ਖੂਨਦਾਨ ਕਰਨ ਲਈ ਅੱਗੇ ਆਉਣ ਨੌਜਵਾਨ : ਨਰੇਸ਼ ਪੰਡਿਤ
ਖੂਨਦਾਨ ਕਰਨ ਲਈ ਅੱਗੇ ਆਉਣ ਨੌਜਵਾਨ-ਨਰੇਸ਼ ਪੰਡਿਤ
Publish Date: Thu, 12 Mar 2026 09:50 PM (IST)
Updated Date: Thu, 12 Mar 2026 09:54 PM (IST)
---9ਵੇਂ ਵਿਸ਼ਾਲ ਖੂਨਦਾਨ ਕੈਂਪ ਲਈ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਨਰੇਸ਼ ਪੰਡਿਤ ਨੂੰ ਦਿੱਤਾ ਗਿਆ ਸੱਦਾ ਪੱਤਰ
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਵਿਰਾਸਤੀ ਸ਼ਹਿਰ ਵਿਖੇ ਸ਼ਹੀਦ ਭਗਤ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਪੂਰਥਲਾ ਹਲਕੇ ਦੇ ਸੇਵਾਦਾਰ ਅਵੀ ਰਾਜਪੂਤ ਵੱਲੋਂ ਵਿਰਾਸਤੀ ਸ਼ਹਿਰ ਦੇ ਸਿਟੀ ਹਾਲ ਨੇੜੇ 9ਵਾਂ ਸਵੈ-ਇੱਛਤ ਖੂਨਦਾਨ ਕੈਂਪ ਆਯੋਜਿਤ ਕੀਤਾ ਜਾ ਰਿਹਾ ਰਿਹਾ ਹੈ। ਇਹ ਕੈਂਪ ਸਵੇਰੇ 10 ਤੋਂ ਸ਼ਾਮ 5:00 ਵਜੇ ਤੱਕ ਚੱਲੇਗਾ। ਸਾਰੇ ਤੰਦਰੁਸਤ ਵਿਅਕਤੀਆਂ ਨੂੰ ਇਸ ਜੀਵਨ-ਰੱਖਿਅਕ ਸੇਵਾ ਵਿਚ ਹਿੱਸਾ ਲੈਣ ਤੇ ਯੋਗਦਾਨ ਪਾਉਣ ਲਈ ਸੱਦਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਯੁਵਾ ਆਗੂ ਸੁਮਿਤ ਕਪੂਰ ਤੇ ਧੀਰਜ ਨਈਅਰ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਤੇ ਸਮਾਜ ਸੇਵਕ ਨੋਨੀ ਪੰਡਿਤ ਨੂੰ ਸੱਦਾ ਪੱਤਰ ਭੇਟ ਕੀਤਾ। ਇਸ ਮੌਕੇ ਨਰੇਸ਼ ਪੰਡਿਤ ਨੇ ਸ਼ਹਿਰ ਦੇ ਨੌਜਵਾਨਾਂ ਨੂੰ ਇਸ ਖੂਨਦਾਨ ਕੈਂਪ ਵਿੱਚ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੂਨ ਮਨੁੱਖੀ ਜੀਵਨ ਦਾ ਇਕ ਜ਼ਰੂਰੀ ਤੱਤ ਹੈ ਤੇ ਇਸਦਾ ਕੋਈ ਬਦਲ ਨਹੀਂ ਹੈ। ਪੰਡਿਤ ਨੇ ਕਿਹਾ ਕਿ ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ ਹੈ। ਨੌਜਵਾਨਾਂ ਨੂੰ ਸਮੇਂ-ਸਮੇਂ ’ਤੇ ਖੂਨਦਾਨ ਪ੍ਰੋਗਰਾਮ ਆਯੋਜਿਤ ਕਰਨੇ ਚਾਹੀਦੇ ਹਨ। ਜ਼ਿਲ੍ਹੇ ਵਿਚ ਪਹਿਲਾਂ ਹੀ ਅਨੀਮੀਆ ਤੋਂ ਪੀੜਤ ਬਹੁਤ ਸਾਰੇ ਮਰੀਜ਼ ਹਨ ਤੇ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਲਈ ਖੂਨ ਦੀ ਲੋੜ ਹੁੰਦੀ ਹੈ। ਅਜਿਹੀ ਸਥਿਤੀ ਵਿਚ ਨੌਜਵਾਨਾਂ ਨੂੰ ਖੂਨਦਾਨ ਪ੍ਰੋਗਰਾਮਾਂ ਵਿਚ ਜ਼ਰੂਰ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਖੂਨਦਾਨੀ ਕਈ ਬਿਮਾਰੀਆਂ ਤੋਂ ਮੁਕਤ ਰਹਿੰਦਾ ਹੈ। ਕੋਈ ਵੀ ਬਿਮਾਰੀ ਉਨ੍ਹਾਂ ਦੇ ਨੇੜੇ ਨਹੀਂ ਆ ਸਕਦੀ। ਦਰਅਸਲ ਇਕ ਖੂਨਦਾਨੀ ਦੀ ਕਾਰਜਸ਼ੀਲ ਸਮਰੱਥਾ ਕਈ ਗੁਣਾ ਵਧਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕੁਝ ਨੌਜਵਾਨ ਖੂਨਦਾਨ ਕਰਨ ਤੋਂ ਬਹੁਤ ਝਿਜਕਦੇ ਹਨ। ਜੇਕਰ ਨੌਜਵਾਨ ਇਸ ਪਹਿਲਕਦਮੀ ਵਿਚ ਹਿੱਸਾ ਲੈਂਦੇ ਹਨ ਤਾਂ ਖੂਨਦਾਨ ਨਾਲ ਸਬੰਧਤ ਕੋਈ ਸਮੱਸਿਆ ਨਹੀਂ ਹੋਵੇਗੀ।