21 ਤੋਂ 23 ਅਗਸਤ ਤੱਕ ਲੱਗੇਗੀ ਵਿਸ਼ੇਸ਼ ਲੋਕ ਅਦਾਲਤ
ਸੁਪਰੀਮ ਕੋਰਟ ‘ਚ ਲੰਬਿਤ ਕੇਸਾਂ ਦੇ ਨਿਪਟਾਰੇ ਲਈ 21 ਤੋਂ 23 ਅਗਸਤ ਤੱਕ ਲੱਗੇਗੀ ਵਿਸ਼ੇਸ਼ ਲੋਕ ਅਦਾਲਤ ‘ਸਮਾਧਾਨ ਸਮਾਰੋਹ’
Publish Date: Tue, 05 May 2026 07:45 PM (IST)
Updated Date: Tue, 05 May 2026 07:47 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲ਼ਾ : ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸਏਐੱਸ ਨਗਰ (ਮੋਹਾਲੀ) ਤੋਂ ਪ੍ਰਾਪਤ ਹੋਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਨਯੋਗ ਸੁਪਰੀਮ ਕੋਰਟ ਦੀ ਅਗਵਾਈ ਹੇਠ ਇਕ ਦੇਸ਼ ਵਿਆਪੀ ਮੁਹਿੰਮ ‘ਸਮਾਧਾਨ ਸਮਾਰੋਹ’ ਤਹਿਤ ਵਿਸ਼ੇਸ਼ ਲੋਕ ਅਦਾਲਤ 21.08.2026 ਤੋਂ ਮਿਤੀ 23.08.2026 ਤੱਕ ਲਗਾਈ ਜਾ ਰਹੀ ਹੈ। ਜੇਕਰ ਤੁਹਾਡਾ ਕੇਸ ਮਾਨਯੋਗ ਸੁਪਰੀਮ ਕੋਰਟ ਵਿਚ ਲੰਬਿਤ ਹੈ ਤੇ ਤੁਸੀਂ ਦੂਜੀ ਧਿਰ ਨਾਲ ਸਮਝੌਤੇ ਉਪਰੰਤ ਸੁਪਰੀਮ ਕੋਰਟ ਵਿਚ ਲੱਗਣ ਵਾਲੀ ਵਿਸ਼ੇਸ਼ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜੁਡੀਸ਼ੀਅਲ ਕੋਰਟ ਕੰਪਲੈਕਸ, ਕਪੂਰਥਲਾ ਵਿਖੇ ਜਲਦੀ ਤੋਂ ਜਲਦੀ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕਰਕੇ ਆਪਣੇ ਕੇਸ ਦਾ ਨਿਪਟਾਰਾ ਕਰਵਾਉਣ ਲਈ ਇੱਛਾ ਪ੍ਰਗਟਾ ਸਕਦੇ ਹੋ। ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਿਰਦੇਜੀਤ ਸਿੰਘ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵਿਚ ਮਿਤੀ 21.08.2026 ਤੋਂ ਮਿਤੀ 23.08.2026 ਤੱਕ ਲੱਗਣ ਵਾਲੀ ਵਿਸ਼ੇਸ਼ ਲੋਕ ਅਦਾਲਤ ਵਿਚ ਲੇਬਰ ਨਾਲ ਸਬੰਧਤ ਮਾਮਲੇ, ਚੈੱਕ ਨਾਲ ਸੰਬੰਧਤ ਮਾਮਲੇ (138 ਐੱਨਆਈ ਐਕਟ), ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹਰ ਮੁਆਵਜ਼ੇ ਦੇ ਮਾਮਲੇ, ਪਰਿਵਾਰਕ ਕਾਨੂੰਨ ਦੇ ਮਾਮਲੇ, ਸਰਵਿਸ ਸਬੰਧੀ ਮਾਮਲੇ, ਰੈਂਟ ਸਬੰਧੀ ਮਾਮਲੇ, ਮਾਲੀਆ ਮਾਮਲੇ, ਮੌਰਗੇਜ ਨਾਲ ਸਬੰਧਤ ਮੁੱਦੇ, ਖਪਤਕਾਰ ਸੁਰੱਖਿਆ ਦੇ ਮਾਮਲੇ, ਤਬਾਦਲਾ ਪਟੀਸ਼ਨਾਂ (ਦੀਵਾਨੀ ਤੇ ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਮਾਮਲੇ, ਜ਼ਮੀਨੀ ਦੀਵਾਨੀ ਨਾਲ ਸਬੰਧਤ ਮਾਮਲੇ, ਹੋਰ ਸਿਵਲ ਮਾਮਲੇ ਦਾ ਨਿਪਟਾਰਾ ਦੋਨਾਂ ਧਿਰਾਂ ਦੀ ਸਹਿਮਤੀ ਨਾਲ ਕੀਤਾ ਜਾਵੇਗਾ।