ਨਸ਼ੇ ਤਿਆਗ ਕੇ ਖੇਡਾਂ ’ਚ ਅੱਗੇ ਵਧਣ ਨੌਜਵਾਨ : ਸਾਹੀ ਨਸ਼ੇ ਤਿਆਗ ਕੇ ਖੇਡਾਂ ’ਚ ਅੱਗੇ ਵਧਣ ਨੌਜਵਾਨ : ਸਾਹੀ
Publish Date: Thu, 10 Sep 2026 09:48 PM (IST)
Updated Date: Thu, 10 Sep 2026 09:49 PM (IST)
ਕਬੱਡੀ ਕੱਪ ਦੇ ਮੈਚ ’ਚ ਪਹੁੰਚੇ ਆਪ ਆਗੂ ਪੰਜਾਬ ਸਰਕਾਰ ਦਾ ਟੀਚਾ ਨੌਜਵਾਨਾਂ ਦੀ ਤੰਦਰੁਸਤੀ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਸੁਰਾਵਾਲੀ ਵਿਖੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ, ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਤੇ ਨੌਜਵਾਨੀ ਨੂੰ ਖੇਡਾਂ ਦੇ ਵੱਲ ਜੋੜਨ ਦੇ ਲਈ ਐੱਨਆਰਆਈ ਰਣਜੀਤ ਸਿੰਘ ਸੁਰਾਵਾਲੀ ਵੱਲੋਂ ਕਰਵਾਏ ਗਏ ਕਬੱਡੀ ਕੱਪ ਵਿਚ ਆਮ ਆਦਮੀ ਕਿਸਾਨ ਵਿੰਗ ਦੇ ਜ਼ਿਲ੍ਹਾ ਇੰਚਾਰਜ ਗੁਰਵਿੰਦਰ ਸਿੰਘ ਸਾਹੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਗੁਰਵਿੰਦਰ ਸਿੰਘ ਸਾਹੀ ਨੇ ਐੱਨਆਰਆਈ ਰਣਜੀਤ ਸਿੰਘ ਸੁਰਾਵਾਲੀ ਦਾ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਹਰ ਕਰਵਾਏ ਜਾਂਦੇ ਖੇਡ ਟੂਰਨਾਮੈਂਟ ਲਈ ਧੰਨਵਾਦ ਕੀਤਾ। ਸਾਹੀ ਨੇ ਕਿਹਾ ਕਿ ਨੌਜਵਾਨ ਵਰਗ ਨਸ਼ਿਆਂ ਵਰਗੀਆਂ ਬੁਰਾਈਆਂ ਛੱਡ ਕੇ ਖੇਡਾਂ ਵਿੱਚ ਅੱਗੇ ਵਧਣ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜਿਥੇ ਸਰੀਰਕ ਤੇ ਬੌਧਿਕ ਵਿਕਾਸ ਹੁੰਦਾ ਹੈ, ਉਥੇ ਨਾਲ ਹੀ ਅਨੁਸਾਸ਼ਨ ਵਿੱਚ ਰਹਿਣ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਹ ਸੂਬਾ ਹੈ,ਜਿਸ ਦੇ ਖਿਡਾਰੀਆਂ ਨੇ ਪੂਰੀ ਦੁਨੀਆ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ ਬਿਹਤਰ ਸੁਵਿਧਾਵਾਂ ਦੇ ਰਹੀ ਹੈ, ਜਿਸ ਨਾਲ ਉਨ੍ਹਾਂ ਦੇ ਉਤਸ਼ਾਹ ਵਿੱਚ ਹੋਰ ਵਾਧਾ ਹੋਇਆ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਹੈ ਕਿ ਯੁਵਾ ਵਰਗ ਖੇਡਾਂ ਵਿਚ ਅਗੇ ਆ ਕੇ ਆਪਣਾ ਤੇ ਦੇਸ਼ ਦਾ ਨਾਂ ਰੋਸ਼ਨ ਕਰੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਦੇ ਨਾਲ-ਨਾਲ ਹੋਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵੀ ਕਈ ਉਪਰਾਲੇ ਕੀਤੇ ਹਨ ਤੇ ਆਉਣ ਵਾਲੇ ਸਮੇਂ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਾਸਤੇ ਵੱਡੀ ਪੱਧਰ ’ਤੇ ਕਾਰਜ ਆਰੰਭੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕਰਵਾਏ ਜਾ ਰਹੇ ਇਨ੍ਹਾਂ ਖੇਡ ਟੂਰਨਾਮੈਂਟ ਨਾਲ ਨੌਜਵਾਨਾਂ ਅੰਦਰ ਖੇਡਾਂ ਪ੍ਰਤੀ ਇੱਕ ਨਵਾਂ ਜੋਸ਼ ਪੈਦਾ ਹੁੰਦਾ ਹੈ ਤੇ ਉਹ ਖੇਡਾਂ ਨਾਲ ਜੁੜ ਕੇ ਆਪਣੇ-ਆਪ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਸਤਨਾਮ ਸਿੰਘ ਬਰਾੜ, ਹਲਕਾ ਭੁਲੱਥ ਦੇ ਪ੍ਰਧਾਨ ਗੁਰਮੇਜਰ ਸਿੰਘ ਮੇਜਰ, ਹਲਕਾ ਫਗਵਾੜਾ ਦੇ ਪ੍ਰਧਾਨ ਕੁਲਵਿੰਦਰ ਸਿਨਫਹ ਚੱਠਾ, ਯੂਥ ਵਿੰਗ ਦੇ ਰਾਜਾ ਨਡਾਲਾ ਆਦਿ ਹਾਜ਼ਰ ਸਨ।