ਖਾਲਸਾ ਕਾਲਜ ’ਚ ਵਿਸ਼ਵ ਓਜ਼ੋਨ ਦਿਵਸ ਮਨਾਇਆ
ਖਾਲਸਾ ਕਾਲਜ ਵਿਖੇ ਵਿਸ਼ਵ ਓਜ਼ੋਨ ਦਿਵਸ ਮਨਾਇਆ
Publish Date: Fri, 18 Sep 2026 07:23 PM (IST)
Updated Date: Fri, 18 Sep 2026 07:26 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਸੁਲਤਾਨਪੁਰ ਲੋਧੀ : ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਦੀ ਅਗਵਾਈ ਹੇਠ ਕਾਲਜ ਦੇ ਈਕੋ ਕਲੱਬ ਦੇ ਮੁਖੀ ਪ੍ਰੋ. ਜਸਵੀਰ ਕੌਰ ਵੱਲੋਂ ਵਿਸ਼ਵ ਓਜ਼ੋਨ ਦਿਵਸ ਦੇ ਸਬੰਧ ਵਿੱਚ ਵਿਦਿਆਰਥੀਆਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੋਸਟਰ ਮੁਕਾਬਲੇ ਕਰਵਾਏ। ਇਸ ਮੁਕਾਬਲੇ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਓਜ਼ੋਨ ਪਰਤ ਦੀ ਮਹੱਤਤਾ, ਇਸ ਦੀ ਸੁਰੱਖਿਆ ਤੇ ਵਾਤਾਵਰਨ ਸੰਭਾਲ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਨੂੰ ਆਪਣੇ ਪੋਸਟਰਾਂ ਰਾਹੀਂ ਪੇਸ਼ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕ ਰਹਿਣ ਅ=ਤੇ ਹੋਰਨਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਮੁਕਾਬਲੇ ਦੇ ਅੰਤ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋ. ਸੁਖਪਾਲ ਸਿੰਘ ਕੋਆਰਡੀਨੇਟਰ ਗਰਲਜ ਵਿੰਗ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਜੁਗਰਾਜ ਸਿੰਘ, ਪ੍ਰੋ. ਰਮਨ,ਪ੍ਰੋ. ਪ੍ਰਵੀਨ ਕੌਰ, ਪ੍ਰੋ.ਰਮਨਪ੍ਰੀਤ ਕੌਰ ਤੇ ਰਜਿੰਦਰ ਸਿੰਘ ਆਦਿ ਹਾਜ਼ਰ ਸਨ।