ਦੇਸੀ ਪਿਸਟਲ ਤੇ ਰੌਂਦਾਂ ਸਮੇਤ 2 ਕਾਬੂ
ਦੇਸੀ ਪਿਸਟਲ ਅਤੇ ਰੌਂਦਾਂ ਸਮੇਤ 2 ਕਾਬੂ
Publish Date: Thu, 12 Feb 2026 09:05 PM (IST)
Updated Date: Thu, 12 Feb 2026 09:08 PM (IST)
ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ਼ ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਥਾਣਾ ਸਦਰ ਦੀ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਇਕ ਦੇਸੀ ਪਿਸਟਲ 32 ਬੋਰ ਸਮੇਤ 2 ਮੈਗਜ਼ੀਨ ਤੇ 4 ਜ਼ਿੰਦਾ ਰੌਂਦ ਤੇ 1 ਗੱਡੀ ’ਤੇ ਸਵਾਰ 2 ਨੌਜਵਾਨਾਂ ਨੂੰ ਕਾਬੂ ਕਰਕੇ ਬਰਾਮਦ ਕੀਤਾ। ਏਐੱਸਆਈ ਜਸਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੇ ਸਬੰਧ ਵਿਚ ਨੇੜੇ ਬਾਬਾ ਆਨੰਦਪੁਰ ਅਕੈਡਮੀ ਲੱਖਣ ਕਲਾਂ ਮੌਜੂਦ ਸੀ ਕਿ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਆਈ ਟਵੰਟੀ ਗੱਡੀ ਨੰਬਰ ਪੀਬੀ 41 ਈ 0319 ਨੇੜੇ ਬਾਬਾ ਦੋ ਰੁੱਖਾਂ ਖੜ੍ਹੀ ਹੈ, ਜਿਸ ਵਿਚ ਦੋ ਨੌਜਵਾਨ ਜਗਤਾਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਦੂਲੋਵਾਲ ਥਾਣਾ ਕੋਟ ਈਸੇ ਖਾਂ, ਜ਼ਿਲ੍ਹਾ ਮੋਗਾ ਤੇ ਅਕਾਸ਼ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਤੋਤੀ ਥਾਣਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਸਵਾਰ ਹਨ, ਜਿਨ੍ਹਾਂ ਕੋਲ ਦੇਸੀ ਪਿਸਟਲ ਤੇ ਹੋਰ ਅਸਲ੍ਹਾ ਵੀ ਹੈ, ਜੇਕਰ ਰੇਡ ਕੀਤੀ ਜਾਵੇ ਤਾਂ ਕਾਬੂ ਹੋ ਸਕਦੇ ਹਨ। ਪੁਲਿਸ ਵੱਲੋਂ ਉਕਤ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਖਿਲਾਫ਼ ਅਸਲ੍ਹਾ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਪੁੱਛਗਿਛ ਕੀਤੀ ਜਾ ਰਹੀ ਹੈ।