ਆਪ ਨੇ ਹਮੇਸ਼ਾ ਲੋਕਾਂ ਲਈ ਆਵਾਜ਼ ਬੁਲੰਦ ਕੀਤੀ : ਸਾਹੀ ਆਪ ਨੇ ਹਮੇਸ਼ਾ ਲੋਕਾਂ ਲਈ ਆਵਾਜ਼ ਬੁਲੰਦ ਕੀਤੀ : ਸਾਹੀ
Publish Date: Fri, 25 Sep 2026 09:13 PM (IST)
Updated Date: Fri, 25 Sep 2026 09:15 PM (IST)
ਸਾਹੀ ਨੇ ਆਪ ਦੇ ਜਨਰਲ ਸਕੱਤਰ ਤੇ ਨੈਸ਼ਨਲ ਸਪੋਕਸਪਰਸਨ ਆਦਿਲ ਅਹਿਮਦ ਖਾਨ ਨਾਲ ਕੀਤੀ ਮੁਲਾਕਾਤ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਅਗਾਮੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਇੰਚਾਰਜ ਗੁਰਵਿੰਦਰ ਸਿੰਘ ਸਾਹੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਤੇ ਨੈਸ਼ਨਲ ਸਪੋਕਸਪਰਸਨ ਆਦਿਲ ਅਹਿਮਦ ਖਾਨ ਨਾਲ ਮੁਲਾਕਾਤ ਕਰਕੇ ਭੁਲੱਥ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਤੇ ਪਾਰਟੀ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਵੀ ਮੌਜੂਦ ਸਨ। ਇਸ ਮੌਕੇ ਆਦਿਲ ਮੁਹੰਮਦ ਖ਼ਾਨ ਨੇ ਗੁਰਵਿੰਦਰ ਸਿੰਘ ਸਾਹੀ ਨੂੰ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਤੇ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਉਪਰਾਲੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮੈਂਬਰਸ਼ਿਪ ਨੂੰ ਵਧਾਉਣ ਦੇ ਨਾਲ-ਨਾਲ ਲੋਕਾਂ ਨੂੰ ਆਪਣੇ ਨਾਲ ਜੋੜਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਬਿਜਲੀ ਸਹੁਲਤ, ਮੁਫਤ ਬੱਸ ਸਹੁਲਤ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਚੰਗੀਆਂ ਸਿਹਤ ਸਹੁਲਤਾਂ, ਚੰਗੀਆਂ ਸਿੱਖਿਆ ਨੀਤੀਆਂ ਸਮੇਤ ਹੋਰਨਾਂ ਚੰਗੇ ਤੇ ਲੋਕ ਹਿਤੈਸ਼ੀ ਕਾਰਜਾਂ ਦੇ ਨਾਲ-ਨਾਲ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸਮੇਤ 10 ਲੱਖ ਦੇ ਸਿਹਤ ਬੀਮਾ ਯੋਜਨਾ ਤਹਿਤ ਦਿੱਤੇ ਜਾ ਰਹੇ ਇਲਾਜ ਬਾਰੇ ਵੀ ਜਾਗਰੂਕ ਕਰਨ। ਇਸ ਮੌਕੇ ਸਾਹੀ ਨੇ ਆਦਿਲ ਅਹਿਮਦ ਖਾਨ ਨੂੰ ਵਿਸ਼ਵਾਸ਼ ਦਿਵਾਇਆ ਕਿ ਆਪ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਂਦੇ ਹੋਏ 2027 ਦੀਆਂ ਚੋਣਾਂ ਵਿਚ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਵਿਚ ਲਿਆਉਣ ਲਈ ਜ਼ੋਰ-ਸ਼ੋਰ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਸਾਹੀ ਨੇ ਕਿਹਾ ਕਿ ਆਪ ਜਨਤਕ ਤੌਰ ’ਤੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਹੈ। ਸਰਕਾਰ ਨੇ ਸਿਆਸੀ ਬਦਲਾਖ਼ੋਰੀ ਤਹਿਤ ਕਿਸੇ ਵੀ ਵਿਰੋਧੀ ’ਤੇ ਪਰਚਾ ਦਰਜ ਨਹੀਂ ਕਰਵਾਇਆ ਜਦੋਂ ਕਿ ਪਿਛਲੇ ਸਮੇਂ ਦੌਰਾਨ ਸੱਤਾ ’ਚ ਹੁੰਦਿਆਂ ਹੋਇਆਂ ਅਕਾਲੀ ਤੇ ਕਾਂਗਰਸੀ ਆਗੂਆਂ ਨੇ ਵੋਟਰਾਂ ਨੂੰ ਪੁਲਿਸ ਕੇਸਾਂ ਦੇ ਨਾਮ ’ਤੇ ਡਰਾ ਕੇ ਵੋਟਾਂ ਬਟੋਰੀਆਂ ਸਨ।