
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਫਾਇਰਿੰਗ ਦੌਰਾਨ ਇੱਕ ਗੋਲੀ ਸੁਖਦੀਪ ਸਿੰਘ ਨੂੰ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦਾ ਗਿਆ, ਜਿੱਥੇ ਮੁਢਲੇ ਇਲਾਜ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ।

ਜਾਸ, ਸੁਲਤਾਨਪੁਰ ਲੋਧੀ। ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਵਿੱਚ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਏ ਨੌਜਵਾਨਾਂ ਵੱਲੋਂ ਲਗਾਤਾਰ ਤਿੰਨ ਫਾਇਰ ਕੀਤੇ ਗਏ, ਜਿਨ੍ਹਾਂ ਵਿੱਚੋਂ ਇੱਕ ਗੋਲੀ ਇੱਕ ਨੌਜਵਾਨ ਨੂੰ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਪਿੰਡ ਸਰਦੁੱਲਾਪੁਰ ਨਿਵਾਸੀ ਜੱਸਾ ਸਿੰਘ ਦਾ ਪੁੱਤਰ ਸੁਖਦੀਪ ਸਿੰਘ ਆਪਣੇ ਚਚੇਰੇ ਭਰਾ ਨਾਲ ਐਤਵਾਰ ਦੀ ਰਾਤ ਨੂੰ ਆਪਣੀ ਦੁਕਾਨ ਬੰਦ ਕਰ ਰਿਹਾ ਸੀ। ਇਸੇ ਦੌਰਾਨ ਸਕਾਰਪੀਓ ਗੱਡੀ ਵਿੱਚ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ।
ਫਾਇਰਿੰਗ ਦੌਰਾਨ ਇੱਕ ਗੋਲੀ ਸੁਖਦੀਪ ਸਿੰਘ ਨੂੰ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦਾ ਗਿਆ, ਜਿੱਥੇ ਮੁਢਲੇ ਇਲਾਜ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ। ਜ਼ਖ਼ਮੀ ਨੌਜਵਾਨ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਕੁਝ ਦਿਨ ਪਹਿਲਾਂ ਉਨ੍ਹਾਂ ਦਾ ਕੁਝ ਨੌਜਵਾਨਾਂ ਨਾਲ ਪੁਰਾਣਾ ਝਗੜਾ ਹੋਇਆ ਸੀ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਉਸੇ ਰੰਜਿਸ਼ ਦੇ ਚਲਦਿਆਂ ਇਹ ਹਮਲਾ ਕੀਤਾ ਗਿਆ ਹੈ। ਉਨ੍ਹਾਂ ਅਨੁਸਾਰ ਸਕਾਰਪੀਓ ਗੱਡੀ 'ਚ ਸਵਾਰ ਤਿੰਨ ਨੌਜਵਾਨਾਂ ਨੇ ਫਾਇਰਿੰਗ ਕੀਤੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।