55 ਪਾਬੰਦੀਸ਼ੁਦਾ ਗੋਲੀਆਂ ਸਮੇਤ 1 ਕਾਬੂ
55 ਪਾਬੰਦੀਸ਼ੁਦਾ ਗੋਲੀਆਂ ਸਮੇਤ 1 ਕਾਬੂ
Publish Date: Sat, 22 Nov 2025 09:49 PM (IST)
Updated Date: Sat, 22 Nov 2025 09:52 PM (IST)

ਸੁਖਪਾਲ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਥਾਣਾ ਸੁਭਾਨਪੁਰ ਦੀ ਪੁਲਿਸ ਨੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸਆਈ ਹਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਹਮੀਰਾ ਪੁੱਲ ਕੋਲ ਮੌਜੂਦ ਸਨ ਕਿ ਕਿਸੇ ਨੇ ਸੂਚਨਾ ਦਿੱਤੀ ਕਿ ਹਮੀਰਾ ਵਿਚ ਬੰਦ ਪਏ ਹਵੇਲੀ ਰੈਸਟੋਰੈਂਟ ਦੇ ਕੋਲ ਇਕ ਵਿਅਕਤੀ ਜੋ ਨਸ਼ਾ ਵੇਚਣ ਦਾ ਧੰਦਾ ਕਰਦਾ ਹੈ, ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ। ਇਸ ’ਤੇ ਪੁਲਿਸ ਪਾਰਟੀ ਵੱਲੋਂ ਰੇਡ ਕਰਦੇ ਹੋਏ ਮੁਲਜ਼ਮ ਬਲਵੰਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਹਮੀਰਾ ਨੂੰ ਕਾਬੂ ਕੀਤਾ। ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 55 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਗਏ ਮੁਲਜ਼ਮ ਦੇ ਖਿਲਾਫ਼ ਥਾਣਾ ਸੁਭਾਨਪੁਰ ਵਿਖੇ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਇਕ ਹੋਰ ਮਾਮਲੇ ਵਿਚ ਪੁਲਿਸ ਚੌਂਕੀ ਮੋਠਾਂਵਾਲ ਦੇ ਇੰਚਾਰਜ ਏਐੱਸਆਈ ਪੂਰਨ ਚੰਦ ਚੌਂਕੀ ਵਿਚ ਮੌਜੂਦ ਸਨ ਤਾਂ ਕਿਸੇ ਨੇ ਸੂਚਨਾ ਦਿੱਤੀ ਕਿ ਸੁਬੇਗ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਲਾਟੀਆਂਵਾਲ ਥਾਣਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ, ਪੀਰ ਬਾਬਾ ਨੱਥੇ ਸ਼ਾਹ ਦੀ ਜਗ੍ਹਾ ਦੇ ਕੋਲ ਨਸ਼ੇ ਦਾ ਸੇਵਨ ਕਰ ਰਿਹਾ ਹੈ, ਜਿਸ ਤੇ ਪੁਲਿਸ ਪਾਰਟੀ ਵੱਲੋਂ ਰੇਡ ਕੀਤੀ ਗਈ ਤਾਂ ਮੌਕੇ ’ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਪੁਲਿਸ ਨੇ ਉਸਦਾ ਨਾਮ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਸੁਬੇਗ ਸਿੰਘ ਵਾਸੀ ਲਾਟੀਆਂਵਾਲ ਦੱਸਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ ਇਕ ਸਿਲਵਰ ਪੇਪਰ, 10 ਰੁਪਏ ਦਾ ਨੋਟ ਅਤੇ 1 ਲਾਈਟਰ ਬਰਾਮਦ ਹੋਇਆ।