ਸਰਕਾਰੀ ਕਾਲਜ ’ਚ ਐੱਨਐੱਸਐੱਸ ਦਾ ਇਕ ਰੋਜ਼ਾ ਕੈਂਪ ਲਗਾਇਆ
ਕਾਲਜ ਦੇ ਐਨ ਐਸ ਐਸ ਯੂਨਿਟ ਵੱਲੋਂ ਇਕ ਰੋਜ਼ਾ ਕੈਂਪ ਲਗਾਇਆ
Publish Date: Sun, 01 Feb 2026 09:10 PM (IST)
Updated Date: Sun, 01 Feb 2026 09:13 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ ਬੀਤੇ ਦਿਨੀਂ ਕਾਲਜ ਦੇ ਪ੍ਰਿੰਸੀਪਲ ਮੈਡਮ ਸਕਿੰਦਰ ਕੌਰ ਤੇ ਵਾਈਸ ਪ੍ਰਿੰਸੀਪਲ ਮੈਡਮ ਜਸਮੀਤ ਸੇਠੀ ਦੀ ਯੋਗ ਅਗਵਾਈ ਹੇਠ, ਕਾਲਜ ਦੇ ਐੱਨਐੱਸਐੱਸ ਯੂਨਿਟ ਵੱਲੋਂ ਇਕ ਰੋਜ਼ਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ 50 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਕਾਲਜ ਤੋਂ ਬੀਏ ਪਾਸ ਕਰ ਚੁੱਕੇ ਵਿਦਿਆਰਥੀ ਸ਼ਿਵਰਾਜ ਸਿੰਘ ਨੇ ਵਿਸ਼ੇਸ਼ ਤੌਰ ’ਤੇ ਕੈਂਪ ਵਿਚ ਹਾਜ਼ਰ ਹੋ ਕੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ। ਇਸ ਕੈਂਪ ਦੇ ਅੰਤਰਗਤ ਸਫ਼ਾਈ ਮੁਹਿੰਮ ਚਲਾਈ ਗਈ, ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਤੇ ਅੰਤ ਵਿਚ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਹ ਕੈਂਪ ਵਿਦਿਆਰਥੀਆਂ ਦੀ ਲਗਨ ਤੇ ਮਿਹਨਤ ਨਾਲ ਸਫਲ ਹੋਇਆ ਤੇ ਯਾਦਗਾਰ ਹੋ ਨਿਬੜਿਆ। ਇਸ ਮੌਕੇ ਕਾਲਜ ਦੀ ਐੱਨਐੱਸਐੱਸ ਯੂਨਿਟ ਦੇ ਕਨਵੀਨਰ ਮੈਡਮ ਰਸ਼ਮੀ ਵਿਰਕ, ਕਮੇਟੀ ਮੈਂਬਰ ਸੰਦੀਪ ਸਿੰਘ ਤੇ ਡਾ. ਅੰਮ੍ਰਿਤ ਕੌਰ ਵੀ ਮੌਜੂਦ ਸਨ।