ਵਾਰਡ ਨੰਬਰ 9 ਤੋਂ ਖੋਸਲਾ ਲੜੇਗਾ ਨਗਰ ਨਿਗਮ ਚੋਣ
ਵਾਰਡ ਨੰਬਰ 9 ਤੋਂ ਯੂਥ ਆਗੂ ਅੰਤਿਮ ਖੋਸਲਾ ਨੇ ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ
Publish Date: Tue, 12 May 2026 08:30 PM (IST)
Updated Date: Tue, 12 May 2026 08:33 PM (IST)

--ਕਿਹਾ-ਮੈਂ ਹਮੇਸ਼ਾ ਇਲਾਕੇ ਦੇ ਵਸਨੀਕਾਂ ਦੀ ਸੇਵਾ ਲਈ ਮੌਜੂਦ ਰਹਾਂਗਾ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਜਦੋਂ ਵੱਖ-ਵੱਖ ਪਾਰਟੀਆਂ ਦੇ ਅਹੁਦੇਦਾਰਾਂ ਨੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਪਣੀਆਂ ਮੁਹਿੰਮਾਂ ਸ਼ੁਰੂ ਕਰ ਦਿੱਤੀਆਂ ਹਨ, ਤਾਂ ਵਾਰਡ ਨੰਬਰ 9 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਅੰਤਿਮ ਖੋਸਲਾ ਨੇ ਵਾਰਡ ਦੇ ਵਸਨੀਕਾਂ ਦੀ ਸੇਵਾ ਕਰਨ ਲਈ ਆਪਣੀ ਉਮੀਦਵਾਰੀ ਦਾ ਐਲਾਨ ਕੀਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਅੰਤਿਮ ਖੋਸਲਾ ਨੇ ਕਿਹਾ ਕਿ ਇਕ ਕੌਂਸਲਰ ਦਾ ਕੰਮ ਲੋਕਾਂ ਦੀ ਸੇਵਾ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਮੁਹੱਲੇ ਦੇ ਵਸਨੀਕਾਂ ਵਿਚ ਰਹਿ ਰਹੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੁਹੱਲੇ ਦੇ ਵਸਨੀਕਾਂ ਦੀ ਸੇਵਾ ਕਰਨ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁਹੱਲੇ ਦੇ ਵਸਨੀਕਾਂ ਦੇ ਕੋਈ ਸਵਾਲ ਹਨ, ਤਾਂ ਉਹ ਉਨ੍ਹਾਂ ਨਾਲ ਨਿੱਜੀ ਤੌਰ ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦਾ ਕੰਮ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋਕ ਉਨ੍ਹਾਂ ਨੂੰ ਮੌਕਾ ਦਿੰਦੇ ਹਨ, ਤਾਂ ਉਹ ਉਨ੍ਹਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਗੇ। ਉਨ੍ਹਾਂ ਸਾਰੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਮੌਕਾ ਦੇਣ ਤਾਂ ਜੋ ਉਹ ਮੁਹੱਲੇ ਦੇ ਵਿਕਾਸ ਲਈ ਤਨਦੇਹੀ ਨਾਲ ਕੰਮ ਕਰ ਸਕਣ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਮੁਹੱਲੇ ਦੇ ਵਸਨੀਕ ਉਨ੍ਹਾਂ ਦਾ ਪੂਰਾ ਸਹਿਯੋਗ ਕਰਨਗੇ।