ਪਿੰਡ ਦਾਦੂਵਾਲ ’ਚ ਤੀਆਂ ਮਨਾਈਆਂ ਪਿੰਡ ਦਾਦੂਵਾਲ ਵਿਖੇ ਤੀਆਂ ਦੇ ਤਿਓਹਾਰ ਸਮਾਗਮ ਮੌਕੇ ਗਿੱਧੇ ਅਤੇ ਬੋਲੀਆਂ ਤੇ ਥਿਰਕੀਆ ਮੁਟਿਆਰਾਂ
Publish Date: Sun, 16 Aug 2026 08:38 PM (IST)
Updated Date: Sun, 16 Aug 2026 08:39 PM (IST)
ਹਰੀਸ਼ ਭੰਡਾਰੀ ਪੰਜਾਬੀ ਜਾਗਰਣ ਫਗਵਾੜਾ : ਪਿੰਡ ਦਾਦੂਵਾਲ ਵਿਖੇ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਤੇ ਖੁਸ਼ੀ ਦੇ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮਹਿਲਾਵਾਂ ਤੇ ਮੁਟਿਆਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਪੰਜਾਬੀ ਸੱਭਿਆਚਾਰ ਦੀਆਂ ਰਵਾਇਤੀ ਰੀਤਾਂ-ਰਿਵਾਜਾਂ ਨੂੰ ਜੀਵੰਤ ਕੀਤਾ। ਸਮਾਗਮ ਵਿੱਚ ਸਮਾਜ ਸੇਵਿਕਾ ਮੈਡਮ ਰਜਨੀ ਬਾਲਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਤੇ ਰਿਬਨ ਕੱਟ ਕੇ ਸਮਾਗਮ ਦਾ ਆਗਾਜ਼ ਕੀਤਾ। ਰਜਨੀ ਬਾਲਾ ਨੇ ਤੀਆਂ ਦੇ ਤਿਉਹਾਰ ਦੀਆਂ ਸਭ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਸਾਡੀਆਂ ਅਮੀਰ ਰਵਾਇਤਾਂ ਤੇ ਵਿਰਸੇ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਤੀਆਂ ਦੇ ਸਮਾਗਮ ਦੌਰਾਨ ਮਹਿਲਾਵਾਂ ਵੱਲੋਂ ਪੰਜਾਬੀ ਲੋਕ ਗੀਤ, ਗਿੱਧਾ ਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਪੂਰੇ ਸਮਾਗਮ ਦੌਰਾਨ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ। ਭਾਗ ਲੈਣ ਵਾਲੀਆਂ ਮਹਿਲਾਵਾਂ ਨੇ ਪੰਜਾਬੀ ਪਹਿਰਾਵੇ ਤੇ ਸੱਭਿਆਚਾਰਕ ਰੰਗਾਂ ਰਾਹੀਂ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਸਮਾਗਮ ਦੇ ਅੰਤ ਵਿੱਚ ਮੁੱਖ ਮਹਿਮਾਨ ਮੈਡਮ ਰਜਨੀ ਬਾਲਾ ਦਾ ਸਨਮਾਨ ਵੀ ਕੀਤਾ ਗਿਆ ਤੇ ਮੈਡਮ ਰਜਨੀ ਬਾਲਾ ਤੇ ਪ੍ਰਬੰਧਕਾਂ ਵੱਲੋਂ ਪਿੰਡ ਦਾਦੂਵਾਲ ਦੀਆਂ ਸਮਾਗਮ ਵਿੱਚ ਪੁੱਜੀਆਂ ਉੱਘੀਆਂ ਸਖਸ਼ੀਅਤਾਂ ਦਾ ਵੀ ਸਨਮਾਨ ਕੀਤਾ ਗਿਆ।