ਨੈਸ਼ਨਲ ਲੋਕ ਅਦਾਲਤ ਰਾਹੀਂ 7,244 ਕੇਸਾਂ ਦਾ ਕੀਤਾ ਨਿਪਟਾਰਾ
ਨੈਸ਼ਨਲ ਲੋਕ ਅਦਾਲਤ ਰਾਹੀਂ ਕਪੂਰਥਲਾ ਵਿੱਚ 7244 ਕੇਸਾਂ ਦਾ ਨਿਪਟਾਰਾ
Publish Date: Sat, 14 Mar 2026 08:09 PM (IST)
Updated Date: Sat, 14 Mar 2026 08:12 PM (IST)

---7,80,41,705/- ਰਕਮ ਦੇ ਪਾਸ ਕੀਤੇ ਗਏ ਐਵਾਰਡ ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਤੋਂ ਪ੍ਰਾਪਤ ਹੋਏ ਨਿਰਦੇਸ਼ਾਂ ਅਨੁਸਾਰ ਮਾਣਯੋਗ ਹਰਪਾਲ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੀ ਰਹਿਨੁਮਾਈ ਹੇਠ ਮਿਤੀ 14-03-2026 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਚਹਿਰੀ ਕਪੂਰਥਲਾ ਵਿਖੇ 6, ਸਬ-ਡਿਵੀਜ਼ਨ ਫਗਵਾੜਾ ਵਿਖੇ 2, ਸਬ-ਡਿਵੀਜ਼ਨ ਸੁਲਤਾਨਪੁਰ ਲੋਧੀ ਵਿਖੇ 3 ਤੇ ਸਬ-ਡਿਵੀਜ਼ਨ ਭੁਲਥ ਵਿਖੇ 1 ਤੇ ਰੈਵੀਨਿਊ ਦੇ 4 ਬੈਂਚ ਗਠਿਤ ਕੀਤੇ ਗਏ। ਅੱਜ ਦੀ ਨੈਸ਼ਨਲ ਲੋਕ ਅਦਾਲਤ ਵਿਚ ਕ੍ਰਿਮੀਨਲ ਕੰਪਾਉਂਡਏਬਲ, ਧਾਰਾ 138 ਐੱਨਆਈ ਐਕਟ, ਬੈਂਕ ਰਿਕਵਰੀ ਕੇਸ, ਐੱਮਏਸੀਟੀ ਕੇਸ, ਲੇਬਰ ਮੈਟਰਸ, ਬਿਜਲੀ ਤੇ ਪਾਣੀ ਦੇ ਬਿੱਲਾਂ ਸਬੰਧੀ ਮਾਮਲੇ, ਵਿਵਾਹਿਕ ਮਾਮਲੇ, ਲੈਂਡ ਐਕੁਜੀਸ਼ਨ ਕੇਸ, ਸਰਵਿਸ ਮੈਟਰਸ, ਰੈਵਨਿਊ ਕੇਸ ਤੇ ਹੋਰ ਸਿਵਲ ਮੈਟਰਸ, ਰੈਂਟ, ਇੰਜਕਸ਼ਨ ਸੂਟ, ਸਪੈਸਟਿਕ ਪ੍ਰਫਾਰਮੈਂਸ ਵਗੈਰਾ ਦੇ ਲੰਬਿਤ ਤੇ ਪ੍ਰੀ-ਲਿਟੀਗੇਟਿਵ ਕੇਸ ਸ਼ਾਮਲ ਕੀਤੇ ਗਏ। ਇਸ ਮੌਕੇ ਮਾਣਯੋਗ ਹਿਰਦੇਜੀਤ ਸਿੰਘ ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿਚ ਕੇਸ ਨਿਪਟਾਉਣ ਨਾਲ ਸਮਾਂ ਤੇ ਧਨ ਦੋਵਾਂ ਦੀ ਬੱਚਤ ਹੁੰਦੀ ਹੈ, ਇਸ ਦੇ ਫੈਸਲੇ ਦੇ ਖਿਲਾਫ ਅਪੀਲ ਕਿਸੇ ਵੀ ਉੱਚ ਅਦਾਲਤ ਵਿਚ ਨਹੀਂ ਲਗਾਈ ਜਾ ਸਕਦੀ ਹੈ ਤੇ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿਚ ਦੋਨਾਂ ਧਿਰਾਂ ਦੀ ਜਿੱਤ ਹੁੰਦੀ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਦੌਰਾਨ ਨਿਪਟਾਏ ਜਾਂਦੇ ਦੀਵਾਨੀ ਕੇਸਾਂ ਵਿਚ ਲੱਗੀ ਕੋਰਟ ਫੀਸ ਵੀ ਸਬੰਧਤ ਧਿਰ ਨੂੰ ਵਾਪਸ ਕੀਤੀ ਜਾਂਦੀ ਹੈ, ਜਿਸ ਨਾਲ ਸਬੰਧਤ ਧਿਰਾਂ ਨੂੰ ਵਿੱਤੀ ਲਾਭ ਹੁੰਦਾ ਹੈ। ਨੈਸ਼ਨਲ ਲੋਕ ਅਦਾਲਤ ਮੌਕੇ ਹਾਜ਼ਰ ਲੋਕਾਂ ਵਿਚ ਆਪਣੇ ਕੇਸਾਂ ਦੇ ਨਿਪਟਾਰੇ ਕਰਵਾਉਣ ਦਾ ਬੜਾ ਉਤਸ਼ਾਹ ਸੀ। ਨੈਸ਼ਨਲ ਲੋਕ ਅਦਾਲਤ ਵਿਚ ਜੂਡੀਸ਼ੀਅਲ ਤੇ ਰੈਵਨਿਊ ਅਦਾਲਤਾਂ ਵੱਲੋਂ ਲਗਭਗ 8,213 ਕੇਸ ਸ਼ਾਮਲ ਕੀਤੇ ਗਏ, ਜਿਨ੍ਹਾਂ ਵਿਚੋਂ 7,244 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਤੇ ਲਗਭਗ 7,80,41,705/- ਰੁਪਏ ਦੀ ਰਕਮ ਮੁਆਵਜ਼ੇ ਵਜੋਂ ਸੈਟਲ ਕੀਤੀ ਗਈ। ਕਪੂਰਥਲਾ ਵਿਖੇ ਜੂਡੀਸ਼ੀਅਲ ਬੈਂਚਾਂ ਦੀ ਪ੍ਰਧਾਨਗੀ ਸ੍ਰੀਮਤੀ ਰਸ਼ਮੀ ਸ਼ਰਮਾ, ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ, ਕਪੂਰਥਲਾ, ਗੁਰਮੀਤ ਟਿਵਾਨਾ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ, ਸ੍ਰੀਮਤੀ ਰਾਣਾ ਕੰਵਰਦੀਪ ਕੌਰ ਚਾਹਲ ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਕਪੂਰਥਲਾ, ਸ੍ਰੀਮਤੀ ਨਵਜੀਤ ਪਾਲ ਕੌਰ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਕਪੂਰਥਲਾ, ਸੁਰੇਸ਼ ਕੁਮਾਰ ਸਿਵਲ ਜੱਜ (ਜੂਡੀ), ਕਪੂਰਥਲਾ ਤੇ ਮੁਕੇਸ਼ ਬਾਂਸਲ ਚੇਅਰਮੈਨ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਕਪੂਰਥਲਾ ਵੱਲੋਂ ਕੀਤੀ ਗਈ। ਇਨ੍ਹਾਂ ਬੈਂਚਾਂ ਵਿਚ ਐੱਸਐੱਸ ਮੱਲ੍ਹੀ, ਅਜੈ ਕੁਮਾਰ, ਪੀਐੱਸ ਘੁੰਮਣ, ਮੁਨੀਸ਼ ਲੁਥਰਾ ਐਡਵੋਕੇਟ, ਮਿਸ ਪਰਮਜੀਤ ਕੌਰ ਕਾਹਲੋਂ, ਸੁਰਿੰਦਰ ਕੁਮਾਰ ਸ਼ਰਮਾ, ਰਜਤ ਢਿੱਲੋਂ, ਹਮੀਸ਼ ਕੁਮਾਰ, ਡਾ.ਉਪਾਸਨਾ ਵਰਮਾ ਤੇ ਪਰਮਜੀਤ ਸਿੰਘ ਸਹੋਤਾ ਮੈਂਬਰ ਸਥਾਈ ਲੋਕ ਅਦਾਲਤ, ਡਾ. ਰਣਵੀਰ ਕੌਸ਼ਲ ਤੇ ਅਨਿਲ ਕੁਮਾਰ ਸੋਸ਼ਲ ਵਰਕਰ ਵੱਲੋਂ ਬਤੌਰ ਮੈਂਬਰਾਨ ਭਾਗ ਲਿਆ ਗਿਆ। ਮਾਣਯੋਗ ਹਿਰਦੇਜੀਤ ਸਿੰਘ ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਨੇ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਮਿਤੀ 9 ਮਈ 2026 ਨੂੰ ਕੀਤਾ ਜਾਵੇਗਾ।