- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਹਾੜੇ ਦੇ ਸਮਾਗਮ ਪਿੰਡ ਸਾਹਨੀ ਦੇ ਗੁਰਦੁਆਰਾ ਸਾਹਿਬ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਜੀ ਚੜ੍ਹਦੀ ਪੱਤੀ ਸਾਹਨੀ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਏ ਗਏ । ਬੀਬੀ ਸੁਰਿੰਦਰ ਕੌਰ ਕਾਹਲੋਂ ਦੇ ਸਪੁੱਤਰਾਂ ਬਲਦੇਵ ਸਿੰਘ ਕਾਹਲੋਂ, ਸੁਖਦੇਵ ਸਿੰਘ ਕਾਹਲੋਂ ਤੇ ਰਨਵੀਰ ਸਿੰਘ ਕਾਹਲੋਂ ਦੇ ਪਰਿਵਾਰਾਂ ਵੱਲੋਂ ਬਾਬਾ ਸ਼੍ਰੀ ਚੰਦ ਜੀ ਦਾ ਅਸ਼ੀਰਵਾਦ ਪ੍ਰਰਾਪਤ ਕਰਨ ਲਈ ਪਿੰਡ ਦੀਆਂ ਸੰਗਤਾਂ ਨਾਲ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।

ਪੱਤਰ ਪੇ੍ਰਰਕ, ਪਾਸ਼ਟਾ, ਫਗਵਾੜਾ : ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਹਾੜੇ ਦੇ ਸਮਾਗਮ ਪਿੰਡ ਸਾਹਨੀ ਦੇ ਗੁਰਦੁਆਰਾ ਸਾਹਿਬ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਜੀ ਚੜ੍ਹਦੀ ਪੱਤੀ ਸਾਹਨੀ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਏ ਗਏ । ਬੀਬੀ ਸੁਰਿੰਦਰ ਕੌਰ ਕਾਹਲੋਂ ਦੇ ਸਪੁੱਤਰਾਂ ਬਲਦੇਵ ਸਿੰਘ ਕਾਹਲੋਂ, ਸੁਖਦੇਵ ਸਿੰਘ ਕਾਹਲੋਂ ਤੇ ਰਨਵੀਰ ਸਿੰਘ ਕਾਹਲੋਂ ਦੇ ਪਰਿਵਾਰਾਂ ਵੱਲੋਂ ਬਾਬਾ ਸ਼੍ਰੀ ਚੰਦ ਜੀ ਦਾ ਅਸ਼ੀਰਵਾਦ ਪ੍ਰਰਾਪਤ ਕਰਨ ਲਈ ਪਿੰਡ ਦੀਆਂ ਸੰਗਤਾਂ ਨਾਲ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।
ਗਿਆਨੀ ਭਗਵਾਨ ਸਿੰਘ ਜੀ ਨੇ ਸਰਬੱਤ ਦੇ ਭਲੇ ਲਈ ਅਤੇ ਸੰਗਤਾਂ ਦੀ ਚੜ੍ਹਦੀ ਕਲ੍ਹਾ ਲਈ ਸ਼੍ਰੀ ਗੁਰੂ ਗੰ੍ਥ ਸਾਹਿਬ ਜੀ ਅੱਗੇ ਅਰਦਾਸ ਬੇਨਤੀ ਕੀਤੀ। ਉਪਰੰਤ ਬਲਦੇਵ ਸਿੰਘ ਕਾਹਲੋਂ ਵੱਲੋਂ ਬਾਬਾ ਸ਼੍ਰੀ ਚੰਦ ਜੀ ਦਾ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ। ਉਹਨਾਂ ਨੇ ਸਮੂਹ ਸੰਗਤਾਂ ਨੂੰ ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਸਮੂਹ ਸੰਗਤਾਂ ਦਾ ਇਸ ਪਵਿੱਤਰ ਮੌਕੇ ਤੇ ਪਹੁੰਚਣ ਲਈ ਧੰਨਵਾਦ ਕੀਤਾ। ਇਸ ਮੌਕੇ ਤੇ ਸੰਗਤਾਂ ਨੂੰ ਚਾਹ ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਤੇ ਲਾਲ ਸਿੰਘ, ਸਰਪੰਚ ਰਾਮ ਪਾਲ ਮੱਟੂ ਸਾਹਨੀ,ਪਿ੍ਰਤਪਾਲ ਸਿੰਘ, ਮਲਕੀਤ ਸਿੰਘ, ਕਿਰਪਾਲ ਸਿੰਘ, ਸ਼ਕਤੀ ਵ੍ਤ ਕੌਸ਼ਲ, ਜਸਵੰਤ ਰਾਏ ਰਾਜਾ,ਨਰੇਸ਼ ਕੁਮਾਰ, ਬਲਬੀਰ ਸਿੰਘ, ਰਮਨਜੋਤ ਸਿੰਘ, ਜਤਿੰਦਰ ਕੌਸ਼ਲ ਬੱਬੀ,ਇੰਦਰਜੀਤ ਸਿੰਘ, ਬਲਜਿੰਦਰ ਸਿੰਘ, ਹਰਮੇਸ਼ ਲਾਲ, ਜਰਨੈਲ ਸਿੰਘ, ਨਿਰਮਲ ਕੌਰ, ਅਨੀਤਾ ਰਾਣੀ, ਅਮਰਜੀਤ ਕੌਰ, ਬਲਬੀਰ ਕੌਰ, ਸਰਬਜੀਤ ਕੌਰ, ਸਮੇਤ ਹੋਰ ਬਹੁਤ ਸਾਰੀਆਂ ਸੰਗਤਾਂ ਹਾਜ਼ਰ ਸਨ।