25 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ, ਮੁਕੱਦਮਾ ਦਰਜ
25 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ, ਮੁਕੱਦਮਾ ਦਰਜ
Publish Date: Thu, 29 Jan 2026 09:39 PM (IST)
Updated Date: Thu, 29 Jan 2026 09:40 PM (IST)
ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਸਬ-ਡਿਵੀਜ਼ਨ ਕਸਬਾ ਥਾਣਾ ਭੁਲੱਥ ਦੇ ਐੱਸਐੱਚਓ ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਸਬੰਧੀ ਏਐੱਸਆਈ ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਭੁਲੱਥ ਤੋਂ ਪਿੰਡ ਭਗਵਾਨਪੁਰ ਖੈਰਾਬਾਦ ਅੱਡੇ ਤੋਂ ਹੁੰਦੀ ਹੋਈ ਪਿੰਡ ਬੋਪਾਰਾਏ ਨੂੰ ਜਾ ਰਹੀ ਸੀ। ਇਸ ਦੌਰਾਨ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਗਿਆ। ਜਦੋਂ ਸ਼ੱਕ ਦੀ ਬਿਨਾ ’ਤੇ ਕਾਬੂ ਕਰਕੇ ਪੁਲਿਸ ਕਰਮਚਾਰੀਆਂ ਵੱਲੋਂ ਨਾਮ-ਪਤਾ ਪੁੱਛਿਆ ਗਿਆ ਤਾਂ ਉਸ ਨੇ ਲਖਵਿੰਦਰ ਸਿੰਘ ਉਰਫ ਨਿੱਕਾ ਪੁੱਤਰ ਰਾਮ ਸਿੰਘ ਵਾਸੀ ਤਲਵੰਡੀ ਝੰਡੇਰ ਥਾਣਾ ਕਰਤਾਰਪੁਰ ਜ਼ਿਲ੍ਹਾ ਜਲੰਧਰ ਦਿਹਾਤੀ ਦੱਸਿਆ। ਉਕਤ ਨੌਜਵਾਨ ਦੀ ਤਲਾਸ਼ੀ ਕਰਨ ਤੇ ਉਸ ਪਾਸੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਐੱਨਡੀਪੀਐੱਸ 21-61-85 ਤਹਿਤ ਮੁਕੱਦਮਾ ਦਰਜ ਕੀਤਾ ਗਿਆ।