ਨੌਜਵਾਨ ਖੂਨਦਾਨ ਲਈ ਅੱਗੇ ਆਉਣ : ਨਾਨਕਪੁਰ ਨੌਜਵਾਨ ਖੂਨਦਾਨ ਕਰਨ ਲਈ ਅੱਗੇ ਆਉਣ, ਭਾਜਪਾ ਆਗੂ ਨਾਨਕਪੁਰ ਨੇ ਕੀਤੀ ਖੂਨਦਾਨ ਲਈ ਵੱਧ ਤੋਂ ਵੱਧ ਭਾਗੀਦਾਰੀ ਦੀ ਅਪੀਲ
Publish Date: Fri, 27 Nov 2026 09:53 PM (IST)
Updated Date: Fri, 27 Nov 2026 09:55 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਵੱਲੋਂ ਸਥਾਨਕ ਮੰਦਰ ਧਰਮ ਸਭਾ ਵਿਖੇ 29 ਨਵੰਬਰ ਦਿਨ ਐਤਵਾਰ ਨੂੰ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਲਗਾਏ ਜਾ ਰਹੇ ਖੂਨਦਾਨ ਕੈਂਪ ਲਈ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ, ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ, ਜ਼ਿਲ੍ਹਾ ਮੀਤ ਪ੍ਰਧਾਨ ਦੀਪਕ ਮਰਵਾਹਾ, ਜ਼ਿਲ੍ਹਾ ਮੀਤ ਪ੍ਰਧਾਨ ਮੋਹਿਤ ਜੱਸਲ ਤੇ ਬਜਰੰਗ ਦਲ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਨੇ ਸੀਨੀਅਰ ਭਾਜਪਾ ਆਗੂ ਸੁਖਦੇਵ ਸਿੰਘ ਨਾਨਕਪੁਰ ਨੂੰ ਸੱਦਾ ਪੱਤਰ ਦਿੱਤਾ। ਇਸ ਮੌਕੇ ਸੀਨੀਅਰ ਭਾਜਪਾ ਆਗੂ ਸੁਖਦੇਵ ਸਿੰਘ ਨਾਨਕਪੁਰ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਦੇ ਆਗੂਆਂ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਦੇ ਹਨ। ਨਾਨਕਪੁਰ ਨੇ ਲੋਕਾਂ ਨੂੰ ਖੂਨਦਾਨ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਲੱਖਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨਾਂ ਦਾ ਖੂਨਦਾਨ ਵੱਲ ਬਹੁਤ ਘੱਟ ਝੁਕਾਅ ਹੈ। ਜੇਕਰ ਨੌਜਵਾਨ ਇਸ ਪਹਿਲਕਦਮੀ ਵਿੱਚ ਹਿੱਸਾ ਲੈਂਦੇ ਹਨ ਤਾਂ ਖੂਨਦਾਨ ਨਾਲ ਸਬੰਧਤ ਕੋਈ ਸਮੱਸਿਆ ਨਹੀਂ ਹੋਵੇਗੀ। ਉਨ੍ਹਾਂ ਵਿਦਿਅਕ ਸੰਸਥਾਵਾਂ ਦੇ ਨਾਲ-ਨਾਲ ਸਮਾਜਿਕ ਤੇ ਰਾਜਨੀਤਿਕ ਆਗੂਆਂ ਨੂੰ ਜ਼ਿਲ੍ਹੇ ਦੀ ਸਥਿਤੀ ਨੂੰ ਸਮਝਣ ਤੇ ਨੌਜਵਾਨਾਂ ਨੂੰ ਇਹ ਜ਼ਿੰਮੇਵਾਰੀ ਸੌਂਪਣ ਦੀ ਅਪੀਲ ਕੀਤੀ। ਇਸ ਨਾਲ ਉਨ੍ਹਾਂ ਵਿੱਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੋਵੇਗੀ।