- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2027 ਦੀਆਂ ਚੋਣਾਂ ਲਈ ਯੂਥ ਕਾਂਗਰਸ ਨੇ ਵਿੱਢੀ ਮੁਹਿੰਮ, ਅਹੁਦੇਦਾਰਾਂ ਦੀ ਅਹਿਮ ਬੈਠਕ

ਸੋਸ਼ਲ ਮੀਡੀਆ ਦੇ ਸਹਾਰੇ ਬਣੀ ਸਰਕਾਰ, ਹੁਣ ਸੋਸ਼ਲ ਮੀਡੀਆ 'ਤੇ ਹੀ ਖ਼ਤਮ ਹੋਵੇਗੀ : ਪਰਾਸ਼ਰ
2027 ਦੀਆਂ ਚੋਣਾਂ ਲਈ ਯੂਥ ਕਾਂਗਰਸ ਨੇ ਵਿੱਢੀ ਮੁਹਿੰਮ, ਅਹੁਦੇਦਾਰਾਂ ਦੀ ਅਹਿਮ ਬੈਠਕ ਕੀਤੀ
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਯੂਥ ਕਾਂਗਰਸ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਪਲੇਠੀ ਰਣਨੀਤਿਕ ਬੈਠਕ ਦਾ ਆਯੋਜਨ ਕੀਤਾ ਗਿਆ। ਬੈਠਕ ਦੀ ਪ੍ਰਧਾਨਗੀ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਗਮ ਪਰਾਸ਼ਰ ਨੇ ਕੀਤੀ, ਜਿਸ ਵਿੱਚ ਹਲਕੇ ਤੇ ਜ਼ਿਲ੍ਹੇ ਦੇ ਅਹੁਦੇਦਾਰਾਂ, ਸਰਗਰਮ ਵਰਕਰਾਂ ਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਬੈਠਕ ਦੌਰਾਨ 2027 ਦੀਆਂ ਚੋਣਾਂ ਲਈ ਬੂਥ ਪੱਧਰ ਤੋਂ ਲੈ ਕੇ ਪਿੰਡਾਂ ਤੇ ਸ਼ਹਿਰਾਂ ਤੱਕ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਨਵੇਂ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਤੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਅਹੁਦੇਦਾਰਾਂ ਨੂੰ ਆਉਣ ਵਾਲੇ ਮਹੀਨਿਆਂ ਲਈ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ। ਬੈਠਕ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਗਮ ਪਰਾਸ਼ਰ ਨੇ ਮੌਜੂਦਾ ਪੰਜਾਬ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜਿਸ ਸੋਸ਼ਲ ਮੀਡੀਆ ਦੀ ਮਦਦ ਨਾਲ ਇਹ ਸਰਕਾਰ ਲੋਕਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾ ਕੇ ਸੱਤਾ ਵਿੱਚ ਆਈ ਸੀ, ਹੁਣ ਉਹੀ ਸੋਸ਼ਲ ਮੀਡੀਆ ਇਸ ਦੀ ਅਸਲੀਅਤ ਲੋਕਾਂ ਸਾਹਮਣੇ ਲਿਆ ਰਿਹਾ ਹੈ ਤੇ ਉਥੇ ਹੀ ਇਹ ਖਤਮ ਹੋਵੇਗੀ। ਉਨ੍ਹਾਂ ਕਿਹਾ,‘ਇਹ ਸਰਕਾਰ ਵਾਅਦਿਆਂ ਦੀ ਨਹੀਂ, ਸਿਰਫ਼ ਪ੍ਰਚਾਰ ਦੀ ਸਰਕਾਰ ਸਾਬਤ ਹੋਈ ਹੈ। ਲੋਕਾਂ ਨੂੰ ਹਰ ਮੋਰਚੇ 'ਤੇ ਨਿਰਾਸ਼ਾ ਮਿਲੀ ਹੈ। ਲੋਕ ਸਰਕਾਰ ਦੇ ਦਾਅਵਿਆਂ ਤੇ ਜ਼ਮੀਨੀ ਹਕੀਕਤ ਵਿੱਚ ਫ਼ਰਕ ਸਾਫ਼ ਤੌਰ 'ਤੇ ਦੇਖ ਰਹੇ ਹਨ। 