- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਜਵਾਨ ਸ਼੍ਰੀ ਕ੍ਰਿਸ਼ਨ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਉਤਾਰਨ : ਪੰਡਿਤ/ਤਲਵਾੜ/ਬਾਵਾ

ਕਪੂਰਥਲਾ : ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਕੇਵਲ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜਨਮ ਉਤਸਵ ਦਾ ਤਿਉਹਾਰ ਨਹੀਂ, ਸਗੋਂ ਉਨ੍ਹਾਂ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਅਪਣਾਉਣ ਦਾ ਅਵਸਰ ਵੀ ਹੈ। ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ਵਿੱਚ ਸੰਘਰਸ਼, ਫ਼ਰਜ਼, ਮਿੱਤਰਤਾ, ਪਿਆਰ, ਨੀਤੀ, ਧੀਰਜ ਤੇ ਧਰਮ ਪ੍ਰਤੀ ਅਟੁੱਟ ਵਿਸ਼ਵਾਸ ਵਰਗੇ ਅਨੇਕਾਂ ਅਜਿਹੇ ਪਹਿਲੂ ਹਨ, ਜੋ ਅੱਜ ਦੀ ਯੂਥ ਪੀੜ੍ਹੀ ਲਈ ਵੀ ਪ੍ਰੇਰਨਾਦਾਇਕ ਹਨ। ਸਾਲ 2026 ਵਿੱਚ ਜਨਮ ਅਸ਼ਟਮੀ ਦਾ ਤਿਉਹਾਰ 4 ਸਤੰਬਰ ਨੂੰ ਮਨਾਇਆ ਜਾਵੇਗਾ। ਅੱਜ ਦੇ ਦੌਰ ਵਿਚ ਨੌਜਵਾਨ ਅਨੇਕਾਂ ਚੁਣੌਤੀਆਂ ’ਚੋਂ ਲੰਘ ਰਹੇ ਹਨ। ਪੜ੍ਹਾਈ ਤੇ ਕਰੀਅਰ ਦਾ ਦਬਾਅ, ਮੁਕਾਬਲਾ, ਤਣਾਅ, ਸੋਸ਼ਲ ਮੀਡੀਆ ਦਾ ਵਧਦਾ ਪ੍ਰਭਾਵ ਤੇ ਤੇਜ਼ੀ ਨਾਲ ਬਦਲਦੀ ਜੀਵਨ ਸ਼ੈਲੀ ਦੇ ਵਿਚਕਾਰ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਨੌਜਵਾਨਾਂ ਨੂੰ ਸਹੀ ਦਿਸ਼ਾ ਦਿਖਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀਆਂ ਹਨ। ਸ੍ਰੀਮਦ ਭਗਵਦ ਗੀਤਾ ਵਿੱਚ ਭਗਵਾਨ ਕ੍ਰਿਸ਼ਨ ਵੱਲੋਂ ਅਰਜੁਨ ਨੂੰ ਦਿੱਤਾ ਕਰਮ ਤੇ ਫ਼ਰਜ਼ ਦਾ ਸੁਨੇਹਾ ਅੱਜ ਵੀ ਜੀਵਨ ਵਿਚ ਫ਼ੈਸਲੇ ਲੈਣ ਤੇ ਔਖੇ ਹਾਲਾਤ ਦਾ ਸਾਹਮਣਾ ਕਰਨ ਦੀ ਪ੍ਰੇਰਨਾ ਦਿੰਦਾ ਹੈ। ਵਿਸ਼ਵ ਹਿੰਦੂ ਪਰਿਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ, ਜ਼ਿਲ੍ਹਾ ਮੰਤਰੀ ਜੋਗਿੰਦਰ ਤਲਵਾੜ, ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਵਾ ਨੇ ਕਿਹਾ ਕਿ ਸ਼੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਹਾਲਾਤ ਜਿੰਨੇ ਵੀ ਔਖੇ ਕਿਉਂ ਨਾ ਹੋਣ, ਇਨਸਾਨ ਨੂੰ ਪਿੱਛੇ ਨਹੀਂ ਹਟਣਾ ਚਾਹੀਦਾ। ਜਨਮ ਅਸ਼ਟਮੀ ਦਾ ਅਸਲ ਸੁਨੇਹਾ ਉਦੋਂ ਹੀ ਸਾਰਥਕ ਹੋਵੇਗਾ, ਜਦੋਂ ਨੌਜਵਾਨ ਕੇਵਲ ਪੂਜਾ ਹੀ ਨਾ ਕਰਨ, ਸਗੋਂ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਵੀ ਉਤਾਰਨ। ਨਰੇਸ਼ ਪੰਡਿਤ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਦੀ ਸ਼ਖ਼ਸੀਅਤ ਨੌਜਵਾਨਾਂ ਲਈ ਪ੍ਰੇਰਨਾ ਦਾ ਵੱਡਾ ਸਰੋਤ ਹੈ।