16ਵਾਂ ਰਾਸ਼ਟਰੀ ਵੋਟਰ ਦਿਵਸ ਭਲਕੇ ਮਨਾਇਆ ਜਾਵੇਗਾ
16ਵਾਂ ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਮਨਾਇਆ ਜਾਵੇਗਾ
Publish Date: Thu, 22 Jan 2026 07:53 PM (IST)
Updated Date: Thu, 22 Jan 2026 07:54 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਪੂਰਥਲਾ ਜ਼ਿਲ੍ਹੇ ਵਿਚ 16ਵਾਂ ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਲਾਇਲਪੁਰ ਖਾਲਸਾ ਕਾਲਜ ਵਿਖੇ ਮਨਾਇਆ ਜਾਵੇਗਾ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ, ਜਿਸ ਲਈ ਕੌਮੀ ਵੋਟਰ ਦਿਵਸ ਨੂੰ ਇਕ ਤਿਉਹਾਰ ਦੀ ਤਰ੍ਹਾਂ ਮਨਾਇਆ ਜਾਵੇਗਾ। ਉਨ੍ਹਾਂ ਤਹਿਸੀਲਦਾਰ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ। ਕੌਮੀ ਵੋਟਰ ਦਿਵਸ ਦਾ ਵਿਸ਼ਾ ‘ਮਾਈ ਇੰਡੀਆ, ਮਾਈ ਵੋਟ’ ਹੈ, ਜਿਸਦਾ ਮੁੱਖ ਮਕਸਦ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਜ਼ਮਹੂਰੀ ਹੱਕ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਹੈ। ਜ਼ਿਲ੍ਹਾ ਚੋਣ ਅਫਸਰ ਨੇ ਨਿਰਦੇਸ਼ ਦਿੱਤੇ ਕਿ ਵੋਟਰ ਜਾਗਰੂਕਤਾ ਸਬੰਧੀ ਵਿੱਦਿਅਕ ਸੰਸਥਾਵਾਂ ਵਿਚ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਜਾਣ ਤੇ ਨਵੇਂ ਵੋਟਰਾਂ ਨੂੰ ਸਨਮਾਨਿਤ ਕੀਤਾ ਜਾਵੇ। ਸਮਾਗਮ ਦੌਰਾਨ ਸਭ ਤੋਂ ਵਧੀਆਂ ਚੋਣਕਾਰ ਰਜਿਸਟਰੇਸ਼ਨ ਅਫਸਰ, ਬੀਐੱਲਓ, ਸੁਪਰਵਾਈਜ਼ਰ, ਨੋਡਲ ਅਫਸਰ ਨੂੰ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ।