39ਵਾਂ ਸਲਾਨਾ ਹੋਲਾ ਮਹੱਲਾ ਲੰਗਰ ਸ਼ੁਰੂ
ਮੇਹਲੀ-ਮੇਹਟਾਂ ਬਾਈਪਾਸ ਰੋਡ ਵਿਖੇ 39ਵੇਂ ਸਲਾਨਾ ਹੋਲਾ ਮਹੱਲਾ ਲੰਗਰ ਦੀ ਹੋਈ ਆਰੰਭਤਾ
Publish Date: Tue, 24 Feb 2026 07:24 PM (IST)
Updated Date: Tue, 24 Feb 2026 07:28 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਹੋਲਾ ਮਹੱਲਾ ਲੰਗਰ ਕਮੇਟੀ (ਰਜਿ.) ਫਗਵਾੜਾ ਵੱਲੋਂ ਦੇਸ਼-ਵਿਦੇਸ਼ ‘ਚ ਵਸਦੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਹੋਲਾ ਮਹੱਲਾ ਸ੍ਰੀ ਆਨੰਦਪੁਰ ਸਾਹਿਬ ਨੂੰ ਜਾਣ ਵਾਲੀ ਸੰਗਤ ਦੀ ਸੇਵਾ ‘ਚ 39ਵੇਂ ਸਲਾਨਾ ਲੰਗਰ ਦੀ ਸੇਵਾ ਅੱਜ ਬਾਈਪਾਸ ਰੋਡ ਸਥਿਤ ਨਵੇਂ ਰਾਧਾ ਸੁਆਮੀ ਸਤਿਸੰਗ ਘਰ ਦੇ ਨਜ਼ਦੀਕ ਸ਼੍ਰੀ ਸਹਿਜ ਪਾਠ ਤੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸ਼ੁਰੂ ਕੀਤੀ ਗਈ। ਸੰਗਤਾਂ ਨੇ ਵੱਡੀ ਗਿਣਤੀ ਵਿਚ ਲੰਗਰ ਛਕਿਆ ਤੇ ਸ਼੍ਰੀ ਆਨੰਦਪੁਰ ਸਾਹਿਬ ਨੂੰ ਰਵਾਨਾ ਹੋਈਆਂ। ਇਸ ਮੌਕੇ ਕਮੇਟੀ ਪ੍ਰਧਾਨ ਕੁਲਵੰਤ ਸਿੰਘ ਬਿੱਟੂ ਨੇ ਦੱਸਿਆ ਕਿ ਇਹ ਲੰਗਰ ਦੀ ਸੇਵਾ 5 ਮਾਰਚ ਦਿਨ ਵੀਰਵਾਰ ਤੱਕ 24 ਘੰਟੇ ਨਿਰਵਿਘਨ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ 26 ਫਰਵਰੀ ਦਿਨ ਵੀਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਜੋ ਵੀ ਰਸਦ ਜਾਂ ਭੇਟਾ ਦੇਣਾ ਚਾਹੁੰਦੀਆਂ ਹਨ, ਉਹ ਕਮੇਟੀ ਨਾਲ ਸੰਪਰਕ ਕਰ ਸਕਦੀਆਂ ਹਨ। ਇਸ ਦੇ ਨਾਲ ਹੀ ਪ੍ਰਬੰਧਕਾਂ ਨੇ ਸਮੂਹ ਬੀਬੀਆਂ ਤੇ ਨੌਜਵਾਨਾਂ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਕਿ ਲੰਗਰ ਤਿਆਰ ਕਰਨ ਤੇ ਵਰਤਾਉਣ ਦੀ ਸੇਵਾ ਲਈ ਪਰਿਵਾਰਾਂ ਸਮੇਤ ਹਾਜ਼ਰੀ ਲਗਵਾ ਕੇ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕਰਨ। ਪ੍ਰਧਾਨ ਕੁਲਵੰਤ ਸਿੰਘ ਬਿੱਟੂ ਨੇ ਦੱਸਿਆ ਕਿ ਲੰਗਰ ਦੇ ਨਾਲ ਜਲਦੀ ਹੀ ਸ਼੍ਰੀ ਗੁਰੂ ਅਮਰਦਾਸ ਸੇਵਾ ਸੁਸਾਇਟੀ ਵੱਲੋਂ ਫਰੀ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ। ਛੋਟੇ ਬੱਚਿਆਂ ਲਈ ਦੁੱਧ ਤੇ ਮਰੀਜ਼ਾਂ ਦੇ ਲਈ ਦਵਾਈਆਂ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ। ਅੱਜ ਪਹਿਲੇ ਦਿਨ ਲੰਗਰ ਦੀ ਸੇਵਾ ਨਿਭਾਉਣ ਨੂੰ ਲੈ ਕੇ ਸਮੂਹ ਕਮੇਟੀ ਮੈਂਬਰਾਂ ਤੇ ਸੇਵਾਦਾਰਾਂ ਵਿਚ ਭਾਰੀ ਉਤਸ਼ਾਹ ਨਜ਼ਰ ਆਇਆ। ਇਸ ਮੌਕੇ ਹਨੀ ਹਲਵਾਈ, ਭਾਈ ਜਸਬੀਰ ਸਿੰਘ ਖਾਲਸਾ, ਭਾਈ ਪਿਆਰਾ ਸਿੰਘ ਲੀਡਰ, ਹਰਜਿੰਦਰ ਸਿੰਘ ਫਤਿਹਗੜ੍ਹ, ਜਸਕਰਨ ਸਿੰਘ, ਕੁਲਵਿੰਦਰ ਸਿੰਘ, ਬਿੰਦਰ ਸਿੰਘ, ਸੁਖਦਿਆਲ ਸਿੰਘ, ਅਮਰਜੀਤ ਸਿੰਘ, ਬਲਿਹਾਰ ਸਿੰਘ, ਗੁਰਮੀਤ ਸਿੰਘ ਕਾਲਾ, ਗਗਨਦੀਪ ਸਿੰਘ, ਅਮਨਜੋਤ ਸਿੰਘ, ਅਭਿਜੀਤ ਸਿੰਘ, ਇਸ਼ਵ, ਨੀਤੂ ਫਗਵਾੜਾ, ਗੁਰਪ੍ਰੀਤ, ਕੁਲਵਿੰਦਰ ਸਿੰਘ ਕਾਕਾ, ਸਰਬਜੀਤ ਸਿੰਘ, ਮਾਨ ਸਿੰਘ, ਸੋਨੂੰ, ਮਨਵੀਰ ਸਿੰਘ, ਸਰਬਜੋਤ ਸਿੰਘ, ਹਰਜੋਤ ਸਿੰਘ, ਪ੍ਰਭਜੋਤ ਸਿੰਘ, ਜੀਵਨਜੋਤ ਸਿੰਘ, ਮਨਿੰਦਰ ਸਿੰਘ, ਗੁਰਦਿੱਤ ਪ੍ਰੀਤ ਸਿੰਘ, ਗਗਨਦੀਪ ਸਿੰਘ, ਤਰਨਵੀਰ ਸਿੰਘ, ਗੁਰਪਾਲ ਸਿੰਘ, ਗੁਲਜਾਰ ਸਿੰਘ ਆਦਿ ਵੀ ਹਾਜ਼ਰ ਸਨ।