120 ਗ੍ਰਾਮ ਹੈਰੋਇਨ ਸਣੇ ਕਾਬੂ, ਮਾਮਲਾ ਦਰਜ
120 ਗਰਾਮ ਹੈਰੋਇਨ ਨੇ ਇੱਕ ਕਾਬੂ ਮਾਮਲਾ ਦਰਜ
Publish Date: Thu, 07 May 2026 09:42 PM (IST)
Updated Date: Thu, 07 May 2026 09:44 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ 120 ਗ੍ਰਾਮ ਹੈਰੋਇਨ ਸਣੇ ਇਕ ਆਰੋਪੀ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਉਹ ਭੈੜੇ ਅਨਸਰਾਂ ਦੀ ਭਾਲ ਲਈ ਝਟਕਈਆ ਚੌਂਕ ਮੌਜੂਦ ਸੀ ਤਾਂ ਮੁਖ਼ਬਰ ਨੇ ਇਤਲਾਹ ਕੀਤੀ ਕਿ ਵਿਨੋਦ ਸ਼ਰਮਾ ਉਰਫ ਵਿੱਕੀ ਪੁੱਤਰ ਪਵਨ ਸ਼ਰਮਾ ਵਾਸੀ ਨਿਗਾਹਾਂ ਮੁਹੱਲਾ ਮੇਹਲੀ ਗੇਟ ਗੋਲ ਚੌਂਕ ਕੋਲ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਜਦੋਂ ਮੁਖ਼ਬਰ ਵੱਲੋਂ ਦਿੱਤੀ ਗਈ ਇਤਲਾਹ ’ਤੇ ਜਾ ਕੇ ਜਾਂਚ ਕੀਤੀ ਤਾਂ ਵਿਨੋਦ ਸ਼ਰਮਾ ਉਰਫ ਵਿੱਕੀ ਪੁੱਤਰ ਪਵਨ ਸ਼ਰਮਾ ਨੂੰ 120 ਗ੍ਰਾਮ ਹੈਰੋਇਨ ਸਣੇ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।