ਖੂਨਦਾਨ ਕੈਂਪ ਲਈ ਅੱਗੇ ਆਉਣਨੌਜਵਾਨ : ਚੇਤਨ ਸੂਰੀ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੁਆਰਾ ਆਯੋਜਿਤ ਕੀਤੇ ਜਾ ਰਹੇ ਖੂਨਦਾਨ ਕੈਂਪ ਲਈ ਨੌਜਵਾਨ ਅੱਗੇ ਆਉਣ-ਚੇਤਨ ਸੂਰੀ
Publish Date: Sun, 22 Nov 2026 07:33 PM (IST)
Updated Date: Sun, 22 Nov 2026 07:34 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਵਿਸ਼ਵ ਹਿੰਦੂ ਪਰਿਸ਼ਦ (ਵੀਐੱਚਪੀ) ਬਜਰੰਗ ਦਲ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ 29 ਨਵੰਬਰ ਐਤਵਾਰ ਨੂੰ ਮੰਦਰ ਧਰਮ ਸਭਾ ਵਿਖੇ ਲਗਾਏ ਜਾ ਰਹੇ ਵਿਸ਼ਾਲ ਖੂਨਦਾਨ ਕੈਂਪ ਵਿੱਚ ਹਿੱਸਾ ਲੈਣ ਲਈ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਵਾ, ਸਾਬਕਾ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ, ਜ਼ਿਲ੍ਹਾ ਉਪ ਪ੍ਰਧਾਨ ਮੋਹਿਤ ਜੱਸਲ, ਬਜਰੰਗ ਦਲ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਤੇ ਜ਼ਿਲ੍ਹਾ ਮੀਤ ਪ੍ਰਧਾਨ ਗੁਲਸ਼ਨ ਮਹਿਰਾ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੂੰ ਸੱਦਾ ਦਿੱਤਾ। ਸੱਦਾ ਸਵੀਕਾਰ ਕਰਦੇ ਹੋਏ ਚੇਤਨ ਸੂਰੀ ਨੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਮਨੁੱਖਤਾ ਦੀ ਭਲਾਈ ਲਈ ਆਯੋਜਿਤ ਕੀਤੇ ਜਾ ਰਹੇ ਵਿਸ਼ਵ ਹਿੰਦੂ ਪਰਿਸ਼ਦ ਤੇ ਬਜਰੰਗ ਦਲ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਦੀ ਸ਼ਲਾਘਾ ਕੀਤੀ ਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਕੈਂਪ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਚੇਤਨ ਸੂਰੀ ਨੇ ਕਿਹਾ ਕਿ ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ ਹੈ। ਨੌਜਵਾਨਾਂ ਨੂੰ ਸਮੇਂ-ਸਮੇਂ ’ਤੇ ਖੂਨਦਾਨ ਪ੍ਰੋਗਰਾਮ ਆਯੋਜਿਤ ਕਰਨੇ ਚਾਹੀਦੇ ਹਨ। ਜ਼ਿਲ੍ਹੇ ਵਿੱਚ ਪਹਿਲਾਂ ਹੀ ਬਹੁਤ ਸਾਰੇ ਮਰੀਜ਼ ਖੂਨ ਦੀ ਘਾਟ ਤੋਂ ਪੀੜਤ ਹਨ, ਜਿਨ੍ਹਾਂ ਦੀਆਂ ਜਾਨਾਂ ਬਚਾਉਣ ਦੀ ਲੋੜ ਹੈ। ਇਸ ਲਈ ਉਨ੍ਹਾਂ ਨੂੰ ਖੂਨ ਚੜ੍ਹਾਉਣ ਦੀ ਲੋੜ ਪੈਂਦੀ ਹੈ। ਇਸ ਲਈ ਨੌਜਵਾਨਾਂ ਨੂੰ ਖੂਨਦਾਨ ਪ੍ਰੋਗਰਾਮਾਂ ਵਿੱਚ ਜ਼ਰੂਰ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਸੜਕ ਹਾਦਸਿਆਂ, ਕੈਂਸਰ ਜਾਂ ਥੈਲੇਸੀਮੀਆ ਵਰਗੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਦੀ ਜਾਨ ਬਚਾ ਸਕਦਾ ਹੈ ਕਿਉਂਕਿ ਅਜਿਹੇ ਮਾਮਲਿਆਂ ਵਿੱਚ ਅਕਸਰ ਖੂਨ ਦੀ ਬਹੁਤ ਲੋੜ ਹੁੰਦੀ ਹੈ।