ਪਿੰਡਾਂ ਦੇ ਨੌਜਵਾਨਾਂ ਨੇ ਫੜਿਆ ਆਪ ਦਾ ਪੱਲਾ ਕਪੂਰਥਲਾ ਦੇ ਵੱਖ-ਵੱਖ ਪਿੰਡਾਂ ਤੋਂ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ
Publish Date: Mon, 21 Sep 2026 06:38 PM (IST)
Updated Date: Mon, 21 Sep 2026 06:41 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਕਈ ਨੌਜਵਾਨਾਂ ਨੇ ਅੱਜ ਕਾਂਗਰਸ ਤੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਐਡਵੋਕੇਟ ਕਰਮਬੀਰ ਸਿੰਘ ਚੰਦੀ ਹਲਕਾ ਇੰਚਾਰਜ ਕਪੂਰਥਲਾ ਦੀ ਧਰਮ ਪਤਨੀ ਹਰਦੀਪ ਕੌਰ ਚੰਦੀ ਨੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੁੜ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਹ ਨੌਜਵਾਨ ਪੱਤੀ ਖਿਜ਼ਰਪੁਰ ਤੋਂ ਸਰਪੰਚ ਤੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਪਵਿੱਤਰ ਸਿੰਘ ਸੰਘਾ ਦੀ ਨੇਕ ਅਗਵਾਈ ਤੇ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਰਾਜਨਬੀਰ ਸਿੰਘ ਚੰਦੀ ਬਲਾਕ ਸੰਮਤੀ ਮੈਂਬਰ ਕਪੂਰਥਲਾ, ਲਖਵਿੰਦਰ ਸਿੰਘ ਬਿੱਟੂ, ਕਰਨ ਮਹਾਜਨ, ਜਸਪਾਲ ਸਿੰਘ ਪਨੇਸਰ, ਰਾਹੁਲ ਕੁਮਾਰ ਮੰਨਸੂ, ਅਰਮਾਨ ਥਿੰਦ, ਹਰਤੀਰਥ ਸਿੰਘ, ਅਕਾਸ਼ਦੀਪ ਸਿੰਘ ਆਹਲੂਵਾਲੀਆ, ਕਨਵ ਪਾਸੀ ਸਮੇਤ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ। ਇਸ ਮੌਕੇ ਸਾਗਰ ਜੀ, ਸਨੀ ਜੀ, ਦੀਪ ਥਾਪਰ, ਪ੍ਰਿੰਸ, ਨਵ, ਨਵਜੋਤ, ਸਨੀ, ਭਿੰਦਾ, ਰੋਹਿਤ, ਦੀਪੂ, ਸਨੀ, ਦਿਨੇਸ਼, ਵੰਸ਼, ਰਸ਼ਪਾਲ, ਗੁਰੀ, ਦੀਪ, ਕਮਲ, ਰਾਜ਼ਬੀਰ, ਸੌਰਵ, ਅਜੂ, ਰਮਨ, ਲਵ, ਮਨਿੰਦਰ ਅਤੇ ਗੁਰਪ੍ਰੀਤ ਆਦਿ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਪਾਰਟੀ ਆਗੂਆਂ ਵੱਲੋਂ ਨਵੇਂ ਸ਼ਾਮਲ ਹੋਏ ਸਾਰੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਗਿਆ ਕਿ ਨੌਜਵਾਨਾਂ ਦੀ ਸਰਗਰਮ ਭੂਮਿਕਾ ਨਾਲ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ।