ਬਿਸ਼ਨਪੁਰ ਵਿਖੇ ਕੀਤੀ ਨੁੱਕੜ ਮੀਟਿੰਗ
ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉੱਮੀਦਵਾਰਾਂ ਦੇ ਹੱਕ ‘ਚ ਪਿੰਡ ਬਿਸ਼ਨਪੁਰ ਵਿਖੇ ਕੀਤੀ ਨੁੱਕੜ ਮੀਟਿੰਗ
Publish Date: Sun, 07 Dec 2025 09:12 PM (IST)
Updated Date: Sun, 07 Dec 2025 09:15 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਫਗਵਾੜਾ ਵਿਧਾਨਸਭਾ ਹਲਕੇ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਪ੍ਰਚਾਰ ਦੀ ਮੁਹਿੰਮ ਦਿਨ-ਬ-ਦਿਨ ਭਖਦੀ ਜਾ ਰਹੀ ਹੈ। ਸੂਬੇ ਦੀ ਸੱਤਾ ਧਿਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਲਗਾਤਾਰ ਪਿੰਡ ਪੱਧਰ ’ਤੇ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰੀਸ਼ਦ (ਪੱਛਮੀ ਜ਼ੋਨ) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਅਤੇ ਬਲਾਕ ਸੰਮਤੀ ਪਿੰਡ ਖਲਵਾੜਾ ਜ਼ੋਨ 10 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੇ ਕੁਮਾਰ ਪੰਡੋਰੀ ਦੇ ਹੱਕ ‘ਚ ਪਿੰਡ ਬਿਸ਼ਨਪੁਰ ਵਿਖੇ ਭਰਵੀਂ ਚੋਣ ਮੀਟਿੰਗ ਕੀਤੀ ਗਈ। ਇਸ ਵਿਚ ਆਮ ਆਦਮੀ ਪਾਰਟੀ ਦੇ ਸੂਬਾ ਸਪੋਕਸ ਪਰਸਨ ਹਰਨੂਰ ਸਿੰਘ (ਹਰਜੀ) ਮਾਨ ਹਲਕਾ ਇੰਚਾਰਜ ਫਗਵਾੜਾ ਅਤੇ ਐੱਸਸੀ ਵਿੰਗ ਦੇ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਵਿਜੇ ਕੁਮਾਰ ਸਰਪੰਚ ਢੱਕ ਪੰਡੋਰੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਹਰਜੀ ਮਾਨ ਨੇ ਪਾਰਟੀ ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕਰਦਿਆਂ ਦੱਸਿਆ ਕਿ ਆਪ ਪਾਰਟੀ ਦਾ ਮੁੱਖ ਟੀਚਾ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਆਪ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦਾ ਜਿੰਨਾ ਵਿਕਾਸ ਕਰਵਾਇਆ ਗਿਆ ਹੈ, ਉਹ ਆਪਣੇ ਵਿਚ ਇਕ ਮਿਸਾਲ ਹੈ। ਪਿੰਡਾਂ ‘ਚ ਸੁੰਦਰ ਪਾਰਕ, ਓਪਨ ਜਿਮ, ਸਮਾਰਟ ਸਕੂਲ, ਖੇਡ ਮੈਦਾਨ ਤੋਂ ਇਲਾਵਾ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਨਸ਼ਿਆਂ ਨੂੰ ਸਖਤੀ ਨਾਲ ਨੱਥ ਪਾਈ ਜਾ ਰਹੀ ਹੈ। ਵਿਜੇ ਕੁਮਾਰ ਸਰਪੰਚ ਢੱਕ ਪੰਡੋਰੀ ਨੇ ਵੀ ਵੋਟਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਅੰਤਰ ਨਾਲ ਜਿਤਾ ਕੇ ਸੂਬਾ ਸਰਕਾਰ ਦੇ ਹੱਥ ਮਜ਼ਬੂਤ ਕੀਤੇ ਜਾਣ। ਇਸ ਦੌਰਾਨ ਦੋਵੇਂ ਉਮੀਦਵਾਰਾਂ ਨੇ ਵੋਟਰਾਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਸਰਪੰਚ ਬੀਬੀ ਸਰਬਜੀਤ ਕੌਰ ਪਤਨੀ ਬਲਜਿੰਦਰ ਸਿੰਘ ਨੇ ਕਿਹਾ ਕਿ 14 ਦਸੰਬਰ ਨੂੰ ਪਿੰਡ ਦੀ ਇਕ-ਇਕ ਵੋਟ ‘ਝਾੜੂ’ ਚੋਣ ਨਿਸ਼ਾਨ ‘ਤੇ ਮੋਹਰ ਲਗਾ ਕੇ ਆਪ ਪਾਰਟੀ ਦੇ ਹੱਕ ਵਿਚ ਭੁਗਤਾਈ ਜਾਵੇਗੀ। ਸਟੇਜ ਦੀ ਸੇਵਾ ਰਵੀ ਕੁਮਾਰ ਮੰਤਰੀ ਚੱਕ ਹਕੀਮ ਵੱਲੋਂ ਨਿਭਾਈ ਗਈ। ਇਸ ਮੌਕੇ ਬਲਵਿੰਦਰ ਸਿੰਘ, ਗਿਆਨ ਚੰਦ ਬਿਸ਼ਨਪੁਰ, ਗੁਰਮੁਖ ਸਿੰਘ ਪੰਚ, ਵਿਜੇ ਪੰਚ, ਰਣਜੀਤ ਕੌਰ ਪੰਚ, ਕਮਲੇਸ਼ ਕੌਰ ਪੰਚ, ਹਿੰਮਤ ਰਾਏ, ਕੇਹਰ ਸਿੰਘ, ਚਮਨ ਲਾਲ, ਤਰਸੇਮ ਲਾਲ, ਦਲਵੀਰ ਰਾਮ, ਅਵਤਾਰ ਸਿੰਘ, ਅਨੋਖ ਸਿੰਘ, ਦਿਲਬਾਗ ਰਾਮ, ਸੋਨੂੰ ਬਿਸ਼ਨਪੁਰ, ਅਜੇ ਬਿਸ਼ਨਪੁਰ, ਲਾਲ ਚੰਦ ਦਾਦਰ, ਰੇਸ਼ਮ ਲਾਲ, ਪਰਮਿੰਦਰ ਸਿੰਘ, ਗੱਗੀ, ਗੁਰਸ਼ਰਨ ਸਿੰਘ ਤੋਂ ਇਲਾਵਾ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ।