ਗਰੀਸ ਵਿਖੇ ਕਰਵਾਏ ਗਏ ਵਿਸ਼ਾਲ ਗੁਰਮਤਿ ਸਮਾਗਮ
ਗਰੀਸ ਵਿਖੇ ਕਰਵਾਏ ਗਏ ਵਿਸ਼ਾਲ ਗੁਰਮਤਿ ਸਮਾਗਮ
Publish Date: Sat, 16 May 2026 07:40 PM (IST)
Updated Date: Sat, 16 May 2026 07:42 PM (IST)

--ਗਰੀਸ ਵਿਖੇ ਸਮਾਗਮ ਦੌਰਾਨ ਢਾਡੀ ਗੁਰਜੀਤ ਗੌਰੀ ਦਾ ਕੀਤਾ ਸਨਮਾਨ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬੀਤੇ ਦਿਨ ਗਰੀਸ ਦੇ ਸਕਾਲਾ ਰੋਪੋ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਦੀਵਾਨ ਸਜਾਏ ਗਏ ਜਿਸ ਵਿਚ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਨ੍ਹਾਂ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਤੋਂ ਲਾਹਾ ਪ੍ਰਾਪਤ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਵਿਸ਼ਾਲ ਕਬੱਡੀ ਕੱਪ ਦਾ ਆਯੋਜਨ ਕੀਤਾ ਗਿਆ ਜਿਸ ਦੀ ਸ਼ੁਰੂਆਤ ਢਾਡੀ ਜਥਾ ਗੁਰਜੀਤ ਸਿੰਘ ਗੌਰੀ ਜਾਂਗਲਾ ਨੇ ਅਰਦਾਸ ਬੇਨਤੀ ਕਰਕੇ ਕੀਤੀ। ਇਸ ਮੌਕੇ ਉਨ੍ਹਾਂ ਪ੍ਰਬੰਧਕਾਂ ਵੱਲੋਂ ਕਰਵਾਏ ਗਏ ਸਮਾਗਮ ਤੇ ਵਿਸ਼ਾਲ ਕਬੱਡੀ ਕੱਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦੇਸ਼ਾਂ ਦੀ ਧਰਤੀ ’ਤੇ ਆ ਕੇ ਵੀ ਪੰਜਾਬੀਆਂ ਵੱਲੋਂ ਆਪਣੇ ਇਤਿਹਾਸ ਤੇ ਸੱਭਿਆਚਾਰ ਨੂੰ ਪ੍ਰਫੁੱਲਤ ਕੀਤਾ ਗਿਆ ਹੈ ਤੇ ਆਪਣੀ ਨੌਜਵਾਨ ਪੀੜੀ ਨੂੰ ਹਮੇਸ਼ਾ ਪੰਜਾਬ ਨਾਲ ਜੋੜਿਆ ਹੈ। ਕਬੱਡੀ ਕੱਪ ਦੇ ਫਾਈਨਲ ਮੈਚ ਤੋਂ ਪਹਿਲਾਂ ਢਾਡੀ ਜਥਾ ਗੁਰਜੀਤ ਸਿੰਘ ਗੌਰੀ ਜਾਂਗਲਾ ਤੇ ਸਾਥੀਆਂ ਵੱਲੋਂ ਯੋਧਿਆਂ ਦੀਆਂ ਵਾਰਾਂ ਗਾ ਕੇ ਜਿਥੇ ਖਿਡਾਰੀਆਂ ਵਿਚ ਜੋਸ਼ ਭਰਿਆ ਗਿਆ, ਉਥੇ ਹੀ ਸ਼ਹੀਦ ਊਧਮ ਸਿੰਘ ਦੀ ਵਾਰ ਗਾ ਕੇ ਟੂਰਨਾਮੈਂਟ ਨੂੰ ਸਿਖਰਾਂ ’ਤੇ ਪਹੁੰਚਾ ਦਿੱਤਾ। ਉਪਰੰਤ ਟੂਰਨਾਮੈਂਟ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਸੋਢੀ ਸਕਾਲਾ ਰੋਪੋ, ਅਮਰੀਕ ਸਿੰਘ, ਪਰਮਿੰਦਰ ਸਿੰਘ ਐਂਥਨ ਵਾਲੇ, ਬਲਜੀਤ ਸਿੰਘ, ਰਜਿੰਦਰ ਰਾਏ ਰਾਏ ਸਟੂਡੀਓ ਵਾਲੇ, ਲੱਡੂ ਵੱਲੋਂ ਗੁਰਜੀਤ ਸਿੰਘ ਗੌਰੀ ਜਾਂਗਲਾ ਦੇ ਸਮੁੱਚੇ ਜਥੇ ਢਾਡੀ ਬੂਟਾ ਸਿੰਘ ਸੁੰਨੜ, ਢਾਡੀ ਸਿਮਰਨਜੀਤ ਸਿੰਘ ਸੁੰਨੜ, ਸਰੰਗੀ ਮਾਸਟਰ ਗੁਰਪ੍ਰੀਤ ਸਿੰਘ ਮੌਜੀ ਸਾਦਕਪੁਰੀਆ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।