ਜਿੱਤ ਤੋਂ ਜਸਵਿੰਦਰ ਕੌਰ ਨੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ
ਜਿੱਤ ਹਾਸਿਲ ਕਰਨ ਤੇ ਜਿਲਾ ਪ੍ਰੀਸ਼ਦ ਮੈਂਬਰ ਜਸਵਿੰਦਰ ਕੌਰ ਨੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ
Publish Date: Fri, 19 Dec 2025 08:17 PM (IST)
Updated Date: Fri, 19 Dec 2025 08:19 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਜ਼ਿਲ੍ਹਾ ਪ੍ਰੀਸ਼ਦ ਜ਼ੋਨ ਟਿੱਬਾ ਤੋਂ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਚੋਣ ਮੈਦਾਨ ਵਿਚ ਉਤਾਰੇ ਆਜ਼ਾਦ ਉਮੀਦਵਾਰ ਜਸਵਿੰਦਰ ਕੌਰ ਧਰਮ ਪਤਨੀ ਨੰਬਰਦਾਰ ਜੋਗਾ ਸਿੰਘ ਜਿੱਤਣ ਉਪਰੰਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਦਰਬਾਰ ਹਾਲ ਵਿਚ ਹਾਜ਼ਰੀ ਵੀ ਭਰੀ। ਉਨਾਂ ਕਿਹਾ ਕਿ ਅਕਾਲ ਪੁਰਖ ਦੀ ਕਿਰਪਾ ਨਾਲ ਹੀ ਉਨ੍ਹਾਂ ਨੂੰ ਇਹ ਮਾਨ-ਸਨਮਾਨ ਮਿਲਿਆ ਹੈ। ਉਨ੍ਹਾਂ ਭੋਰਾ ਸਾਹਿਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਹਸਤ ਕਮਲਾਂ ਨਾਲ ਲਗਾਈ ਗਈ ਬੇਰੀ ਸਾਹਿਬ ਦੇ ਦਰਸ਼ਨ ਵੀ ਕੀਤੇ। ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਟਿੱਬਾ ਦੇ ਸਮੂਹ ਵੋਟਰਾਂ ਵੱਲੋਂ ਦਿੱਤੇ ਗਏ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਅੰਤ ਵਿਚ ਜੋਗਾ ਸਿੰਘ ਨੰਬਰਦਾਰ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਹਲਕਾ ਟਿੱਬਾ ਦੇ ਲੋਕਾਂ ਦੀ ਸੇਵਾ ਵਿਚ ਹਰ ਵੇਲੇ ਹਾਜ਼ਰ ਰਹਿਣਗੇ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਤੋਂ ਇਲਾਵਾ ਨੰਬਰਦਾਰ ਹਰਮਨਜੀਤ ਸਿੰਘ, ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਦੇ ਸਾਬਕਾ ਪ੍ਰਧਾਨ ਸੋਢੀ ਸਿੰਘ, ਕੁਲਵੰਤ ਸਿੰਘ ਪ੍ਰਧਾਨ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਵੀ ਹਾਜ਼ਰ ਸਨ।