96ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ 14 ਨੂੰ : ਲਾਇਨ ਕੰਗ
96ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ 14 ਮਈ ਨੂੰ - ਲਾਇਨ ਗੁਰਦੀਪ ਸਿੰਘ ਕੰਗ
Publish Date: Sat, 09 May 2026 10:16 PM (IST)
Updated Date: Sat, 09 May 2026 10:17 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਲਾਇਨਜ਼ ਇੰਟਰਨੈਸ਼ਨਲ 321-ਡੀ ਦੀ ਸੈਵਨ ਸਟਾਰ ਕਲੱਬ ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਦੀ ਇਕ ਮੀਟਿੰਗ ਚਾਰਟਰ ਪ੍ਰਧਾਨ ਤੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐੱਮਜੇਐੱਫ ਦੀ ਅਗਵਾਈ ਹੇਠ ਹੋਈ, ਜਿਸ ਵਿਚ 96ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਦੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਮਈ ਮਹੀਨੇ ਵਿਚ ਕੀਤੇ ਜਾਣ ਵਾਲੇ ਹੋਰ ਪ੍ਰੋਜੈਕਟਾਂ ਬਾਰੇ ਵੀ ਵਿਚਾਰਾਂ ਹੋਈਆਂ। ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਲਾਇਨ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ 96ਵਾਂ ਮਾਸਿਕ ਰਾਸ਼ਨ ਵੰਡ ਸਮਾਗਮ 14 ਮਈ ਦਿਨ ਵੀਰਵਾਰ ਨੂੰ ਕਲੱਬ ਦੇ ਦਫਤਰ ਕੰਗ ਇੰਟਰਪ੍ਰਾਇਜਿਜ਼ ਸੈਂਟਰਲ ਟਾਉਨ ਫਗਵਾੜਾ ਵਿਖੇ ਕੀਤਾ ਜਾਵੇਗਾ, ਜਿਸ ਵਿਚ ਬਾਬਾ ਬਾਲਕ ਨਾਥ ਸੇਵਾ ਸੰਮਤੀ ਦਾ ਵੀ ਸਹਿਯੋਗ ਰਹੇਗਾ। ਇਸ ਤੋਂ ਇਲਾਵਾ ਜਲਦੀ ਹੀ ਦੰਦਾਂ ਤੇ ਹੱਡੀਆਂ-ਜੋੜਾਂ ਦੀਆਂ ਬਿਮਾਰੀਆਂ ਨਾਲ ਸਬੰਧਤ ਦੋ ਵੱਖ-ਵੱਖ ਕੈਂਪ ਵੀ ਲਗਾਏ ਜਾਣਗੇ, ਜਿਨ੍ਹਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਅੱਜ ਦੀ ਮੀਟਿੰਗ ਵਿਚ ਕਲੱਬ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹੱਡੀਆਂ ਤੇ ਜੋੜਾਂ ਦਾ ਕੈਂਪ ਨਰੂਲਾ ਹਸਪਤਾਲ ਸਤਨਾਮਪੁਰਾ ਵਿਖੇ ਲਗਾਇਆ ਜਾਵੇਗਾ। ਦੰਦਾਂ ਦੇ ਕੈਂਪ ਦੀ ਜਗ੍ਹਾ ਤੇ ਇਨ੍ਹਾਂ ਕੈਂਪਾਂ ਦੀਆਂ ਤਰੀਖਾਂ ਦਾ ਐਲਾਨ ਵੀ ਜਲਦੀ ਕੀਤਾ ਜਾਵੇਗਾ। ਲਾਇਨ ਕੰਗ ਨੇ ਕਿਹਾ ਕਿ ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਸਮਾਜ ਸੇਵਾ ਨੂੰ ਸਮਰਪਿਤ ਹੈ। ਕਲੱਬ ਵੱਲੋਂ ਨੇੜਲੇ ਭਵਿੱਖ ਵਿਚ ਵਾਤਾਵਰਣ ਸੁਰੱਖਿਆ, ਖੂਨ ਦਾਨ ਕੈਂਪ, ਲੋੜਵੰਦ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਮਦਦ, ਧੀਆਂ ਦੇ ਵਿਆਹਾਂ ‘ਚ ਆਰਥਿਕ ਸਹਾਇਤਾ ਸਮੇਤ ਹੋਰ ਅਨੇਕਾਂ ਪ੍ਰੋਜੈਕਟਾਂ ਨੂੰ ਵੀ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਦੇ ਚਾਰਟਰ ਸਕੱਤਰ ਲਾਇਨ ਸੰਜੀਵ ਲਾਂਬਾ, ਚਾਰਟਰ ਖਜ਼ਾਨਚੀ ਲਾਇਨ ਸਤਵਿੰਦਰ ਸਿੰਘ ਭਮਰਾ ਤੇ ਚਾਰਟਰ ਪੀਆਰਓ ਲਾਇਨ ਵਰੁਣ ਵਧਵਾ ਤੋਂ ਇਲਾਵਾ ਲਾਇਨ ਵਿਪਨ ਸ਼ਰਮਾ, ਲਾਇਨ ਪੁਨੀਤ ਨਰੂਲਾ, ਲਾਇਨ ਅਮਰਜੀਤ ਨਿੱਝਰ, ਲਾਇਨ ਡਾ. ਅਮਿਤ ਸ਼ਰਮਾ, ਲਾਇਨ ਆਸ਼ੂ ਕਰਵਲ, ਲਾਇਨ ਸਤਵਿੰਦਰ ਸਿੰਘ ਜੱਸਲ, ਮਨਿੰਦਰ ਸਿੰਘ ਕਾਲੜਾ, ਲਾਇਨ ਨਿਖਿਲ ਵਧਵਾ, ਲਾਇਨ ਵਿਨੇ ਕੁਮਾਰ ਬਿੱਟੂ, ਲਾਇਨ ਤਰੁਣ ਗਰਗ, ਲਾਇਨ ਦਵਿੰਦਰ ਸਿੰਘ, ਲਾਇਨ ਸ਼ਾਮ ਸੁੰਦਰ ਆਦਿ ਵੀ ਮੌਜੂਦ ਸਨ।