ਫਗਵਾੜਾ ’ਚ ਯੂਥ ਹਿੰਦੂ ਵੈੱਲਫੇਅਰ ਐਸੋਸੀਏਸ਼ਨ ਨੇ ਮਨਾਇਆ ਸੱਤਵਾਂ ਦੁਸ਼ਹਿਰਾ ਉਤਸਵ ਫਗਵਾੜਾ ’ਚ ਯੂਥ ਹਿੰਦੂ ਵੈਲਫੇਅਰ ਐਸੋਸੀਏਸ਼ਨ ਨੇ ਮਨਾਇਆ ਸੱਤਵਾਂ ਦੁਸ਼ਹਿਰਾ ਉਤਸਵ
Publish Date: Tue, 20 Oct 2026 09:10 PM (IST)
Updated Date: Tue, 20 Oct 2026 09:12 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਯੂਥ ਹਿੰਦੂ ਵੈੱਲਫੇਅਰ ਐਸੋਸੀਏਸ਼ਨ ਓਂਕਾਰ ਨਗਰ, ਫਗਵਾੜਾ ਵੱਲੋਂ ਸੱਤਵਾਂ ਦੁਸ਼ਹਿਰਾ ਉਤਸਵ ਓਂਕਾਰ ਨਗਰ ਗਰਾਊਂਡ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਐਸੋਸੀਏਸ਼ਨ ਦੇ ਚੇਅਰਮੈਨ ਰਵਿੰਦਰ ਗੁਪਤਾ, ਸਮਰ ਗੁਪਤਾ, ਡਾ. ਪ੍ਰਮੋਦ, ਸ਼ਿਵ ਕੁਮਾਰ ਸਿੰਘ, ਅਮਰੀਕਨ ਸਿੰਘ ਤੇ ਅਨਿਲ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ। ਸਮਾਗਮ ਵਿੱਚ ਮੈਂਬਰ ਪਾਰਲੀਮੈਂਟ ਤੇ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਤੇ ਇੰਪਰੂਵਮੈਂਟ ਟਰੱਸਟ ਫਗਵਾੜਾ ਦੇ ਚੇਅਰਮੈਨ ਜਰਨੈਲ ਨੰਗਲ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨਾਂ ਨੂੰ ਸਿਰੋਪਾਓ ਭੇਟ ਕਰਕੇ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਮੂਹ ਦੇਸ਼ ਵਾਸੀਆਂ ਨੂੰ ਦੁਸ਼ਹਿਰੇ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਦੁਸ਼ਹਿਰੇ ਦਾ ਤਿਉਹਾਰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ, ਜੋ ਸਾਨੂੰ ਸੱਚਾਈ ਤੇ ਨੇਕੀ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਸਮਾਗਮ ਦੌਰਾਨ ਦਲਜੀਤ ਰਾਜੂ ਦਰਵੇਸ਼ ਪਿੰਡ, ਵਰੁਣ ਬੰਗੜ, ਮੇਅਰ ਰਾਮਪਾਲ ਉੱਪਲ, ਡਿਪਟੀ ਮੇਅਰ ਸੰਤੋਸ਼ ਕੁਮਾਰ ਗੋਗੀ, ਰਜਤ ਭਨੋਟ ਤੋਂ ਇਲਾਵਾ ਦਇਆ ਰਾਮ ਠੇਕੇਦਾਰ, ਰਾਜੂ ਸਿੰਘ, ਭੁਪਿੰਦਰ ਸਿੰਘ, ਬਲਵੀਰ ਠਾਕੁਰ, ਚਮਨ ਰਾਜ ਅਤੇ ਰਮਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਤੇ ਸੰਗਤਾਂ ਹਾਜ਼ਰ ਸਨ। ਅੰਤ ਵਿੱਚ ਪ੍ਰਬੰਧਕਾਂ ਨੇ ਦੁਸ਼ਹਿਰਾ ਉਤਸਵ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸਹਿਯੋਗ ਦੇਣ ਵਾਲੇ ਸਮੂਹ ਮੁਹੱਲਾ ਵਾਸੀਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।