੂਕੇਸ਼ਨ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਸਕੂਲ ਦੇ ਈਕੋ ਕਲੱਬ ਵਲੋਂ ਸਕੂਲ ਚ ਲਗਾਏ ਗਏ ਬੂਟਿਆਂ ਨਾਲ ਕਿਊ ਆਰ ਕੋਡ ਲਗਾਏ ਗਏ ਜਿਸਨੂੰ ਸਕੈਨ ਕਰਨ ਤੇ ਬੂਟਿਆਂ ਬਾਰੇ ਜਾਣਕਾਰੀ ਮਿਲ ਸਕੇ । ਸਕੂਲ ਦੇ ਪ੍ਰਿੰਸੀਪਲ ਮਾਧਵੀ ਨੇ ਬੱਚਿਆਂ ਦਾ ਉਤਸ਼ਾਹ ਵਧਾਇਆ ਅਤੇ ਕਿਹਾ ਕਿ ਦੇਸ਼ ਨੂੰ ਸਾਫ਼-ਸੁਥਰਾ ਅਤੇ ਹਰਾ-ਭਰਾ ਬਣਾਉਣਾ ਸਾਡਾ ਫਰਜ਼ ਹੈ। ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਸਾਡਾ ਫਰਜ਼ ਸਿਰਫ ਪੌਦੇ ਲਾਉਣਾ ਹੀ ਨਹੀਂ ਸਗੋਂ ਉਨ੍ਹਾਂ ਦੀ ਦੇਖਭਾਲ ਕਰਨਾ ਵੀ ਹੈ। ਇਸਦੇ ਨਾਲ ਹੀ ਸਾਡੀ ਧਰਤੀ ਨੂੰ ਸੰਭਾਲਿਆ ਜਾ ਸਕਦਾ ਹੈ।