ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਮੀਤ ਥਾਪਰ ਨੇ ਕੀਤੀ ਡੀਸੀ ਨਾਲ ਮੁਲਾਕਾਤ
ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਮੀਤ ਥਾਪਰ ਤੇ ਸਾਥੀਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
Publish Date: Tue, 21 Apr 2026 08:37 PM (IST)
Updated Date: Tue, 21 Apr 2026 08:40 PM (IST)
ਕੰਗ, ਪੰਜਾਬੀ ਜਾਗਰਣ ਨਡਾਲਾ : ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਮੀਤ ਸਿੰਘ ਥਾਪਰ ਨੇ ਆਪਣੇ ਸਾਥੀਆਂ ਨਾਲ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਡੀਸੀ ਅਕਾਸ਼ ਬਾਂਸਲ ਨੂੰ ਗੁਲਦਸਤਾ ਭੇਟ ਕਰਕੇ ਤਹਿ ਦਿਲੋਂ ਸਵਾਗਤ ਕੀਤਾ ਗਿਆ। ਮੁਲਾਕਾਤ ਦੌਰਾਨ ਪ੍ਰਤੀਨਿਧੀਆਂ ਨੇ ਜ਼ਿਲ੍ਹੇ ਦੇ ਵਿਕਾਸ ਤੇ ਲੋਕਾਂ ਨਾਲ ਸਬੰਧਤ ਮੁੱਖ ਮਸਲਿਆਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੇ ਆਸ ਜਤਾਈ ਕਿ ਨਵੇਂ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਕਪੂਰਥਲਾ ਹੋਰ ਤਰੱਕੀ ਦੇ ਰਾਹ ’ਤੇ ਅੱਗੇ ਵਧੇਗਾ। ਡੀਸੀ ਅਕਾਸ਼ ਬਾਂਸਲ ਨੇ ਵੀ ਆਏ ਹੋਏ ਪ੍ਰਤੀਨਿਧੀਆਂ ਦਾ ਧੰਨਵਾਦ ਕੀਤਾ ਤੇ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਦੇ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਥਾਪਰ ਖੱਸਣ, ਨੰਬਰਦਾਰ ਪਰਮਜੀਤ ਸਿੰਘ ਭਟਨੂਰਾ ਕਲਾਂ, ਪ੍ਰਮੋਦ ਸ਼ਰਮਾ ਸਰਪੰਚ ਮਾਡਲ ਟਾਊਨ ਤੇ ਨਿਰਵੈਲ ਸਿੰਘ ਚਾਹਲ ਮਾਨਾਂ ਤਲਵੰਡੀ ਤੇ ਹੋਰ ਹਾਜ਼ਰ ਸਨ।