ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ : ਰਾਜਪੂਤ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ, ਇਸ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਅਵੀ ਰਾਜਪੂਤ
Publish Date: Sun, 18 Oct 2026 07:28 PM (IST)
Updated Date: Sun, 18 Oct 2026 07:30 PM (IST)
---ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਵੱਲੋਂ ਲਗਾਏ ਜਾ ਰਹੇ ਖੂਨਦਾਨ ਕੈਂਪ ਲਈ ਮੁਕੇਸ਼ ਕਸ਼ਯਪ ਨੇ ਕਪੂਰਥਲਾ ਹਲਕੇ ਦੇ ਸੇਵਾਦਾਰ ਅਵੀ ਰਾਜਪੂਤ ਨੂੰ ਦਿੱਤਾ ਸੱਦਾ ਪੱਤਰ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਵੱਲੋਂ 21 ਅਕਤੂਬਰ ਬੁੱਧਵਾਰ ਨੂੰ ਵਿਰਾਸਤੀ ਸ਼ਹਿਰ ਦੇ ਮਨੀ ਮਹੇਸ਼ ਮੰਦਰ ਵਿਖੇ ਆਯੋਜਿਤ ਕੀਤੇ ਜਾ ਰਹੇ ਤੀਜੇ ਖੂਨਦਾਨ ਕੈਂਪ ਲਈ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਨੇ ਕਪੂਰਥਲਾ ਹਲਕੇ ਦੇ ਸੇਵਾਦਾਰ ਅਵੀ ਰਾਜਪੂਤ ਨੂੰ ਨੂੰ ਸੱਦਾ ਪੱਤਰ ਦਿੱਤਾ। ਇਸ ਮੌਕੇ ਅਵੀ ਰਾਜਪੂਤ ਨੇ ਸ਼ਹਿਰ ਵਾਸੀਆਂ ਨੂੰ ਇਸ ਖੂਨਦਾਨ ਕੈਂਪ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਤੇ ਨੌਜਵਾਨਾਂ ਨੂੰ ਖੂਨਦਾਨ ਵਰਗੇ ਦਾਨੀ ਕੰਮਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਮਹਾਨ ਦਾਨ ਹੈ ਕਿਉਂਕਿ ਲੋੜ ਸਮੇਂ ਦਾਨ ਕੀਤਾ ਗਿਆ ਖੂਨ ਕਿਸੇ ਲੋੜਵੰਦ ਨੂੰ ਨਵਾਂ ਜੀਵਨ ਦੇ ਸਕਦਾ ਹੈ। ਨੌਜਵਾਨਾਂ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਸਮਝਣਾ ਚਾਹੀਦਾ ਹੈ ਤੇ ਨਿਯਮਤ ਤੌਰ ’ਤੇ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਅਵੀ ਰਾਜਪੂਤ ਨੇ ਕਿਹਾ ਕਿ ਅੱਜ ਦੇ ਖੂਨ ਦੀ ਲੋੜ ਸਿਰਫ਼ ਹਾਦਸੇ ਦੇ ਪੀੜਤਾਂ ਲਈ ਹੀ ਨਹੀਂ, ਸਗੋਂ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਤੇ ਸਰਜਰੀ ਕਰਵਾਉਣ ਵਾਲੇ ਮਰੀਜ਼ਾਂ ਲਈ ਵੀ ਹੈ।ਅਜਿਹੇ ਹਾਲਾਤਾਂ ਵਿੱਚ, ਖੂਨਦਾਨੀਆਂ ਦਾ ਸਮਰਥਨ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਇੱਕ ਵੱਡੀ ਰਾਹਤ ਹੈ।