ਦੀਵਾਲੀ ਦੀ ਰਾਤ ਖੌਫ਼ਨਾਕ ਵਾਰਦਾਤ: ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਕੁਝ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
ਮਨੀ ਦਾ ਕੁਝ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਡੀ.ਐੱਸ.ਪੀ. ਸ਼ੀਤਲ ਸਿੰਘ ਨੇ ਦੱਸਿਆ ਕਿ ਪੁਲਿਸ ਪਰਿਵਾਰ ਦੇ ਬਿਆਨ ਦਰਜ ਕਰ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।
Publish Date: Tue, 10 Nov 2026 08:17 AM (IST)
Updated Date: Tue, 10 Nov 2026 08:19 AM (IST)
ਸੰਵਾਦ ਸਹਿਯੋਗੀ, ਪੰਜਾਬੀ ਜਾਗਰਣ, ਕਪੂਰਥਲਾ। ਕਪੂਰਥਲਾ ਦੇ ਮੁਹੱਲਾ ਮੇਹਤਾਬਗੜ੍ਹ ’ਚ ਸੋਮਵਾਰ ਰਾਤ ਘਰ ਬਾਹਰ ਪਟਾਕੇ ਚਲਾ ਰਹੇ 27 ਸਾਲਾ ਮਨੀ ਉਰਫ਼ ਪਹਿਲਵਾਨ ਦੀ ਕੁਝ ਨੌਜਵਾਨਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
ਮਨੀ ਦਾ ਕੁਝ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਡੀ.ਐੱਸ.ਪੀ. ਸ਼ੀਤਲ ਸਿੰਘ ਨੇ ਦੱਸਿਆ ਕਿ ਪੁਲਿਸ ਪਰਿਵਾਰ ਦੇ ਬਿਆਨ ਦਰਜ ਕਰ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।