ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਣੇ ਇਕ ਕਾਬੂ
ਨਸ਼ੀਲੀਆਂ ਗੋਲੀਆਂ ਅਤੇ ਕੈਂਪਸੂਲਾਂ ਸਮੇਤ ਨੌਜਵਾਨ ਕਾਬੂ, ਮੁਕੱਦਮਾ ਦਰਜ
Publish Date: Fri, 20 Mar 2026 09:19 PM (IST)
Updated Date: Fri, 20 Mar 2026 09:22 PM (IST)
ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਜ਼ਿਲ੍ਹਾ ਪੁਲਿਸ ਕਪਤਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭੁਲੱਥ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਭੁਲੱਥ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਭੁਲੱਥ ਤੋਂ ਪੰਡੋਰੀ ਵੱਲ ਜਾ ਰਹੀ ਸੀ ਤਾਂ ਖੱਸਣ ਰੋਡ ਬਾਈਪਾਸ ਵੱਲੋਂ ਉਨ੍ਹਾਂ ਨੂੰ ਇਕ ਮੋਨਾ ਨੌਜਵਾਨ ਹੱਥ ਵਿਚ ਤੋੜਾ ਫੜੀ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਇਕਦਮ ਘਬਰਾ ਗਿਆ। ਸ਼ੱਕ ਦੇ ਅਧਾਰ ’ਤੇ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਉਸ ਦਾ ਨਾਂ-ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਸਿਮਰਨਜੀਤ ਸਿੰਘ ਉਰਫ਼ ਮਾਣਾ ਪੁੱਤਰ ਜਸਵੰਤ ਵਾਸੀ ਵਾਰਡ ਨੰਬਰ 2 ਭੁਲੱਥ ਦੱਸਿਆ। ਪੁਲਿਸ ਪਾਰਟੀ ਵੱਲੋਂ ਚੈੱਕ ਕਰਨ ’ਤੇ ਉਸ ਕੋਲੋਂ 57 ਖੁੱਲ੍ਹੀਆਂ ਨਸ਼ੇ ਵਾਲੀਆਂ ਗੋਲੀਆਂ ਰੰਗ ਫਿੱਕਾ ਸੰਤਰੀ, 1400 ਨਸ਼ੇ ਵਾਲੇ ਕੈਪਸੂਲ ਬਰਾਮਦ ਹੋਏ। ਪੁਲਿਸ ਵੱਲੋਂ ਨੌਜਵਾਨ ਖਿਲਾਫ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।