2027 ਵਿੱਚ ਲੋਕ ਇਸ ਸਰਕਾਰ ਨੂੰ ਜਵਾਬ ਦੇਣ ਲਈ ਤਿਆਰ ਬੈਠੇ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ ਹੁਣ ਬਦਲਾਅ ਚਾਹੁੰਦੀ ਹੈ ਤੇ ਕਾਂਗਰਸ ਪਾਰਟੀ ਨੂੰ ਇੱਕ ਮਜ਼ਬੂਤ ਬਦਲ ਵਜੋਂ ਦੇਖ ਰਹੀ ਹੈ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦਾ ਹਰ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰੇਗਾ ਤੇ ਪਾਰਟੀ ਦੀਆਂ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਏਗਾ। ਬੈਠਕ ਦੇ ਅੰਤ ਵਿੱਚ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੇ 2027 ਦੀਆਂ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੰਕਲਪ ਲਿਆ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਗਮ, ਯੂਥ ਕਾਂਗਰਸ ਪੰਜਾਬ ਦੇ ਜਰਨਲ ਸਕੱਤਰ ਗੁਰਿੰਦਰ ਸਿੰਘ ਗੋਲਡੀ ਧੰਜੂ, ਯੂਥ ਕਾਂਗਰਸ ਦੇ ਸਕੱਤਰ ਤਰਨ ਨਾਮਧਾਰੀ, ਯੂਥ ਕਾਂਗਰਸ ਦੇ ਹਲਕਾ ਸੁਲਤਾਨਪੁਰ ਲੋਧੀ ਤੋਂ ਪ੍ਰਧਾਨ ਗੁਰਵਿੰਦਰ ਸਿੰਘ ਮੀਰਾ, ਅਸੈਂਬਲੀ ਬਲਾਕ ਪ੍ਰਧਾਨ ਸੰਗਮ ਚੀਮਾ, ਪੰਜਾਬ ਸੋਸ਼ਲ ਮੀਡੀਆ ਦੇ ਵਾਈਸ ਚੇਅਰਮੈਨ ਸੌਰਵ ਸ਼ਰਮਾ ਫ਼ਗਵਾੜਾ, ਸੋਸ਼ਲ ਮੀਡੀਆ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ, ਗੌਰਵ ਸ਼ਰਮਾ, ਸੋਸ਼ਲ ਮੀਡੀਆ ਵਿੰਗ ਦੇ ਸੈਕਟਰੀ ਨਰੇਸ਼ ਕੁਮਾਰ, ਯੂਥ ਜਰਨਲ ਸਕੱਤਰ ਜੋਗਿੰਦਰ ਸਿੰਘ ਮੁਲਾਕਾਲਾ, ਯੂਥ ਕਾਂਗਰਸ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਸੁਖਮਨ ਧਾਲੀਵਾਲ, ਯੂਥ ਆਗੂ ਕੁਲਦੀਪ ਸਿੰਘ ਮਹਿਜੀਤਪੁਰ, ਯੂਥ ਆਗੂ ਤਰਲੋਚਨ ਸਿੰਘ ਦੋਦਾ ਵਜ਼ੀਰ, ਦਿਲਾਵਰ ਸਿੰਘ ਪੰਛੀ, ਰਾਜਨ ਰਾਮੇ, ਸੋਨੂੰ ਅਟਵਾਲ, ਜਗਜੀਤ ਸੋਨੂੰ, ਪਵਨ ਮਹਿਜੀਤਪੁਰ, ਮੋਹਿਤ, ਚਰਨਪ੍ਰੀਤ, ਸਤਿੰਦਰ ਨਿੱਕਾ, ਅਰਮਾਨ, ਕਰਨ ਅਤੇ ਹੋਰ ਵਰਕਰ ਹਾਜ਼ਰ ਸਨ।