ਸੱਤ ਗ੍ਰਾਮ ਹੈਰੋਇਨ ਤੇ ਐਕਟਿਵਾ ਸਣੇ ਕਾਬੂ, ਕੇਸ ਦਰਜ
ਸੱਤ ਗ੍ਰਾਮ ਹੈਰੋਇਨ ਤੇ ਐਕਟਿਵਾ ਸਕੂਟਰੀ ਸਮੇਤ ਨੌਜਵਾਨ ਕਾਬੂ, ਕੇਸ ਦਰਜ
Publish Date: Mon, 06 Apr 2026 09:14 PM (IST)
Updated Date: Mon, 06 Apr 2026 09:17 PM (IST)
ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਥਾਣਾ ਭੁਲੱਥ ਪੁਲਿਸ ਨੂੰ ਉਸ ਸਮੇਂ ਸਫਲਤਾ ਹੱਥ ਲੱਗੀ, ਜਦੋਂ ਇਕ ਨੌਜਵਾਨ ਨੂੰ ਸੱਤ ਗ੍ਰਾਮ ਹੈਰੋਇਨ ਤੇ ਐਕਟਿਵਾ ਸਮੇਤ ਕਾਬੂ ਕੀਤਾ ਗਿਆ, ਥਾਣਾ ਮੁਖੀ ਭੁਲੱਥ ਐੱਸਐੱਚਓ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਬੀਤੀ ਸ਼ਾਮ ਪੁਲਿਸ ਪਾਰਟੀ ਜਦੋਂ ਖੱਸਣ ਰੋਡ ਨਜ਼ਦੀਕ ਸ਼ਮਸ਼ਾਨ ਘਾਟ ਨਾਕਾਬੰਦੀ ਕਰਕੇ ਰਾਹਗੀਰਾਂ ਦੀ ਚੈਕਿੰਗ ਕਰ ਰਹੀ ਸੀ, ਤਾਂ ਪਿੰਡ ਖੱਸਣ ਵੱਲੋਂ ਇਕ ਨੌਜਵਾਨ ਐਕਟਿਵਾ ਸਕੂਟਰੀ ਨੰਬਰ ਪੀਬੀ 08 ਸੀਐੱਚ 4227 ਤੇ ਸਵਾਰ ਭੁਲੱਥ ਵਾਲੀ ਸਾਈਡ ਤੋਂ ਆ ਰਿਹਾ ਸੀ। ਪੁਲਿਸ ਪਾਰਟੀ ਦੇ ਨਾਕੇ ਨੂੰ ਦੇਖ ਕੇ ਉਹ ਘਬਰਾ ਗਿਆ ਤੇ ਜਲਦੀ ਵਿਚ ਪਿੱਛੇ ਮੁੜਨ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ ਤੇ ਹੈੱਡ ਕਾਂਸਟੇਬਲ ਪ੍ਰਿੰਸ ਕੁਮਾਰ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਂਅ-ਪਤਾ ਪੁੱਛਿਆ। ਉਸ ਨੇ ਆਪਣਾ ਨਾਂਅ ਸੰਨੀ ਉਰਫ ਘੋੜਾ ਪੁੱਤਰ ਜਗਦੀਸ਼ ਵਾਸੀ ਭਟਨੂਰਾ ਕਲਾਂ ਥਾਣਾ ਭੁਲੱਥ ਜ਼ਿਲ੍ਹਾ ਕਪੂਰਥਲਾ ਦੱਸਿਆ, ਜਿਸ ਦੀ ਤਲਾਸ਼ੀ ਲੈਣ ਤੇ ਉਸ ਪਾਸੋਂ ਸੱਤ ਗ੍ਰਾਮ ਹੈਰੋਇਨ ਵੀ ਬਰਾਮਦ ਹੋਈ। ਉਕਤ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।