ਮਹਾਨ ਕੀਰਤਨ ਦਰਬਾਰ 5 ਨੂੰ
ਕਲਗੀਧਰ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 5 ਜਨਵਰੀ ਸੋਮਵਾਰ ਨੂੰ ਹੋਵੇਗਾ
Publish Date: Fri, 02 Jan 2026 09:30 PM (IST)
Updated Date: Fri, 02 Jan 2026 09:32 PM (IST)

ਅੱਜ ਕੱਢਿਆ ਜਾਵੇਗਾ ਨਗਰ ਕੀਰਤਨ ਸਮਾਗਮ ਸਬੰਧੀ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਹੋਈ ਹਰਵੰਤ ਸਚਦੇਵਾ ਪੰਜਾਬੀ ਜਾਗਰਣ ਕਪੂਰਥਲਾ : ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਸਟੇਟ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 5 ਜਨਵਰੀ, ਸੋਮਵਾਰ ਨੂੰ ਕਰਵਾਇਆ ਜਾਵੇਗਾ। ਇਸੇ ਲੜੀ ਤਹਿਤ 3 ਜਨਵਰੀ, ਸ਼ਨੀਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ, ਜਿਨ੍ਹਾਂ ਦੇ ਭੋਗ 5 ਜਨਵਰੀ, ਸੋਮਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ। ਉਪਰੰਤ ਪ੍ਰਸਿੱਧ ਕਥਾਵਾਚਕ ਅਤੇ ਰਾਗੀ ਜਥੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸੇ ਤਹਿਤ 3 ਜਨਵਰੀ, ਸ਼ਨੀਵਾਰ ਸਵੇਰ 11 ਵਜੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਟੇਟ ਗੁਰਦੁਆਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ ਕੱਢਿਆ ਜਾਵੇਗਾ। ਇਹ ਚਾਰ ਬੱਤੀ ਚੌਂਕ, ਰਮਨੀਕ ਚੌਂਕ, ਮਾਰਕਫੈੱਡ ਚੌਂਕ, ਕੋਟੂ ਚੌਂਕ, ਪੁਰਾਣੀ ਸਬਜ਼ੀ ਮੰਡੀ, ਸਦਰ ਬਜ਼ਾਰ, ਜਲੌਖਾਨਾ ਚੌਂਕ, ਲਛਮੀ ਨਗਰ, ਸ਼ਾਲੀਮਾਰ ਬਾਗ, ਮੁਹੱਲਾ ਜੱਟਪੁਰਾ, ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਨਜ਼ਦੀਕ ਦੇਵੀ ਤਾਲਾਬ, ਬੱਸ ਸਟੈਂਡ, ਸਤ ਨਾਰਾਇਣ ਬਜ਼ਾਰ ਤੋਂ ਹੁੰਦਿਆਂ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ 5 ਜਨਵਰੀ ਸੋਮਵਾਰ ਰਾਤ ਨੂੰ ਵੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਹੋਵੇਗਾ ਅਤੇ ਦੀਪਮਾਲਾ ਹੋਵੇਗੀ। ਹਾਜ਼ਰ ਧਾਰਮਿਕ ਸਖਸ਼ੀਅਤਾਂ ਨੇ ਸਮਾਗਮ ਸਬੰਧੀ ਸੁਝਾਅ ਵੀ ਦਿੱਤੇ ਅਤੇ ਵਿਚਾਰਾਂ ਵੀ ਸਾਂਝੀਆਂ ਕੀਤੀਆਂ•। ਉਨ੍ਹਾਂ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਦੌਰਾਨ ਫੁੱਲਾਂ ਦੀ ਵਰਖਾ, ਲੰਗਰ ਲਗਾਉਣ ਅਤੇ ਸਵਾਗਤੀ ਗੇਟ ਬਣਾਉਣ ਦੀ ਬੇਨਤੀ ਕੀਤੀ ਅਤੇ ਸਮਾਗਮਾਂ ਵਿਚ ਹਾਜ਼ਰੀ ਭਰਨ ਦੀ ਅਪੀਲ ਕੀਤੀ। ਇਸ ਮੌਕੇ ਭਾਈ ਰਛਪਾਲ ਸਿੰਘ ਸਿਟੀ ਕੇਬਲ, ਭਾਈ ਹਰਵਿੰਦਰ ਸਿੰਘ ਕਥਾਵਾਚਕ ਅਤੇ ਭਾਈ ਮੋਹਕਮ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਭਾਈ ਕੁਲਵਿੰਦਰ ਸਿੰਘ ਇੰਚਾਰਜ, ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ, ਬੀਬੀ ਦਵਿੰਦਰ ਕੌਰ ਸਮੇਤ ਧਾਰਮਿਕ ਜਥੇਬੰਦੀਆ ਦੇ ਆਗੂ ਹਾਜ਼ਰ ਸਨ।