12ਵਾਂ ਮਹਾਨ ਗੁਰਮਤਿ ਸਮਾਗਮ 18 ਨੂੰ
12ਵਾਂ ਮਹਾਨ ਗੁਰਮਤਿ ਸਮਾਗਮ 18 ਨੂੰ : ਬਾਬਾ ਲੀਡਰ ਸਿੰਘ ਜੀ
Publish Date: Tue, 13 Jan 2026 09:54 PM (IST)
Updated Date: Tue, 13 Jan 2026 09:57 PM (IST)

ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਸਿੰਘਾਂ, ਸਿੰਘਣੀਆਂ ਅਤੇ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੀ ਯਾਦ ਵਿਚ 12ਵਾਂ ਮਹਾਨ ਗੁਰਮਤਿ ਸਮਾਗਮ ਸੁਪਰੀਮ ਸਿੱਖ ਸੁਸਾਇਟੀ ਆਫ ਨਿਊਜ਼ੀਲੈਂਡ ਦੇ ਸਹਿਯੋਗ ਨਾਲ 18 ਜਨਵਰੀ 2026 ਦਿਨ ਐਤਵਾਰ ਨੂੰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਸੈਫਲਾਬਾਦ ਜ਼ਿਲ੍ਹਾ ਕਪੂਰਥਲਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆ ਸੰਤ ਬਾਬਾ ਲੀਡਰ ਸਿੰਘ ਜੀ ਨੇ ਦਸਿਆ ਕਿ ਉਕਤ ਗੁਰਮਤਿ ਸਮਾਗਮ ਵਿਚ ਗਿਆਨੀ ਪਿੰਦਰਪਾਲ ਜੀ ਜੀ ਕਥਾ ਵਾਚਕ, ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸ਼ੁਭਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕੁਲਵਿੰਦਰ ਸਿੰਘ ਸਾਬਕਾ ਮੁੱਖ ਅਰਦਾਸੀਏ ਸ੍ਰੀ ਦਰਬਾਰ ਸਾਹਿਬ, ਗਿਆਨੀ ਸੁਖਪ੍ਰੀਤ ਸਿੰਘ ਪਲਾਸੌਰ, ਭਾਈ ਸੁਖਜਿੰਦਰ ਸਿੰਘ ਮੋਨੀ ਹਜ਼ੂਰੀ ਰਾਗੀ ਗੁਰ. ਗੁਰਸਰ ਸਾਹਿਬ ਵਾਲੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਣਗੇ। ਉਨ੍ਹਾਂ ਦਸਿਆ ਕਿ ਸਟੇਜ ਸਕੱਤਰ ਦੀ ਸੇਵਾ ਗਿਆਨੀ ਗੁਰਦੀਪ ਸਿੰਘ ਕਾਨਪੁਰੀ ਵਾਲੇ ਨਿਭਾਉਣਗੇ ਅਤੇ ਇਸਦੇ ਨਾਲ ਹੀ ਸਮੂਹ ਗੁਰੂ ਘਰਾਂ ਦੇ ਦਾਸ ਸਮਾਗਮ ਵਿਚ ਹਾਜ਼ਰੀਆਂ ਭਰਨਗੇ। ਬਾਬਾ ਲੀਡਰ ਸਿੰਘ ਜੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਮੀਰੀ ਪੀਰੀ ਚੈਰੀਟੇਬਲ ਟਰੱਸਟ, ਸਮੂਹ ਐੱਨਆਰਆਈ ਵੀਰ, ਸਪੋਰਟਸ ਕਲੱਬ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਸੰਗਤਾਂ ਹੁੰਮ ਹੁੰਮਾ ਕੇ ਪਹੁੰਚਣ ਅਤੇ ਗੁਰੂ ਘਰ ਦੀਆਂ ਖੁਸ਼ੀਆ ਪ੍ਰਾਪਤ ਕਰਨ।