ਚੱਬੇਵਾਲ ’ਤੇ ਭਰੋਸਾ ਜਤਾਉਣ ਲਈ ਧੰਨਵਾਦ : ਗੁਰਸਿਮਰ ਚੱਬੇਵਾਲ ਨੂੰ ਉਮੀਦਵਾਰ ਐਲਾਨੇ ਜਾਣ ਦਾ ਯੁਵਾ ਆਗੂ ਗੁਰਸਿਮਰ ਸਿੰਘ ਨੇ ਕੀਤਾ ਸਵਾਗਤ
Publish Date: Sat, 14 Nov 2026 06:46 PM (IST)
Updated Date: Sat, 14 Nov 2026 06:48 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਆਮ ਆਦਮੀ ਪਾਰਟੀ ਹਾਈਕਮਾਂਡ ਦੇ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੰਸਦ ਡਾ. ਰਾਜਕੁਮਾਰ ਚੱਬੇਵਾਲ ਨੂੰ ਹਲਕਾ ਫਗਵਾੜਾ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਯੁਵਾ ਆਗੂ ਗੁਰਸਿਮਰ ਸਿੰਘ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਡਾ. ਰਾਜਕੁਮਾਰ ਚੱਬੇਵਾਲ ’ਤੇ ਮੁੜ ਭਰੋਸਾ ਜਤਾਉਣਾ ਪਾਰਟੀ ਵੱਲੋਂ ਉਨ੍ਹਾਂ ਦੀ ਕਾਰਗੁਜ਼ਾਰੀ ਤੇ ਹਲਕੇ ਪ੍ਰਤੀ ਕੀਤੀ ਸੇਵਾ ਤੇ ਵਿਸ਼ਵਾਸ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਗੁਰਸਿਮਰ ਸਿੰਘ ਨੇ ਕਿਹਾ ਕਿ ਉਹ ਡਾ. ਰਾਜਕੁਮਾਰ ਚੱਬੇਵਾਲ ਦੀ ਚੋਣ ਮੁਹਿੰਮ ਨੂੰ ਤੇਜ ਕਰਦਿਆਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਰਲਕੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਮੁਹਿੰਮ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਡਾ. ਰਾਜਕੁਮਾਰ ਚੱਬੇਵਾਲ ਨੂੰ ਹਲਕੇ ਤੇ ਇਲਾਕੇ ਵਿਚ ਲੋਕ ਮਿਠ-ਬੋਲੜੇ ਸੁਭਾਅ ਵਾਲਾ ਵਿਅਕਤੀ ਕਹਿੰਦੇ ਹਨ। ਉਹ ਹਰ ਇੱਕ ਦੇ ਸੁੱਖ-ਦੁੱਖ ਵਿਚ ਖੜ੍ਹੇ ਹੋਣ ਵਾਲੇ ਇਮਾਨਦਾਰ ਰਾਜਨੇਤਾ ਵਜੋਂ ਜਾਣੇ ਜਾਂਦੇ ਹਨ। ਇਸ ਮੌਕੇ ਗੁਰਸਿਮਰ ਸਿੰਘ ਨੇ ਕਿਹਾ ਪਾਰਟੀ ਦੀ ਮਜ਼ਬੂਤੀ ਤੇ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਲਈ ਇਕਜੁੱਟ ਹੋ ਕੇ ਕੰਮ ਕੀਤਾ ਜਾਵੇਗਾ।