ਸ਼ੱਕੀ ਹਾਲਤ ’ਚ ਮਿਲੀ ਨੌਜਵਾਨ ਦੀ ਲਾਸ
ਸੰਵਾਦ ਸਹਿਯੋਗੀ, ਜਾਗਰਣ ਫਗਵਾੜਾ :
Publish Date: Fri, 16 Jan 2026 11:07 PM (IST)
Updated Date: Fri, 16 Jan 2026 11:09 PM (IST)
ਫਗਵਾੜਾ : ਫਗਵਾੜਾ ’ਚ ਇਕ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਹੋ ਗਈ। ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਫਗਵਾੜਾ ਦੀ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਾਬਾ ਗਧੀਆ ਇਲਾਕੇ ਦੇ ਮੰਗਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੇ ਮੁਹੱਲੇ ਦਾ ਨੌਜਵਾਨ ਜੈਨ ਮਾਡਲ ਸਕੂਲ ਦੇ ਪਿੱਛੇ ਸੜਕ ’ਤੇ ਪਿਆ ਹੈ। ਉਨ੍ਹਾਂ ਜਦ ਜਾ ਕੇ ਦੇਖਿਆ ਤਾਂ ਉਕਤ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਛਾਣ ਸੁਰੇਸ਼ ਕੁਮਾਰ ਉਰਫ ਮਨੀ ਪੁੱਤਰ ਦਰਸ਼ਨ ਕੁਮਾਰ ਵਾਸੀ ਬਾਬਾ ਗਧੀਆ ਫਗਵਾੜਾ ਦੇ ਰੂਪ ’ਚ ਹੋਈ ਹੈ। ਫਗਵਾੜਾ ਦੇ ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਅਨੁਸਾਰ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।