ਕਿਰਤੀ ਕਿਸਾਨ ਯੂਨੀਅਨ ਪੰਜਾਬ ਦਾ ਜਥਾ ਰਵਾਨਾ
ਐਸ ਕੇ ਐਮ ਦੀ ਕਾਲ਼ਾ ਸੰਘਿਆਂ ਤੋਂ ਚੰਡੀਗੜ੍ਹ ਧਰਨੇ ਲਈ ਕਿਰਤੀ ਕਿਸਾਨ ਯੂਨੀਅਨ ਪੰਜਾਬ ਦਾ ਜੱਥਾ ਰਵਾਨਾ
Publish Date: Wed, 26 Nov 2025 09:27 PM (IST)
Updated Date: Wed, 26 Nov 2025 09:29 PM (IST)

ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਪ੍ਰਧਾਨ ਸੰਘਾ ਸੁਖਵਿੰਦਰ ਸਿੰਘ ਸਿੱਧੂ ਪੰਜਾਬੀ ਜਾਗਣਣ ਕਾਲ਼ਾ ਸੰਘਿਆਂ : ਜ਼ਿਲ੍ਹਾ ਕਪੂਰਥਲਾ ਦੇ ਇਤਿਹਾਸਕ ਕਸਬਾ ਕਾਲਾ ਸੰਘਿਆਂ ਤੋਂ ਕਿਰਤੀ ਕਿਸਾਨ ਯੂਨੀਅਨ ਪੰਜਾਬ ਦਾ ਜਥਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ ਰੱਖੇ ਰੋਸ ਧਰਨੇ ਵਿਚ ਸ਼ਾਮਲ ਹੋਣ ਲਈ ਇਲਾਕਾ ਕਮੇਟੀ ਦੇ ਪ੍ਰਧਾਨ ਪਲਵਿੰਦਰ ਸਿੰਘ ਸੰਘਾ ਦੀ ਅਗਵਾਈ ਵਿਚ ਸਥਾਨਕ ਗੁਰਦੁਆਰਾ ਬਾਬਾ ਕਾਹਨ ਦਾਸ ਤੋਂ ਰਵਾਨਾ ਹੋਇਆ। ਇਸ ਮੌਕੇ ਪ੍ਰਧਾਨ ਪਲਵਿੰਦਰ ਸਿੰਘ ਸੰਘਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰਾਂ ਵੱਲੋਂ ਅਪਨਾਈਆਂ ਜਾ ਰਹੀਆਂ ਲੋਕ ਮਾਰੂ ਨੀਤੀਆਂ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਤਹਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਜਲੀ ਦੀਆਂ ਮੋਟਰਾਂ ਤੇ ਚਿੱਪ ਵਾਲੇ ਮੀਟਰਾਂ, ਐੱਮਐੱਸਪੀ ਆਦਿ ਨੂੰ ਲੈ ਕੇ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਦੇ ਖਿਲਾਫ ਚੰਡੀਗੜ੍ਹ ਵਿਖੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਹਮੇਸ਼ਾ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰਦੀਆਂ ਆ ਰਹੀਆਂ ਹਨ ਅਤੇ ਕਰਦੀਆਂ ਰਹਿਣਗੀਆਂ, ਇਸੇ ਤਹਿਤ ਸੈਂਟਰ ਸਰਕਾਰ ਤੇ ਸੂਬਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਪੰਜਾਬ ਸੂਬੇ ਨੂੰ ਬਰਬਾਦ ਤੇ ਡੋਬਣ ਦੀਆਂ ਨੀਤੀਆਂ ਦੇ ਖ਼ਿਲਾਫ਼ ਅੱਜ ਦਾ ਧਰਨਾ ਦਿੱਤਾ ਜਾ ਰਿਹਾ ਹੈ। ਕਾਲ਼ਾ ਸੰਘਿਆਂ ਇਲਾਕ਼ਾ ਮੁੱਢ ਤੋਂ ਹਰ ਲੋਕ ਸੰਘਰਸ਼ ਵਿਚ ਮੋਢੀ ਰਿਹਾ ਹੈ ਤੇ ਆਉਣ ਵਾਲੇ ਸਮੇਂ ਵਿਚ ਵੀ ਅਸੀਂ ਲੋਕ ਘੋਲਾਂ ਵਿਚ ਵੱਧ ਚੜ੍ਹ ਕੇ ਸ਼ਾਮਲ ਹੁੰਦੇ ਰਹਾਂਗੇ। ਇਸ ਮੌਕੇ ਮਨਜੀਤ ਸਿੰਘ, ਪਵਿੱਤਰ ਸਿੰਘ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਮੀਤ ਸਿੰਘ, ਰਣਧੀਰ ਸਿੰਘ,ਪਰਗਣ ਸਿੰਘ, ਕਸ਼ਮੀਰ ਸਿੰਘ, ਕੁਲਵਿੰਦਰ ਸਿੰਘ, ਗੁਰਮੇਲ ਸਿੰਘ,ਸਰਬਣ ਸਿੰਘ,ਜੋਗਾ ਸਿੰਘ, ਕ੍ਰਿਸ਼ਨ ਸਿੰਘ ਆਦਿ ਹਾਜ਼ਰ ਸਨ । ਕੈਪਸ਼ਨ : 26ਕੇਪੀਟੀ13,24