ਕੰਨਿਆ ਮਹਾਂਵਿਦਿਆਲਿਆ’ਚ ਵਿਸ਼ਵ ਸਿਹਤ ਦਿਵਸ ਮਨਾਇਆ
ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਕਾਲਾ ਸੰਘਿਆਂ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ
Publish Date: Thu, 09 Apr 2026 10:55 PM (IST)
Updated Date: Thu, 09 Apr 2026 10:59 PM (IST)

ਸੁਖਵਿੰਦਰ ਸਿੰਘ ਸਿੱਧੂ ਪੰਜਾਬੀ ਜਾਗਰਣ ਕਾਲਾ ਸੰਘਿਆ : ਸੰਤ ਹੀਰਾ ਦਾਸ ਕੰਨਿਆ ਮਹਾਂਵਿਦਿਆਲਿਆ ਕਾਲਾ ਸੰਘਿਆ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸੀਤਲ ਸਿੰਘ ਸੰਘਾ, ਡਾਇਰੈਕਟਰ ਡਾ. ਰਾਮ ਮੂਰਤੀ ਤੇ ਪ੍ਰਿੰਸੀਪਲ ਬਲਜਿੰਦਰ ਕੌਰ ਸੱਚਦੇਵਾ ਦੀ ਅਗਵਾਹੀ ਹੇਠ ਐੱਨਐੱਸਐੱਸ ਵਿਭਾਗ, ਰੈੱਡ ਰਿਬਨ ਵਿਭਾਗ ਤੇ ਈਕੋ ਕਲੱਬ ਦੇ ਇੰਚਾਰਜ ਡਾ. ਕੁਲਵਿੰਦਰ ਕੌਰ ਦੇ ਸਹਿਯੋਗ ਨਾਲ ਵਿਸ਼ਵ ਸਿਹਤ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮੁੱਖ ਬੁਲਾਰੇ ਦੇ ਤੌਰ ’ਤੇ ਡਾ. ਸਰੇਸ਼ਟਾ ਸ਼ਰਮਾ, ਪੰਡਿਤ ਮੂਲਰਾਜ ਆਸ਼ਰਮ ਲਾਡੋਵਾਲੀ ਜਲੰਧਰ ਤੋਂ ਉਚੇਚੇ ਤੌਰ ’ਤੇ ਆਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਲਈ ਚੰਗਾ ਖਾਣ-ਪੀਣ ਸਬੰਧੀ ਜਾਣਕਾਰੀ ਦਿੰਦੇ ਕਿਹਾ ਗਲਤ ਖਾਣ-ਪੀਣ ਕਾਰਨ ਜਿਥੇ ਅਸੀਂ ਸ਼ੂਗਰ, ਬੀਪੀ ਤੇ ਤਣਾਅ ਵਰਗੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਾਂ, ਉਥੇ ਨਾਲ ਹੀ ਸਰੀਰ ਕਮਜ਼ੋਰ ਹੋ ਜਾਂਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਕਸਰਤ ਕਰਨ, ਸੰਤੁਲਿਤ ਭੋਜਨ ਖਾਣ ਤੇ ਖਾਸ ਕਰਕੇ ਯੋਗਾ ਕਰਨ ਦੀ ਸਲਾਹ ਦਿੱਤੀ। ਇਸ ਮੌਕੇ ਕਾਲਜ ਦੇ ਪ੍ਰਧਾਨ ਇੰਜੀ. ਸੀਤਲ ਸਿੰਘ ਸੰਘਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਨਸ਼ਿਆਂ ਤੋਂ ਦੂਰ ਰਹਿਣ, ਚੰਗੇ ਕੰਮ ਕਰਨ, ਘਰ ਦਾ ਖਾਣਾ ਖਾਣ ਤੇ ਕੁਦਰਤੀ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਲਈ ਪ੍ਰੇਰਿਆ। ਸੰਸਥਾ ਡਾਇਰੈਕਟਰ ਡਾ. ਰਾਮ ਮੂਰਤੀ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਪੋਸ਼ਟਿਕ ਭੋਜਨ ਤੇ ਚੰਗੀਆਂ ਕਿਤਾਬਾਂ ਪੜ੍ਹਨ ਦੀ ਆਦਤ ਇਨਸਾਨ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਮਜ਼ਬੂਤ ਰੱਖਦੀ ਹੈ। ਇਸ ਮੌਕੇ ਪ੍ਰਿੰਸੀਪਲ ਬਲਜਿੰਦਰ ਕੌਰ ਸੱਚਦੇਵਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਫਲ ਜੀਵਨ ਲਈ ਚੰਗੀ ਸਿਹਤ ਹੋਣੀ ਜ਼ਰੂਰੀ ਹੈ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸੀਤਲ ਸਿੰਘ ਸੰਘਾ, ਡਾਇਰੈਕਟਰ ਡਾ. ਰਾਮ ਮੂਰਤੀ, ਪ੍ਰਿੰਸੀਪਲ ਬਲਜਿੰਦਰ ਕੌਰ ਸਚਦੇਵਾ, ਕਾਲਜੀਏਟ ਪ੍ਰਿੰਸੀਪਲ ਰਜਿੰਦਰ ਕੌਰ, ਇੰਚਾਰਜ ਡਾ. ਕੁਲਵਿੰਦਰ ਕੌਰ, ਮੈਡਮ ਨੀਤੂ, ਮੈਡਮ ਰਜਨੀ ਸਮੂਹ ਸਟਾਫ ਮੈਂਬਰ ਤੇ ਐੱਨਐੱਸਐੱਸ/ ਰੈੱਡ ਰਿਬਨ ਤੇ ਈਕੋ ਕਲੱਬ ਦੇ ਵਲੰਟੀਅਰਜ਼ ਹਾਜ਼ਰ ਸਨ।