50 ਗ੍ਰਾਮ ਹੈਰੋਇਨ ਤੇ 6000 ਰੁਪਏ ਡਰੱਗ ਮਨੀ ਸਣੇ ਨੌਜਵਾਨ ਕਾਬੂ
50 ਗ੍ਰਾਂਮ ਹੈਰੋਇਨ ਤੇ 6000 ਰੁਪਏ ਡਰੱਗ ਮਨੀ ਸਮੇਤ ਨੌਜਵਾਨ ਕਾਬੂ
Publish Date: Thu, 05 Feb 2026 06:32 PM (IST)
Updated Date: Thu, 05 Feb 2026 06:35 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਪੁਲਿਸ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇਕ ਨੌਜਵਾਨ ਨੂੰ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਸਫਲਤਾ ਮਿਲੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਧਰੇਂਦਰ ਵਰਮਾ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਇੰਸਪੈਕਟਰ ਹਰਿੰਦਰ ਸਿੰਘ ਮੁੱਖ ਅਫਸਰ ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ਵਿਚ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਟੀਮ ਨੇ 50 ਗ੍ਰਾਮ ਹੈਰੋਇਨ ਤੇ 6000 ਰੁਪਏ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮਕੱਦਮਾ ਨੰਬਰ 05/01/2026 ਅ/ਧ 27,29,21/61/85 ਐੱਨਡੀਪੀਸੀ ਐਕਟ ਤਹਿਤ ਥਾਣਾ ਸੁਲਤਾਨਪੁਰ ਲੋਧੀ ਦਰਜ ਰਸਿਜਟਰ ਹੋਇਆ ਸੀ। ਮੁਕੱਦਮੇ ਵਿਚ ਕੁਲਵਿੰਦਰ ਸਿੰਘ ਉਰਫ ਸਾਈਂ ਉਰਫ ਸੋਨੂੰ ਪੁੱਤਰ ਸੁਰਜੀਤ ਸਿੰਘ ਵਾਸੀ ਤੋਤੀ ਥਾਣਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਨੂੰ ਨਾਮਜ਼ਦ ਦੋਸ਼ੀ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਐੱਸਆਈ ਮਲਕੀਤ ਸਿੰਘ ਇੰਚਾਰਜ ਚੌਂਕੀ ਡੱਲਾ ਥਾਣਾ ਸੁਲਤਾਨਪੁਰ ਲੋਧੀ ਨੇ ਸਮੇਤ ਪੁਲਿਸ ਪਾਰਟੀ ਦੇ ਗ੍ਰਿਫਤਾਰ ਕਰਕੇ ਉਸ ਪਾਸੋਂ 50 ਗ੍ਰਾਮ ਹੈਰੋਇਨ ਤੇ 6000 ਰੁਪਏ ਡਰੱਗ ਮਨੀ ਬਰਾਮਦ ਕੀਤੀ, ਜਿਸ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਕੁਲਵਿੰਦਰ ਸਿੰਘ ਉਰਫ ਸਾਈਂ ਉਰਫ ਸੋਨੂੰ ਪੁੱਤਰ ਸੁਰਜੀਤ ਸਿੰਘ ਵਾਸੀ ਤੋਤੀ ਥਾਣਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਉਹ ਪੈਸੇ ਦੇ ਲਾਲਚ ਵਿਚ ਇਹ ਧੰਦਾ ਕਰਦਾ ਹੈ। ਬੀਤੇ ਦਿਨੀਂ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਇਸਦੇ ਤਾਏ ਦੇ ਲੜਕੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਮਲਕੀਤ ਸਿੰਘ ਵਾਸੀ ਤੋਤੀ ਥਾਣਾ ਸੁਲਤਾਨਪੁਰ ਲੋਧੀ ਪਾਸੋਂ ਵੀ 11 ਗ੍ਰਾਮ 90 ਮਿਲੀਗ੍ਰਾਮ ਹੈਰੋਇਨ, 18,400 ਡਰੱਗ ਮਨੀ ਬਰਾਮਦ ਕਰਕੇ ਉਸ ਨੂੰ ਕਪੂਰਥਲਾ ਜੇਲ੍ਹ ’ਚ ਬੰਦ ਕੀਤਾ ਸੀ। ਰਿਮਾਂਡ ਦੌਰਾਨ ਇਸ ਡਰੱਗ ਰੈਕਟ ਦੀ ਚੈਨ ਬਾਰੇ ਪਤਾ ਕੀਤਾ ਜਾਵੇਗਾ।