ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ
Publish Date: Sat, 10 Jan 2026 09:00 PM (IST)
Updated Date: Sat, 10 Jan 2026 09:03 PM (IST)

--ਗੁਰੂ ਪਾਤਸ਼ਾਹ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ : ਭਾਟੀਆ ਹਰਵੰਤ ਸਿੰਘ ਸੱਚਦੇਵਾ, ਪੰਜਾਬੀ ਜਾਗਰਣ ਕਪੂਰਥਲਾ : ਕਲਗੀਧਰ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਭੁਪਾਲ ਜਠੇਰੇ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਸਹਿਯੋਗ ਨਾਲ ਮਹਾਨ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਹੋਇਆ ਨਗਰ ਕੀਰਤਨ ਸ਼੍ਰੀ ਗੁਰੂ ਤੇਗ ਬਹਾਦਰ ਨਗਰ, ਗੁਰਦੁਆਰਾ ਮਾਤਾ ਸਾਹਿਬ ਕੌਰ ਜੀ, ਪੰਜਾਬੀ ਬਾਗ, ਗੁਰਦੁਆਰਾ ਤਪ ਅਸਥਾਨ ਬਾਬਾ ਦਯਾ ਰਾਮ ਜੀ, ਸਿੱਧੂ ਕਾਰਨਰ, ਗਰੇਟਰ ਕੈਲਾਸ਼, ਸ਼ਹੀਦ ਬਾਬਾ ਦੀਪ ਸਿੰਘ ਨਗਰ,ਗ੍ਰੀਨ ਪਾਰਕ ਆਦਿ ਨਗਰਾਂ ਵਿਚੋਂ ਹੁੰਦਿਆਂ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਰਸਤੇ ਵਿਚ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ, ਸੁਆਗਤੀ ਗੇਟ ਬਣਾਕੇ ਅਤੇ ਲੰਗਰ ਲਗਾ ਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਮਾਤਾ ਗੁਜਰ ਕੌਰ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਸ਼ਬਦ ਕੀਰਤਨ ਅਤੇ ਧਾਰਮਿਕ ਰਚਨਾਵਾਂ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਵਾਲੀ ਬੱਸ ਅਤੇ ਸ਼ਾਹੀ ਬੈਂਡ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਪ੍ਰਬੰਧਕਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਹਿਯੋਗੀ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ। ਸੰਗਤਾਂ ਦਾ ਧੰਨਵਾਦ ਕਰਦਿਆਂ ਪ੍ਰਬੰਧਕ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਕਿਹਾ ਕਿ ਗੁਰੂ ਪਾਤਸ਼ਾਹ ਦੀਆਂ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਪ੍ਰੇਰਨਾਸਰੋਤ ਤੇ ਸਾਰਥਕ ਜੀਵਨ ਦਾ ਅਧਾਰ ਹਨ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਨੇ 11 ਜਨਵਰੀ ਨੂੰ ਹੋਣ ਵਾਲੇ ਕੀਰਤਨ ਦਰਬਾਰ ਸਬੰਧੀ ਜਾਣਕਾਰੀ ਦਿੰਦਿਆਂ ਸੰਗਤਾਂ ਨੂੰ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਤਰਵਿੰਦਰ ਮੋਹਨ ਸਿੰਘ ਭਾਟੀਆ, ਸਾਧੂ ਸਿੰਘ, ਸੁਖਦਰਸ਼ਨਪਾਲ ਸਿੰਘ, ਹਰਭਜਨ ਸਿੰਘ, ਜਸਪਾਲ ਸਿੰਘ ਖੁਰਾਣਾ, ਬਲਵਿੰਦਰ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਸੁਰਜੀਤ ਸਿੰਘ ਸੋਹਲ, ਸੁਰਜੀਤ ਪਾਲ ਸਿੰਘ, ਮੰਗਲ ਸਿੰਘ ਸੇਖੋਂ, ਭੁਪਿੰਦਰ ਸਿੰਘ ਸੇਖੋਂ, ਹਰਦੇਵ ਸਿੰਘ ਔਜਲਾ, ਸੁਖਦੇਵ ਸਿੰਘ ਔਜਲਾ, ਜਸਬੀਰ ਸਿੰਘ, ਹਰਜੀਤ ਸਿੰਘ, ਭਾਈ ਸਤਪਾਲ ਸਿੰਘ, ਦਰਸ਼ਨ ਸਿੰਘ ਟਰੈਫਿਕ ਇੰਚਾਰਜ, ਵਿਕਰਮਜੀਤ, ਸਾਹਿਬ ਪ੍ਰੀਤ ਸਿੰਘ, ਗੁਰਸਿਮਰਨ ਸਿੰਘ, ਤਰਸੇਮ ਸਿੰਘ, ਸੁਖਦਰਸ਼ਨਪਾਲ ਸਿੰਘ, ਸਾਧੂ ਸਿੰਘ, ਮਨਪ੍ਰੀਤ ਸਿੰਘ, ਗੁਰਦੀਪ ਸਿੰਘ ਵਾਲੀਆ, ਬੀਬੀ ਸੰਤੋਸ਼ ਕੌਰ, ਲਖਬੀਰ ਕੌਰ, ਪਰਮਜੀਤ ਕੌਰ, ਲਵਪ੍ਰੀਤ ਕੌਰ, ਬਲਵਿੰਦਰ ਕੌਰ, ਚੰਦਨ ਪ੍ਰੀਤ ਕੌਰ, ਬੀਬੀ ਦਵਿੰਦਰ ਕੌਰ ਵਾਲੀਆ, ਉਪਿੰਦਰ ਸਿੰਘ, ਕਮਲਜੀਤ ਸਿੰਘ, ਭਗਵੰਤ ਸਿੰਘ ਚੀਮਾ, ਗੁਰਸ਼ਰਨ ਸਿੰਘ, ਗੁਰਕਮਲ ਸਿੰਘ, ਸੁਰਜੀਤ ਸਿੰਘ ਸਡਾਨਾ, ਜਸਪ੍ਰੀਤ ਸਿੰਘ ਸਚਦੇਵਾ, ਜਸਵਿੰਦਰ ਸਿੰਘ ਥਿੰਦ, ਜੋਗਿੰਦਰ ਸਿੰਘ, ਜਸਬੀਰ ਸਿੰਘ, ਹਰਵੰਤ ਸਿੰਘ ਸਚਦੇਵਾ, ਦਿਲਬਾਗ ਸਿੰਘ ਆਦਿ ਸਮੇਤ ਮਾਤਾ ਗੁਜਰ ਕੌਰ ਸੇਵਾ ਸੁਸਾਇਟੀ ਦੀਆਂ ਬੀਬੀਆਂ ਅਤੇ ਬਾਬਾ ਫਤਹਿ ਸਿੰਘ ਸੇਵਾ ਸੁਸਾਇਟੀ ਦੇ ਨੌਜਵਾਨਾਂ ਸਮੇਤ ਵੱਖ-ਵੱਖ ਨਗਰਾਂ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ।