182ਵਾਂ ਸ਼ਹੀਦੀ ਜੋੜ ਮੇਲਾ ਸ਼ਰਧਾ ਨਾਲ ਮਨਾਇਆ
ਪਿੰਡ ਬੂਲਪੁਰ ਵਿਖੇ ਸੰਤ ਬਾਬਾ ਬੀਰ ਸਿੰਘ ਦਾ 182 ਵਾਂ ਸ਼ਹੀਦੀ ਜੋੜ ਮੇਲਾ ਸ਼ਰਧਾ ਨਾਲ ਮਨਾਇਆ
Publish Date: Tue, 19 May 2026 07:51 PM (IST)
Updated Date: Tue, 19 May 2026 07:51 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਹਾਨ ਤਪੱਸਵੀ ਪਰਉਪਕਾਰੀ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਨਿੱਘੀ ਯਾਦ ਵਿਚ 182ਵਾਂ ਸਲਾਨਾ ਸ਼ਹੀਦੀ ਜੋੜ ਮੇਲਾ ਸਤਾਈਆਂ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਬੂਲਪੁਰ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਦੀ ਅਗਵਾਈ ਹੇਠ ਦੇਸ਼-ਵਿਦੇਸ਼ ਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਦੌਰਾਨ ਸ੍ਰੀ ਆਖੰਡ ਪਾਠ ਸਾਹਿਬ ਜੀ ਦੀ ਦੂਜੀ ਲੜੀ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਇਸ ਦੌਰਾਨ ਸੰਤ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਵਾਲੇ, ਸੰਤ ਬਾਬਾ ਲੀਡਰ ਸਿੰਘ ਗੁਰਸਰ ਸਾਹਿਬ ਸੈਫਲਾਬਾਦ ਵਾਲੇ, ਬਾਬਾ ਜੈ ਸਿੰਘ ਮਹਿਮਦਵਾਲ ਵਾਲਿਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਧਾਰਮਿਕ ਦੀਵਾਨਾਂ ਦੌਰਾਨ ਭਾਈ ਹਰਜਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇ ਕਥਾ ਦੁਆਰਾ ਜਿਥੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਹੀ ਪੰਥ ਪ੍ਰਸਿੱਧ ਢਾਡੀ ਭਾਈ ਮੇਜਰ ਸਿੰਘ ਖਾਲਸਾ ਦੇ ਜਥੇ ਨੇ ਬਾਬਾ ਬੀਰ ਸਿੰਘ ਜੀ ਦੇ ਇਤਿਹਾਸ ਨਾਲ ਸਬੰਧਤ ਢਾਡੀ ਵਾਰਾਂ ਤੇ ਕਵੀਸ਼ਰ ਭਾਈ ਪ੍ਰਿਤਪਾਲ ਸਿੰਘ ਬਰਗਾੜੀ ਵਾਲਿਆਂ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ। ਇਸ ਦੌਰਾਨ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਤੇ ਸੱਜਣ ਸਿੰਘ ਚੀਮਾ ਹਲਕਾ ਇੰਚਾਰਜ (ਆਪ) ਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਕਪੂਰਥਲਾ ਵੀ ਵਿਸ਼ੇਸ਼ ਤੌਰ ’ਤੇ ਸਮਾਗਮ ਵਿਚ ਨਤਮਸਤਕ ਹੋਏ। ਸਮਾਗਮ ਦੇ ਅੰਤ ਵਿਚ ਸਮਾਗਮ ਨੂੰ ਸਫਲ ਬਣਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਵਿੰਦਰ ਸਿੰਘ, ਸਾਧੂ ਸਿੰਘ, ਅਨਮੋਲ ਪ੍ਰੀਤ ਸਿੰਘ, ਹਰਜਿੰਦਰ ਸਿੰਘ, ਬਲਦੇਵ ਸਿੰਘ, ਗੁਰਿੰਦਰਪਾਲ ਸਿੰਘ, ਜਗਜੀਤ ਸਿੰਘ ਲਖਵਿੰਦਰ ਸਿੰਘ ਦੁਆਰਾ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਸਰਵਣ ਸਿੰਘ ਚੰਦੀ ਦੁਆਰਾ ਬਾਖੂਬੀ ਨਿਭਾਈ ਗਈ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਸਰਪੰਚ ਦਲਜੀਤ ਕੌਰ, ਸੋਹਣ ਸਿੰਘ ਧੰਜੂ, ਤੇਜਿੰਦਰਪਾਲ ਸਿੰਘ, ਕੇਵਲ ਸਿੰਘ, ਬਲਵਿੰਦਰ ਸਿੰਘ, ਕੇਵਲ ਸਿੰਘ ਸਾਬਕਾ ਬੀਪੀਈਓ, ਸੁਖਵਿੰਦਰ ਸਿੰਘ ਮਹਿਰੋਕ, ਕੇਵਲ ਸਿੰਘ ਧੰਜੂ, ਸਿਮਰਨਜੀਤ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ ਜੋਸਨ, ਬਲਦੇਵ ਸਿੰਘ ਸਾਬਕਾ ਸਰਪੰਚ, ਮਨਿੰਦਰ ਕੌਰ ਸਾਬਕਾ ਸਰਪੰਚ, ਸੁਖਦੇਵ ਸਿੰਘ, ਲਖਬੀਰ ਸਿੰਘ, ਸਾਧੂ ਸਿੰਘ, ਜਗਜੀਤ ਸਿੰਘ, ਸੁਰਿੰਦਰ ਸਿੰਘ ਚੰਦੀ, ਕੁਲਵਿੰਦਰ ਸਿੰਘ, ਸਰਬਜੀਤ ਸਿੰਘ ਆੜਤੀਆ, ਮਲਕੀਤ ਸਿੰਘ ਆੜਤੀਆ, ਦਰਸ਼ਨ ਸਿੰਘ ਧੰਜੂ, ਨੰਬਰਦਾਰ ਗੁਰਸ਼ਰਨ ਸਿੰਘ, ਭੁਪਿੰਦਰ ਸਿੰਘ, ਕੇਵਲ ਸਿੰਘ ਫੌਜੀ, ਸੁਖਦੇਵ ਸਿੰਘ, ਮਲਕੀਤ ਸਿੰਘ ਮੋਮੀ, ਰੋਹਿਤ ਜੋਸ਼ੀ, ਕਮਲਜੀਤ ਸਿੰਘ ਪਟਵਾਰੀ, ਤੇਜਵਿੰਦਰ ਸਿੰਘ ਕੌੜਾ, ਨਵਜੋਤ ਸਿੰਘ, ਸੁਖਵਿੰਦਰ ਸਿੰਘ, ਨਿਰਮਲ ਸਿੰਘ ਜੇਈ ਸੁਜੋਕਾਲੀਆ, ਲੈਕਚਰਾਰ ਜੋਗਿੰਦਰ ਸਿੰਘ,ਗੁਰਪ੍ਰੀਤ ਸਿੰਘ ਹਰਮਿੰਦਰ ਸਿੰਘ ਜੋਸਨ, ਨਰਿੰਦਰਜੀਤ ਸਿੰਘ ਕੌੜਾ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।