ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਦੀ ਮੌਤ
ਸੜਕ ਹਾਦਸੇ ਦੌਰਾਨ ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਦੀ ਮੌਤ
Publish Date: Thu, 26 Feb 2026 08:16 PM (IST)
Updated Date: Thu, 26 Feb 2026 08:19 PM (IST)

--ਭੈਣ ਨੂੰ ਛੱਡਕੇ ਘਰ ਵਾਪਸ ਪਰਤਦੇ ਸਮੇਂ ਹੋਇਆ ਹਾਦਸਾ ਸੁਖਪਾਲ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਵਿਚ ਦੇਰ ਰਾਤ ਨੰਗਲ ਨਾਰਾਇਣਗੜ੍ਹ ਪਾਵਰ ਸਟੇਸ਼ਨ ਦੇ ਸਾਹਮਣੇ ਇਕ ਦਰਦਨਾਕ ਸੜਕ ਹਾਦਸਾ ਹੋਇਆ ਹੈ, ਜਿਸ ਵਿਚ ਇਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਇਸਦੀ ਪੁਸ਼ਟੀ ਜਾਂਚ ਅਧਿਕਾਰੀ ਏਐੱਸਆਈ ਭੂਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਏਐੱਸਆਈ ਭੂਪਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਪਿੰਡ ਧੰਦਲਾਂ (ਲੱਖਨ ਕੇ ਪੱਡੇ) ਨਿਵਾਸੀ ਰਵਿੰਦਰ ਦੇ ਬੇਟੇ ਜਸ਼ਨ ਉਰਫ ਕਾਲਾ ਦੇ ਰੂਪ ਵਿਚ ਵਜੋਂ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਜਸ਼ਨ ਆਪਣੀ ਭੈਣ ਨੂੰ ਛੱਡਕੇ ਵਾਪਸ ਪਰਤ ਰਿਹਾ ਸੀ, ਜਦੋਂ ਉਹ ਨੰਗਲ ਨਾਰਾਇਣਗੜ੍ਹ ਪਾਵਰ ਸਟੇਸ਼ਨ ਦੇ ਸਾਹਮਣੇ ਅੱਪੜਿਆ, ਉਦੋਂ ਇਕ ਅਣਪਛਾਤੇ ਵਾਹਨ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉੱਤੇ ਪਹੁੰਚੀ ਤੇ ਮ੍ਰਿਤਕ ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ। ਪੁਲਿਸ ਅਨੁਸਾਰ ਪਰਿਵਾਰ ਦੇ ਬਿਆਨ ਦਰਜ ਕਰਨ ਦੇ ਬਾਅਦ ਪੋਸਟਮਾਰਟਮ ਦੀ ਕਾਰਵਾਈ ਕਰਵਾਈ ਜਾਵੇਗੀ। ਉਥੇ ਹੀ ਪੁਲਿਸ ਅਣਪਛਾਤੇ ਵਾਹਨ ਦੀ ਤਲਾਸ਼ ਵਿਚ ਲੱਗੀ ਹੋਈ ਹੈ।