ਦੰਦਾਂ ਦਾ 475ਵਾਂ ਫਰੀ ਕੈਂਪ ਲਗਾਇਆ
ਬਲੱਡ ਬੈਂਕ ਫਗਵਾੜਾ ‘ਚ ਲਗਾਇਆ ਦੰਦਾਂ ਤੇ ਜਬਾੜਿਆਂ ਦਾ 475ਵਾਂ ਫਰੀ ਕੈਂਪ
Publish Date: Sat, 02 May 2026 07:10 PM (IST)
Updated Date: Sat, 02 May 2026 07:11 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਉਦਯੋਗਪਤੀ ਕੇਕੇ ਸਰਦਾਨਾ ਦੀ ਸਰਪ੍ਰਸਤੀ ਹੇਠ ਸਥਾਨਕ ਗੁਰੂ ਹਰਗੋਬਿੰਦ ਨਗਰ ਵਿਖੇ ਸੰਚਾਲਿਤ ਬਲੱਡ ਬੈਂਕ ਵਿਖੇ ਮਾਤਾ ਠਾਕੁਰ ਦੇਵੀ ਤੇ ਨਾਨਕ ਚੰਦ ਸੇਠੀ ਦੀ ਯਾਦ ਨੂੰ ਸਮਰਪਿਤ 475ਵਾਂ ਦੰਦਾਂ ਤੇ ਜਬਾੜਿਆਂ ਦਾ ਫਰੀ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ, ਜਿਸ ਦਾ ਉਦਘਾਟਨ ਬਤੌਰ ਮੁੱਖ ਮਹਿਮਾਨ ਪਹੁੰਚੇ ਨਗਰ ਕੌਂਸਲਰ ਗੁਰਪ੍ਰੀਤ ਕੌਰ ਜੰਡੂ ਵੱਲੋਂ ਕੀਤਾ ਗਿਆ। ਸਤਿਕਾਰਤ ਮਹਿਮਾਨ ਵਜੋਂ ਉਦਯੋਗਪਤੀ ਮਹਿੰਦਰ ਸੇਠੀ ਨੇ ਹਾਜ਼ਰੀ ਲਗਵਾਈ। ਪਤਵੰਤਿਆਂ ਵੱਲੋਂ 4 ਲੋੜਵੰਦ ਬੁਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡੇ ਗਏ ਤੇ ਬਲੱਡ ਬੈਂਕ ਵੱਲੋਂ ਸਮਾਜ ਸੇਵਾ ‘ਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਕੈਂਪ ਦੌਰਾਨ ਸੀਐੱਮਸੀ ਲੁਧਿਆਣਾ ਤੋਂ ਡਾ. ਤਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਕਰੀਬ 110 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 15 ਮਈ ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾਵੇਗਾ। ਇਸ ਮੌਕੇ ਤਾਰਾ ਚੰਦ ਉਂਬਰ, ਮੋਹਨ ਲਾਲ ਤਨੇਜਾ, ਗੁਲਸ਼ਨ ਕਪੂਰ, ਸੁਧਾ ਬੇਦੀ, ਰਮਨ ਨਹਿਰਾ, ਕੁਲਦੀਪ ਦੁੱਗਲ, ਅਨਿਲ ਸੇਠੀ, ਮੁਕੇਸ਼ ਆਨੰਦ, ਰੂਪ ਲਾਲ, ਅਮਰਜੀਤ ਡਾਂਗ, ਮੁਕੇਸ਼ ਕੁਮਾਰ ਤੇ ਵਿਪਨ ਖੁਰਾਣਾ ਆਦਿ ਹਾਜ਼ਰ ਸਨ।