ਗੁਰੂ ਹਰਕ੍ਰਿਸ਼ਨ ਸਕੂਲ ’ਚ ਵਿਸ਼ਵ ਧਰਤੀ ਦਿਵਸ ਮਨਾਇਆ
ਗੁਰੂ ਹਰਕ੍ਰਿਸ਼ਨ ਸਕੂਲ ਵਿੱਚ ਵਿਸ਼ਵ ਧਰਤੀ ਦਿਵਸ ਮਨਾਇਆ
Publish Date: Wed, 22 Apr 2026 08:59 PM (IST)
Updated Date: Thu, 23 Apr 2026 04:10 AM (IST)

ਕੈਪਸ਼ : 22ਕੇਪੀਟੀ35 ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਮਨਾਏ ਗਏ ਵਿਸ਼ਵ ਧਰਤੀ ਦਿਵਸ ਮੌਕੇ ਪ੍ਰਿੰਸੀਪਲ ਰੇਨੂ ਅਰੋੜਾ, ਸਟਾਫ ਤੇ ਵਿਦਿਆਰਥੀ । ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪ੍ਰਿੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਹੇਠ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਸਪੈਸ਼ਲ ਮੋਰਨਿੰਗ ਅਸੈਂਬਲੀ ਦੇ ਨਾਲ ਕੀਤੀ ਗਈ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਭਾਸ਼ਣ, ਕਵਿਤਾ ਰਾਹੀਂ ਧਰਤੀ ਦੀ ਮਹੱਤਤਾ ਤੇ ਇਸ ਦੀ ਸਾਂਭ-ਸੰਭਾਲ ਬਾਰੇ ਦੱਸਿਆ ਗਿਆ ਅਤੇ ਇਹਦੀ ਸੰਭਾਲ ਪ੍ਰਤੀ ਸਮੂਹਿਕ ਰੂਪ ਵਿੱਚ ਸਹੁੰ ਚੁੱਕੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਦੁਆਰਾ ਇਸ ਵਿਸ਼ੇ ਨਾਲ ਸਬੰਧਤ ਕਈ ਗਤੀਵਿਧੀਆਂ ਜਿਵੇਂ ਪੋਸਟਰ ਮੇਕਿੰਗ ਤੇ ਸਲੋਗਨ ਰਾਈਟਿੰਗ ਕੀਤੀ ਗਈ ਜਿਸ ਵਿੱਚ ਧਰਤੀ ਨੂੰ ਸਵੱਛ ਬਣਾਉਣਾ ਦਾ ਸੁਨੇਹਾ ਦਿੱਤਾ ਗਿਆ। ਇਸ ਦੇ ਨਾਲ ਹੀ ਕੇਜੀ ਵਿੰਗ ਦੇ ਵਿਦਿਆਰਥੀਆਂ ਦੁਆਰਾ ਸਕੂਲ ਦੇ ਵਿਹੜੇ ਦੇ ਵਿੱਚ ਬੂਟੇ ਲਗਾ ਕੇ ਵਾਤਾਵਰਣ ਨੂੰ ਸਾਫ ਸੁਥਰਾ ਤੇ ਹਰਿਆ ਭਰਿਆ ਰੱਖਣ ਪ੍ਰਤੀ ਜਾਗਰੂਕਤਾ ਪੈਦਾ ਕੀਤੀ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ,ਸਕੂਲ ਡਾਇਰੈਕਟਰ ਇੰਜੀ. ਹਰਨਿਆਮਤ ਕੌਰ, ਸਕੂਲ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਨੇ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਧਰਤੀ ਦਿਵਸ ਦੀ ਵਧਾਈ ਦਿੱਤੀ ਤੇ ਇਸ ਨੂੰ ਹੋਰ ਹੀ ਵਧੇਰੇ ਸਵੱਛ ਬਣਾਉਣ ਅਤੇ ਪ੍ਰਤੀ ਵਿਅਕਤੀ ਬੂਟੇ ਲਗਾਉਣ ਦਾ ਸੁਨੇਹਾ ਦਿੱਤਾ।