ਅਕਾਸ਼ਦੀਪ ਸਿੰਘ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਚੇਅਰਮੈਨ ਨਿਯੁਕਤ ਯੂਥ ਆਗੂ ਅਕਾਸ਼ਦੀਪ ਸਿੰਘ ਮਾਰਕੀਟ ਕਮੇਟੀ ਚੇਅਰਮੈਨ ਨਿਯੁਕਤ
Publish Date: Sun, 23 Aug 2026 08:51 PM (IST)
Updated Date: Sun, 23 Aug 2026 08:51 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਆਮ ਆਦਮੀ ਪਾਰਟੀ ਨੇ ਯੂਥ ਆਗੂ ਅਕਾਸ਼ਦੀਪ ਸਿੰਘ ਨੂੰ ਸੁਲਤਾਨਪੁਰ ਲੋਧੀ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਕੇ ਖੇਤਰੀ ਰਾਜਨੀਤੀ ਵਿੱਚ ਨੌਜਵਾਨਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਸੁਨੇਹਾ ਦਿੱਤਾ ਹੈ। ਉਨ੍ਹਾਂ ਦੀ ਨਿਯੁਕਤੀ ਦੀ ਖ਼ਬਰ ਨਾਲ ਪਾਰਟੀ ਵਰਕਰਾਂ ਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵਰਕਰਾਂ ਨੇ ਅਕਾਸ਼ਦੀਪ ਸਿੰਘ ਨੂੰ ਉਨ੍ਹਾਂ ਦੀ ਨਵੀਂ ਭੂਮਿਕਾ ਲਈ ਵਧਾਈ ਦਿੱਤੀ ਤੇ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ। ਨਵ-ਨਿਯੁਕਤ ਚੇਅਰਮੈਨ ਅਕਾਸ਼ਦੀਪ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦਾ ਉਨ੍ਹਾਂ ਵਿੱਚ ਪਾਏ ਗਏ ਭਰੋਸੇ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਮਹੱਤਵਪੂਰਨ ਜ਼ਿੰਮੇਵਾਰੀ ਇੱਕ ਸਨਮਾਨ ਤੇ ਇੱਕ ਵੱਡਾ ਫਰਜ਼ ਹੈ। ਅਕਾਸ਼ਦੀਪ ਸਿੰਘ ਨੇ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਸਮਰਪਣ ਨਾਲ ਨਿਭਾਉਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਅੱਗੇ ਲਿਆਉਣਾ ਤੇ ਉਨ੍ਹਾਂ ਨੂੰ ਮੁੱਖ ਜ਼ਿੰਮੇਵਾਰੀਆਂ ਸੌਂਪਣਾ ਇੱਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਨੌਜਵਾਨਾਂ ਨੂੰ ਅੱਗੇ ਵਧਣ ਦੇ ਮੌਕੇ ਲਗਾਤਾਰ ਪ੍ਰਦਾਨ ਕੀਤੇ ਹਨ, ਤੇ ਉਹ ਉਨ੍ਹਾਂ ਵਿੱਚ ਦਿੱਤੇ ਗਏ ਭਰੋਸੇ ਤੇ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ।