ਗੁਰੂ ਨਾਨਕ ਕਾਲਜੀਏਟ ਸਕੂਲ ’ਚ ਯੰਗ ਐਂਟਰਪ੍ਰਿਨਿਊਰਸ਼ਿਪ ਪ੍ਰੋਗਰਾਮ ਕਰਵਾਇਆ
ਗੁਰੂ ਨਾਨਕ ਕਾਲਜੀਏਟ ਸਕੂਲ ਫਗਵਾੜਾ ਵਿਖੇ : ਯੰਗ ਐਂਟਰਪ੍ਰਿਿਨਊਰਸ਼ਿਪ ਪ੍ਰੋਗਰਾਮ ਦਾ ਸ਼ਾਨਦਾਰ ਆਯੋਜਨ
Publish Date: Sat, 21 Feb 2026 07:19 PM (IST)
Updated Date: Sat, 21 Feb 2026 07:21 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ਼ ਨੇ ਪੀਜੀ ਡਿਪਾਰਟਮੈਂਟ ਆਫ ਕਾਮਰਸ ਐਂਡ ਬਿਜ਼ਨੈੱਸ ਮੈਨੇਜਮੈਂਟ ਦੀ ਸਰਪ੍ਰਸਤੀ ਹੇਠ ਗਿਆਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਲਈ “ਬਿਜ਼ਨੈੱਸ ਬਲਾਸਟਰਜ਼ ਪ੍ਰੈਕਟੀਕਲ ਵਰਕਸ਼ਾਪ” ਅਧੀਨ ਯੰਗ ਐਂਟਰਪ੍ਰਿਨਿਊਰਸ਼ਿਪ ਪ੍ਰੋਗਰਾਮ ਦਾ ਸ਼ਾਨਦਾਰ ਆਯੋਜਨ ਕੀਤਾ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿਚ ਉਦਯੋਗੀ ਸੋਚ ਦਾ ਵਿਕਾਸ ਕਰਨਾ ਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣਾ ਸੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਗੁਰਦੇਵ ਸਿੰਘ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਯੁੱਗ ਵਿਚ ਨੌਜਵਾਨਾਂ ਲਈ ਸਿਰਫ ਨੌਕਰੀ ਖੋਜਣਾ ਹੀ ਨਹੀਂ, ਸਗੋਂ ਨਵੇਂ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੀਨਤਾ, ਆਤਮਵਿਸ਼ਵਾਸ ਤੇ ਰਚਨਾਤਮਕ ਸੋਚ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਵਰਕਸ਼ਾਪ ਵਿਚ ਕੁੱਲ 50 ਵਿਦਿਆਰਥੀਆਂ ਨੇ ਹਿੱਸਾ ਲਿਆ।